ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ
ਚੰਡੀਗੜ੍ਹ, 30 ਅਕਤੂਬਰ (ਹਿੰ.ਸ.)| ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ''ਤੇ ਵਾਰ’ ਦੇ 282ਵੇਂ ਦਿਨ ਪੰਜਾਬ ਪੁਲਿਸ ਨੇ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 528 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ
ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ


ਚੰਡੀਗੜ੍ਹ, 30 ਅਕਤੂਬਰ (ਹਿੰ.ਸ.)| ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 282ਵੇਂ ਦਿਨ ਪੰਜਾਬ ਪੁਲਿਸ ਨੇ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 528 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

282ਵੇਂ ਦਿਨ, ਪੁਲਿਸ ਟੀਮਾਂ ਨੇ 188 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 81,499 ਹੋ ਗਈ ਹੈ।

ਇਸ ਤੋਂ ਇਲਾਵਾ 153 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 12 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ 607ਵੇਂ ਦਿਨ ਵੀ ਜਾਰੀ ਰੱਖਦਿਆਂ 105 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 21.3 ਕਿਲੋ ਹੈਰੋਇਨ, 191 ਨਸ਼ੀਲੀਆਂ ਗੋਲੀਆਂ ਅਤੇ 5650 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 607 ਦਿਨਾਂ ਵਿੱਚ 89,130 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 18 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕਰ ਲਿਆ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande