ਕਪੂਰਥਲਾ ਵਿੱਚ ਪਟਾਕਿਆਂ ਦੀ ਵਿਕਰੀ ਲਈ 17 ਆਰਜ਼ੀ ਲਾਇਸੈਂਸ ਜਾਰੀ ਹੋਣਗੇ
27 ਤੋਂ 30 ਅਕਤੂਬਰ ਤੱਕ ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾ ਸਕਣਗੀਆਂ ਅਰਜ਼ੀਆਂ, 3 ਨਵੰਬਰ ਨੂੰ ਡਰਾਅ ਰਾਹੀਂ ਹੋਵੇਗੀ ਚੋਣ ਕਪੂਰਥਲਾ, 27 ਅਕਤੂਬਰ (ਹਿੰ.ਸ.)| ਦੀਵਾਲੀ ਦੇ ਤਿਉਹਾਰ ਦੌਰਾਨ ਪਟਾਕਿਆਂ ਦੀ ਸਟੋਰੇਜ ਅਤੇ ਵਿਕਰੀ ਲਈ ਕਪੂਰਥਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 17 ਆਰਜ਼ੀ ਲਾਇਸੈਂਸ ਜਾਰੀ ਕਰਨ ਦਾ ਫੈਸ
ਕਪੂਰਥਲਾ ਵਿੱਚ ਪਟਾਕਿਆਂ ਦੀ ਵਿਕਰੀ ਲਈ 17 ਆਰਜ਼ੀ ਲਾਇਸੈਂਸ ਜਾਰੀ ਹੋਣਗੇ


27 ਤੋਂ 30 ਅਕਤੂਬਰ ਤੱਕ ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾ ਸਕਣਗੀਆਂ ਅਰਜ਼ੀਆਂ, 3 ਨਵੰਬਰ ਨੂੰ ਡਰਾਅ ਰਾਹੀਂ ਹੋਵੇਗੀ ਚੋਣ

ਕਪੂਰਥਲਾ, 27 ਅਕਤੂਬਰ (ਹਿੰ.ਸ.)| ਦੀਵਾਲੀ ਦੇ ਤਿਉਹਾਰ ਦੌਰਾਨ ਪਟਾਕਿਆਂ ਦੀ ਸਟੋਰੇਜ ਅਤੇ ਵਿਕਰੀ ਲਈ ਕਪੂਰਥਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 17 ਆਰਜ਼ੀ ਲਾਇਸੈਂਸ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਨ੍ਹਾਂ ਲਾਇਸੈਂਸਾਂ ਲਈ ਅਰਜ਼ੀਆਂ ਦੇਣ ਦੀ ਪ੍ਰਕਿਰਿਆ 27 ਅਕਤੂਬਰ ਤੋਂ ਸ਼ੁਰੂ ਹੋਵੇਗੀ ਅਤੇ ਚਾਹਵਾਨ ਵਿਅਕਤੀ 30 ਅਕਤੂਬਰ ਤੱਕ ਆਪਣੇ ਦਸਤਾਵੇਜ਼ਾਂ ਸਮੇਤ ਸੇਵਾ ਕੇਂਦਰਾਂ ਵਿੱਚ ਅਰਜ਼ੀਆਂ ਜਮ੍ਹਾਂ ਕਰਵਾ ਸਕਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਜਨਰਲ ਕਪੂਰਥਲਾ ਰਵਿੰਦਰਪਾਲ ਸਿੰਘ ਅਰੋੜਾ ਨੇ ਦੱਸਿਆ ਕਿ ਆਰਜ਼ੀ ਲਾਇਸੈਂਸ ਪ੍ਰਾਪਤ ਕਰਨ ਦੇ ਚਾਹਵਾਨ ਵਿਅਕਤੀਆਂ ਨੂੰ ਅਰਜ਼ੀ ਦੇ ਨਾਲ ਆਪਣੇ ਕਾਰੋਬਾਰ ਸਬੰਧੀ ਵੇਰਵੇ ਅਤੇ ਸਵੈ-ਘੋਸ਼ਣਾ ਪੱਤਰ ਜਮ੍ਹਾਂ ਕਰਵਾਉਣਾ ਹੋਵੇਗਾ। ਅਰਜ਼ੀ ਫਾਰਮ ਸੇਵਾ ਕੇਂਦਰਾਂ ਤੋਂ 100 ਰੁਪਏ ਫੀਸ ਅਦਾ ਕਰਕੇ ਪ੍ਰਾਪਤ ਕੀਤੇ ਜਾ ਸਕਦੇ ਹਨ।

ਉਨ੍ਹਾਂ ਸਪੱਸ਼ਟ ਕੀਤਾ ਕਿ ਨਿਰਧਾਰਤ ਸਮੇਂ ਦੌਰਾਨ ਪ੍ਰਾਪਤ ਹੋਈਆਂ ਅਰਜ਼ੀਆਂ ਵਿੱਚੋਂ 17 ਆਰਜ਼ੀ ਲਾਇਸੈਂਸਾਂ ਲਈ ਚੋਣ ਡਰਾਅ ਰਾਹੀਂ ਕੀਤੀ ਜਾਵੇਗੀ। ਇਹ ਡਰਾਅ 3 ਨਵੰਬਰ ਨੂੰ ਬਾਅਦ ਦੁਪਹਿਰ 3 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਕੱਢਿਆ ਜਾਵੇਗਾ।

ਜ਼ਿਲ੍ਹਾ ਪ੍ਰਸ਼ਾਸਨ ਨੇ ਲਾਇਸੈਂਸ ਲੈਣ ਦੇ ਚਾਹਵਾਨ ਵਿਅਕਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਿਰਧਾਰਤ ਮਿਤੀ ਤੱਕ ਆਪਣੀਆਂ ਅਰਜ਼ੀਆਂ ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ, ਤਾਂ ਜੋ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਹਿੱਸਾ ਲਿਆ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande