ਹਲਕਾ ਜੰਡਿਆਲਾ ਗੁਰੂ ਦੇ ਪਿੰਡ ਸੈਦਪੁਰ ਤੋਂ 82ਵੀਂ ਤੀਰਥ ਯਾਤਰਾ ਬੱਸ ਸੰਗਤ ਨੂੰ ਲੈ ਕੇ ਰਵਾਨਾ
ਸੂਬਾ ਵਾਸੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤੋਂ ਪੂਰੀ ਤਰ੍ਹਾਂ ਸੰਤੁਸ਼ਟ: ਹਰਭਜਨ ਸਿੰਘ ਈ.ਟੀ.ਓ. ਅੰਮ੍ਰਿਤਸਰ, 30 ਅਕਤੂਬਰ (ਹਿੰ.ਸ.)| ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਸੈਦਪੁਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕ
ਮੰਤਰੀ ਹਰਭਜਨ ਸਿੰਘ ਈ.ਟੀ.ਓ. ਜਾਣਕਾਰੀ ਦਿੰਦੇ ਹੋਏ।


ਸੂਬਾ ਵਾਸੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤੋਂ ਪੂਰੀ ਤਰ੍ਹਾਂ ਸੰਤੁਸ਼ਟ: ਹਰਭਜਨ ਸਿੰਘ ਈ.ਟੀ.ਓ.

ਅੰਮ੍ਰਿਤਸਰ, 30 ਅਕਤੂਬਰ (ਹਿੰ.ਸ.)| ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਸੈਦਪੁਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕੇ ਦੀ 82ਵੀਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਬੱਸ ਰਾਹੀਂ ਪਿੰਡ ਸੈਦਪੁਰ ਦੀ ਸੰਗਤ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਧਾਮ ਦੇ ਦਰਸ਼ਨ ਕਰੇਗੀ।

ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚਲਾਈ ਜਾ ਰਹੀ ਹੈ, ਜਿਸ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਦੀ ਸਹੂਲਤ ਪ੍ਰਦਾਨ ਕਰਨਾ ਹੈ।

ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਯਾਤਰਾ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ। ਯਾਤਰੀਆਂ ਦੇ ਆਉਣ-ਜਾਣ, ਰਹਿਣ-ਸਹਿਣ ਅਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਜਾਂਦੇ ਹਨ, ਤਾਂ ਜੋ ਹਰ ਵਰਗ ਦੇ ਲੋਕ ਬਿਨਾਂ ਕਿਸੇ ਆਰਥਿਕ ਬੋਝ ਦੇ ਆਪਣੀ ਧਾਰਮਿਕ ਆਸਥਾ ਅਨੁਸਾਰ ਤੀਰਥ ਅਸਥਾਨਾਂ ਦੇ ਦਰਸ਼ਨ ਕਰ ਸਕਣ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਹੁਣ ਤੱਕ 82ਵੀਂ ਤੀਰਥ ਯਾਤਰਾ ਬੱਸ ਰਵਾਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਯਾਤਰੀ ਇਸ ਉਪਰਾਲੇ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਲਈ ਸੁਵਿਧਾਵਾਂ ਪ੍ਰਦਾਨ ਕਰਨ ਵਾਸਤੇ ਵਚਨਬੱਧ ਹੈ।

ਇਸ ਮੌਕੇ ਤੀਰਥ ਯਾਤਰਾ ’ਤੇ ਜਾਣ ਵਾਲੀ ਸੰਗਤ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਬਲਵਿੰਦਰ ਕੌਰ, ਸਰਪੰਚ ਸਰਬਜੀਤ ਕੌਰ, ਚੇਅਰਮੈਨ ਲਖਵਿੰਦਰ ਸਿੰਘ ਉਸਮਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande