ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ: ਅਨੁਪ੍ਰਿਤਾ ਜੌਹਲ
ਪਟਿਆਲਾ, 29 ਅਕਤੂਬਰ (ਹਿੰ.ਸ.)| ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ, ਤਾਂ ਜੋ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਈ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ
ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ: ਅਨੁਪ੍ਰਿਤਾ ਜੌਹਲ


ਪਟਿਆਲਾ, 29 ਅਕਤੂਬਰ (ਹਿੰ.ਸ.)| ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ, ਤਾਂ ਜੋ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ, ਚੁਕਾਈ ਅਤੇ ਅਦਾਇਗੀ ਨੂੰ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਤਰਜੀਹ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ, ਤਾਂ ਜੋ ਖ਼ਰੀਦ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾ ਸਕੇ।

ਜਿੱਲਾ ਖੁਰਾਕ ਤੇ ਸਿਵਲ ਸਪਲਾਈ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਵਿੱਚ ਸਾਉਣੀ ਸੀਜ਼ਨ 2026-27 ਦੌਰਾਨ ਹੁਣ ਤੱਕ ਕੁੱਲ 7,31,864 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 7,22,437 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

ਖ਼ਰੀਦ ਏਜੰਸੀ ਪਨਗ੍ਰੇਨ ਵੱਲੋਂ 3,28,158 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,82,104 ਮੀਟ੍ਰਿਕ ਟਨ, ਪਨਸਪ ਵੱਲੋਂ 1,21,065 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 91,043 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਖ਼ਰੀਦੇ ਗਏ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜਾਰੀ ਹੈ। 5,01,753 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ, ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਬਦਲੇ 1,626.12 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਖ਼ਰੀਦ, ਚੁਕਾਈ ਅਤੇ ਅਦਾਇਗੀ ਦੇ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande