ਫਾਜ਼ਿਲਕਾ ਦੇ 100 ਤੋਂ ਵੱਧ ਸਰਪੰਚਾਂ ਨੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਹੱਕ ਵਿੱਚ ਕੀਤੀ ਮੀਟਿੰਗ
ਫਾਜ਼ਿਲਕਾ, 27 ਅਕਤੂਬਰ (ਹਿੰ.ਸ.)| ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਫਾਜ਼ਿਲਕਾ ਹਲਕੇ ਦੇ 100 ਤੋਂ ਵੱਧ ਸਰਪੰਚਾਂ ਨੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਦਫ਼ਤਰ ਵਿਖੇ ਮੀਟਿੰਗ ਕਰਕੇ ਉਨ੍ਹਾਂ ਦੇ ਹੱਕ ਵਿੱਚ ਸਮਰਥਨ ਪ੍ਰਗਟਾ
ਮੀਟਿੰਗ ਕਰਦੇ ਹੋਏ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ


ਫਾਜ਼ਿਲਕਾ, 27 ਅਕਤੂਬਰ (ਹਿੰ.ਸ.)| ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਫਾਜ਼ਿਲਕਾ ਹਲਕੇ ਦੇ 100 ਤੋਂ ਵੱਧ ਸਰਪੰਚਾਂ ਨੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਦਫ਼ਤਰ ਵਿਖੇ ਮੀਟਿੰਗ ਕਰਕੇ ਉਨ੍ਹਾਂ ਦੇ ਹੱਕ ਵਿੱਚ ਸਮਰਥਨ ਪ੍ਰਗਟਾਇਆ। ਮੀਟਿੰਗ ਦੌਰਾਨ ਸਰਪੰਚਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ’ਤੇ ਤਸੱਲੀ ਪ੍ਰਗਟਾਈ।

ਸਰਪੰਚ ਯੂਨੀਅਨ ਦੇ ਪ੍ਰਧਾਨ ਗੁਰਮੀਤ ਸਿੰਘ ਬਾਧਾ ਨੇ ਕਿਹਾ ਕਿ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਆਪਣੇ ਲਗਭਗ ਪੌਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਮਨਜ਼ੂਰ ਕਰਵਾ ਕੇ ਹਲਕੇ ਵਿੱਚ ਵਿਕਾਸ ਕਾਰਜ ਕਰਵਾਏ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਸਰਪੰਚ ਜਾਂ ਆਮ ਨਾਗਰਿਕ ਨੂੰ ਕੋਈ ਮੁਸ਼ਕਲ ਆਈ, ਵਿਧਾਇਕ ਨੇ ਉਸ ਦਾ ਹੱਲ ਕਰਵਾਉਣ ਲਈ ਯਤਨ ਕੀਤੇ।

ਜ਼ੋਨ-2 ਦੇ ਸਰਪੰਚ ਯੂਨੀਅਨ ਪ੍ਰਧਾਨ ਸੁਰਿੰਦਰ ਅਹੂਜਾ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਿਆ ਹੈ। ਜ਼ੋਨ-3 ਦੇ ਪ੍ਰਧਾਨ ਸੁਰਿੰਦਰ ਕੰਬੋਜ ਨੇ ਦਾਅਵਾ ਕੀਤਾ ਕਿ ਵਿਧਾਇਕ ਦੀ ਅਗਵਾਈ ਹੇਠ ਫਾਜ਼ਿਲਕਾ ਦੇ ਟੇਲਾਂ ਵਾਲੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ ਹੈ। ਇਸ ਤੋਂ ਇਲਾਵਾ ਨਵੀਆਂ ਨਹਿਰਾਂ ਅਤੇ ਖਾਲਿਆਂ ਦੀ ਉਸਾਰੀ ਵੀ ਕੀਤੀ ਗਈ ਹੈ, ਜਿਸ ਨਾਲ ਕਿਸਾਨਾਂ ਨੂੰ ਲਾਭ ਹੋਇਆ ਹੈ।

ਜ਼ੋਨ-4 ਦੇ ਸਰਪੰਚ ਯੂਨੀਅਨ ਪ੍ਰਧਾਨ ਸੁਮਨ ਸਿੰਘ ਨੇ ਕਿਹਾ ਕਿ 2023 ਅਤੇ 2025 ਵਿੱਚ ਆਏ ਹੜ੍ਹਾਂ ਦੌਰਾਨ ਵਿਧਾਇਕ ਸਵਨਾ ਨੇ ਆਪਣੇ ਪਰਿਵਾਰ ਸਮੇਤ ਲੰਮਾ ਸਮਾਂ ਲੋਕਾਂ ਦੀ ਸੇਵਾ ਕੀਤੀ। ਉਨ੍ਹਾਂ ਮੁਤਾਬਕ ਕਿਸ਼ਤੀਆਂ ਰਾਹੀਂ ਪ੍ਰਭਾਵਿਤ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਈ ਗਈ ਅਤੇ ਮੁਸ਼ਕਲ ਸਮੇਂ ਵਿੱਚ ਲੋਕਾਂ ਦੀ ਮਦਦ ਕੀਤੀ ਗਈ।

ਮੀਟਿੰਗ ਵਿੱਚ ਸ਼ਾਮਲ ਸਰਪੰਚਾਂ ਨੇ ਕਿਹਾ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਨਰਿੰਦਰਪਾਲ ਸਿੰਘ ਸਵਨਾ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਮਿਹਨਤ ਕਰਨਗੇ ਅਤੇ ਫਾਜ਼ਿਲਕਾ ਸੀਟ ਆਮ ਆਦਮੀ ਪਾਰਟੀ ਦੀ ਝੋਲੀ ਪਾਉਣ ਦਾ ਯਤਨ ਕਰਨਗੇ।

ਵਿਧਾਇਕ ਸਵਨਾ ਨੇ ਸਮੂਹ ਸਰਪੰਚਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਲੋਕਾਂ ਦੀ ਸੇਵਾ ਅਤੇ ਹਲਕੇ ਦੇ ਵਿਕਾਸ ਲਈ ਵਚਨਬੱਧ ਰਹਿਣਗੇ। ਉਨ੍ਹਾਂ ਭਰੋਸਾ ਜਤਾਇਆ ਕਿ ਪੰਜਾਬ ਦੇ ਲੋਕ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ ਅਤੇ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਬਣਾਉਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande