ਕਪੂਰਥਲਾ ਦੇ ਪਿੰਡ ਹਾਜੀਪੁਰ ’ਚ ਪੋਟਾਸ਼ ਫਟਣ ਕਾਰਨ ਜ਼ੋਰਦਾਰ ਧਮਾਕਾ, ਦੋ ਸਕੇ ਭਰਾ ਗੰਭੀਰ ਜ਼ਖ਼ਮੀ
ਕਪੂਰਥਲਾ, 28 ਅਕਤੂਬਰ (ਹਿੰ.ਸ.)| ਕਪੂਰਥਲਾ ਜ਼ਿਲ੍ਹੇ ਦੀ ਸੁਲਤਾਨਪੁਰ ਲੋਧੀ ਸਬ-ਡਿਵੀਜ਼ਨ ਅਧੀਨ ਪੈਂਦੇ ਪਿੰਡ ਹਾਜੀਪੁਰ ਵਿੱਚ ਪੋਟਾਸ਼ ਫੋੜਦੇ ਸਮੇਂ ਅਚਾਨਕ ਜ਼ੋਰਦਾਰ ਧਮਾਕਾ ਹੋ ਗਿਆ। ਇਸ ਹਾਦਸੇ ਵਿੱਚ ਦੋ ਸਕੇ ਭਰਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਦਕਿ ਉਨ੍ਹਾਂ ਦੀ ਮਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ
ਕਪੂਰਥਲਾ ਦੇ ਪਿੰਡ ਹਾਜੀਪੁਰ ’ਚ ਪੋਟਾਸ਼ ਫਟਣ ਕਾਰਨ ਜ਼ੋਰਦਾਰ ਧਮਾਕਾ, ਦੋ ਸਕੇ ਭਰਾ ਗੰਭੀਰ ਜ਼ਖ਼ਮੀ


ਕਪੂਰਥਲਾ, 28 ਅਕਤੂਬਰ (ਹਿੰ.ਸ.)| ਕਪੂਰਥਲਾ ਜ਼ਿਲ੍ਹੇ ਦੀ ਸੁਲਤਾਨਪੁਰ ਲੋਧੀ ਸਬ-ਡਿਵੀਜ਼ਨ ਅਧੀਨ ਪੈਂਦੇ ਪਿੰਡ ਹਾਜੀਪੁਰ ਵਿੱਚ ਪੋਟਾਸ਼ ਫੋੜਦੇ ਸਮੇਂ ਅਚਾਨਕ ਜ਼ੋਰਦਾਰ ਧਮਾਕਾ ਹੋ ਗਿਆ। ਇਸ ਹਾਦਸੇ ਵਿੱਚ ਦੋ ਸਕੇ ਭਰਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਦਕਿ ਉਨ੍ਹਾਂ ਦੀ ਮਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ। ਘਟਨਾ ਤੋਂ ਬਾਅਦ ਪਿੰਡ ਵਿੱਚ ਹਫੜਾ-ਦਫੜੀ ਮਚ ਗਈ। ਪਿੰਡ ਵਾਸੀਆਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਜਾਣਕਾਰੀ ਅਨੁਸਾਰ, ਜ਼ਖ਼ਮੀ ਨੌਜਵਾਨਾਂ ਦੀ ਪਛਾਣ ਬਲਜੋਤ ਸਿੰਘ ਅਤੇ ਯੁਵਰਾਜ ਸਿੰਘ, ਪੁੱਤਰ ਜਸਵਿੰਦਰ ਸਿੰਘ, ਵਾਸੀ ਪਿੰਡ ਹਾਜੀਪੁਰ ਵਜੋਂ ਹੋਈ ਹੈ। ਪਿੰਡ ਦੇ ਨੌਜਵਾਨ ਅਰਸ਼ਦੀਪ ਨੇ ਦੱਸਿਆ ਕਿ ਦੋਵੇਂ ਭਰਾ ਇੱਕ ਕੁੰਡੇ ਵਿੱਚ ਪੋਟਾਸ਼ ਪਾ ਕੇ ਉਸ ਨੂੰ ਫੋੜ ਰਹੇ ਸਨ। ਇਸੇ ਦੌਰਾਨ ਅਚਾਨਕ ਜ਼ੋਰਦਾਰ ਧਮਾਕਾ ਹੋ ਗਿਆ, ਜਿਸ ਦੀ ਲਪੇਟ ਵਿੱਚ ਆਉਣ ਕਾਰਨ ਦੋਵੇਂ ਭਰਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਧਮਾਕੇ ਦੌਰਾਨ ਉਨ੍ਹਾਂ ਦੀ ਮਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ।

ਹਾਦਸੇ ਤੋਂ ਤੁਰੰਤ ਬਾਅਦ ਪਿੰਡ ਦੇ ਲੋਕ ਮਦਦ ਲਈ ਅੱਗੇ ਆਏ ਅਤੇ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ। ਹਸਪਤਾਲ ਵਿੱਚ ਡਿਊਟੀ ’ਤੇ ਤਾਇਨਾਤ ਡਾਕਟਰ ਆਕਾਸ਼ਦੀਪ ਸ਼ਰਮਾ ਨੇ ਦੱਸਿਆ ਕਿ ਦੋਵੇਂ ਜ਼ਖ਼ਮੀ ਨੌਜਵਾਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਡਾਕਟਰਾਂ ਅਨੁਸਾਰ, ਫਿਲਹਾਲ ਦੋਵਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਚਿੰਤਾ ਦਾ ਮਾਹੌਲ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande