ਅੰਮ੍ਰਿਤਸਰ ਵਿੱਚ ‘ਆਪ’ ਦੇ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਦੀ ਮੀਟਿੰਗ, 2027 ਦੀਆਂ ਚੋਣਾਂ ਦੀਆਂ ਤਿਆਰੀਆਂ ’ਤੇ ਚਰਚਾ
ਅੰਮ੍ਰਿਤਸਰ, 27 ਅਕਤੂਬਰ (ਹਿੰ.ਸ.)| ਬੱਚਤ ਭਵਨ, ਅੰਮ੍ਰਿਤਸਰ ਵਿਖੇ ਆਮ ਆਦਮੀ ਪਾਰਟੀ ਨਾਲ ਸਬੰਧਤ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ ਦੇ ਨੁਮਾਇੰਦਿਆਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ‘ਆਪ’ ਇੰਚਾਰਜ ਜਰਨੈਲ ਸਿੰਘ ਢੋਟ ਨੇ ਕੀਤੀ। ਇਸ ਦੌ
ਮੀਟਿੰਗ ਕਰਦੇ ਹੋਏ ਆਪ ਦੇ ਚੇਅਰਮੈਨ।


ਅੰਮ੍ਰਿਤਸਰ, 27 ਅਕਤੂਬਰ (ਹਿੰ.ਸ.)| ਬੱਚਤ ਭਵਨ, ਅੰਮ੍ਰਿਤਸਰ ਵਿਖੇ ਆਮ ਆਦਮੀ ਪਾਰਟੀ ਨਾਲ ਸਬੰਧਤ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ ਦੇ ਨੁਮਾਇੰਦਿਆਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ‘ਆਪ’ ਇੰਚਾਰਜ ਜਰਨੈਲ ਸਿੰਘ ਢੋਟ ਨੇ ਕੀਤੀ। ਇਸ ਦੌਰਾਨ ਵੱਖ-ਵੱਖ ਸਮਾਜਾਂ ਦੀ ਭਲਾਈ, ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਸਰਕਾਰੀ ਯੋਜਨਾਵਾਂ ਬਾਰੇ ਜਾਗਰੂਕ ਕਰਨ ਅਤੇ ਲੋਕਾਂ ਨਾਲ ਤਾਲਮੇਲ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਵਿੱਚ ਰਾਮਗੜ੍ਹੀਆ, ਕੰਬੋਜ, ਅਗਰਵਾਲ, ਗੁੱਜਰ, ਸੁਨਿਆਰਾ, ਖੱਤਰੀ, ਅਰੋੜਾ ਅਤੇ ਬ੍ਰਾਹਮਣ ਸਮਾਜ ਸਮੇਤ ਵੱਖ-ਵੱਖ ਭਾਈਚਾਰਿਆਂ ਦੇ ਨੁਮਾਇੰਦਿਆਂ ਅਤੇ ਜ਼ਿਲ੍ਹਾ ਪੱਧਰੀ ਚੇਅਰਮੈਨਾਂ ਨੇ ਸ਼ਮੂਲੀਅਤ ਕੀਤੀ। ਹਾਜ਼ਰ ਆਗੂਆਂ ਨੇ ਆਪਣੇ-ਆਪਣੇ ਸਮਾਜਾਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਬਾਰੇ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਜਰਨੈਲ ਸਿੰਘ ਢੋਟ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਨੁਮਾਇੰਦਿਆਂ ਨੂੰ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਚਾਹੀਦਾ ਹੈ, ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨੀਆਂ ਚਾਹੀਦੀਆਂ ਹਨ ਅਤੇ ਸਰਕਾਰੀ ਯੋਜਨਾਵਾਂ ਤੇ ਲੋਕਾਂ ਦੇ ਹੱਕਾਂ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ। ਉਨ੍ਹਾਂ ਨੇ ਲੋਕ ਸੇਵਾ ਦੇ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ।

ਮੀਟਿੰਗ ਦੌਰਾਨ ਚੇਅਰਮੈਨਾਂ ਨੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਨਾਲ ਜੋੜਨ ਅਤੇ ਵੱਖ-ਵੱਖ ਭਾਈਚਾਰਿਆਂ ਤੱਕ ਪਹੁੰਚ ਵਧਾਉਣ ਬਾਰੇ ਵਿਚਾਰ ਪ੍ਰਗਟਾਏ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਤਰਜੀਹ ਦਿੱਤੀ ਜਾਵੇਗੀ।

ਇਸ ਦੌਰਾਨ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਤੇਜ਼ ਕਰਨ, ਸਮਾਜ ਦੇ ਵੱਖ-ਵੱਖ ਵਰਗਾਂ ਵਿਚਕਾਰ ਤਾਲਮੇਲ ਵਧਾਉਣ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਨੂੰ ਮਜ਼ਬੂਤ ਕਰਨ ਬਾਰੇ ਵੀ ਚਰਚਾ ਹੋਈ।

ਮੀਟਿੰਗ ਵਿੱਚ ਪੰਜਾਬ ਰਾਮਗੜ੍ਹੀਆ ਵੈਲਫੇਅਰ ਬੋਰਡ ਦੇ ਚੇਅਰਮੈਨ ਸਤਪਾਲ ਸੌਖੀ, ਸਰਬਜੋਤ ਸਿੰਘ ਧੰਜਲ, ਗੁਰਪ੍ਰਤਾਪ ਸਿੰਘ ਸੰਧੂ, ਭਗਵੰਤ ਸਿੰਘ ਕੰਵਲ, ਜੇ.ਐੱਸ. ਰਾਹੁਲ, ਗੁਲਜ਼ਾਰ ਸਿੰਘ ਬਿੱਟੂ, ਹਰਬੀਰ ਸਿੰਘ ਥਿੰਦ, ਅਮਨਪ੍ਰੀਤ ਸਿੰਘ ਪਨੇਸਰ, ਸੰਜੀਵ ਉੱਪਲ, ਨਰੈਣੀ ਸ਼ਰਮਾ, ਅਰਵਿੰਦਰ ਸਿੰਘ ਰਿੰਕੂ ਅਤੇ ਮੁਹੰਮਦ ਸਦੀਕ ਸਮੇਤ ਹੋਰ ਨੁਮਾਇੰਦੇ ਹਾਜ਼ਰ ਸਨ। ਅੰਤ ਵਿੱਚ ਸਾਰਿਆਂ ਨੇ ਲੋਕ ਸੇਵਾ ਅਤੇ ਸਮਾਜ ਦੀ ਭਲਾਈ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande