ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ‘ਮੇਰਾ ਘਰ-ਮੇਰਾ ਮਾਣ’ ਯੋਜਨਾ ਤਹਿਤ 291 ਪਰਿਵਾਰਾਂ ਨੂੰ ਦਿੱਤੇ ਮਾਲਕੀ ਕਾਰਡ
ਅੰਮ੍ਰਿਤਸਰ, 30 ਅਕਤੂਬਰ (ਹਿੰ.ਸ.)| ਪੰਜਾਬ ਸਰਕਾਰ ਦੀ ‘ਮੇਰਾ ਘਰ-ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮਹਿਸਮਪੁਰ ਖੁਰਦ ਵਿਖੇ 291 ਜਾਇਦਾਦ ਮਾਲਕਾਂ ਨੂੰ ਮਾਲਕੀ ਕਾਰਡ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਕਾਰਡ ਲਾਲ ਲਕੀਰ
ਮਾਲਕੀ ਕਾਰਡ ਦਿੰਦੇ ਹੋਏ ਮੰਤਰੀ ਹਰਭਜਨ ਸਿੰਘ ਈਟੀਓ


ਅੰਮ੍ਰਿਤਸਰ, 30 ਅਕਤੂਬਰ (ਹਿੰ.ਸ.)| ਪੰਜਾਬ ਸਰਕਾਰ ਦੀ ‘ਮੇਰਾ ਘਰ-ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮਹਿਸਮਪੁਰ ਖੁਰਦ ਵਿਖੇ 291 ਜਾਇਦਾਦ ਮਾਲਕਾਂ ਨੂੰ ਮਾਲਕੀ ਕਾਰਡ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਕਾਰਡ ਲਾਲ ਲਕੀਰ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਉਨ੍ਹਾਂ ਦੇ ਜਾਇਦਾਦੀ ਹੱਕਾਂ ਦੀ ਪਛਾਣ ਅਤੇ ਮਾਲਕੀ ਸਬੰਧੀ ਦਸਤਾਵੇਜ਼ੀ ਸਬੂਤ ਮੁਹੱਈਆ ਕਰਵਾਉਣ ਵਿੱਚ ਸਹਾਇਕ ਹੋਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲਾਂ ਮਾਲਕੀ ਸਬੰਧੀ ਦਸਤਾਵੇਜ਼ਾਂ ਦੀ ਘਾਟ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਪਹਿਲਕਦਮੀ ਜਾਇਦਾਦਾਂ ਦਾ ਰਿਕਾਰਡ ਵਿਵਸਥਿਤ ਕਰਨ ਅਤੇ ਮਾਲਕਾਂ ਦੇ ਹੱਕਾਂ ਨੂੰ ਸਪੱਸ਼ਟ ਕਰਨ ਵੱਲ ਅਹਿਮ ਕਦਮ ਹੈ। ਉਨ੍ਹਾਂ ਦੱਸਿਆ ਕਿ ਮਾਲਕੀ ਕਾਰਡ ਵਿੱਚ ਜਾਇਦਾਦ ਦੀ ਪਛਾਣ ਅਤੇ ਉਸ ਨਾਲ ਸਬੰਧਤ ਵਿਸਥਾਰਪੂਰਵਕ ਜਾਣਕਾਰੀ ਦਰਜ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਕਾਰਡ ਵਿੱਚ ਜਾਇਦਾਦ ਦੇ ਦੇਸ਼ਾਂਤਰ ਅਤੇ ਵਿਥਕਾਰ, ਛੱਤਿਆ ਹੋਇਆ ਖੇਤਰਫਲ, ਉਸਾਰੀ ਅਧੀਨ ਖੇਤਰਫਲ, ਖੁੱਲ੍ਹਾ ਖੇਤਰਫਲ ਅਤੇ ਸਰਵੇਖਣ ਇਕਾਈ ਦਾ ਨਕਸ਼ਾ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਵੇਰਵਿਆਂ ਨਾਲ ਜਾਇਦਾਦ ਦੀ ਸਥਿਤੀ ਅਤੇ ਖੇਤਰਫਲ ਬਾਰੇ ਸਪੱਸ਼ਟ ਜਾਣਕਾਰੀ ਉਪਲਬਧ ਹੋਵੇਗੀ ਅਤੇ ਮਾਲਕੀ ਰਿਕਾਰਡ ਨੂੰ ਸੁਚੱਜੇ ਢੰਗ ਨਾਲ ਸੰਭਾਲਣ ਵਿੱਚ ਮਦਦ ਮਿਲੇਗੀ।

ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਲਾਲ ਲਕੀਰ ਅਧੀਨ ਆਉਂਦੀਆਂ ਜਾਇਦਾਦਾਂ ਦਾ ਸਪੱਸ਼ਟ ਰਿਕਾਰਡ ਨਾ ਹੋਣ ਕਾਰਨ ਲੋਕਾਂ ਨੂੰ ਪਹਿਲਾਂ ਮਾਲਕੀ ਸਬੰਧੀ ਵਿਵਾਦਾਂ ਅਤੇ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਨਾਲ ਜਾਇਦਾਦ ਮਾਲਕਾਂ ਨੂੰ ਦਸਤਾਵੇਜ਼ੀ ਸਬੂਤ ਮਿਲਣਗੇ ਅਤੇ ਭਵਿੱਖ ਵਿੱਚ ਮਾਲਕੀ ਸਬੰਧੀ ਵਿਵਾਦ ਘਟਾਉਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਕਾਰਡ ਲਾਭਪਾਤਰੀਆਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਲਾਹੇਵੰਦ ਸਾਬਤ ਹੋਣਗੇ।

ਇਸ ਮੌਕੇ ਮਾਲਕੀ ਕਾਰਡ ਪ੍ਰਾਪਤ ਕਰਨ ਵਾਲੇ 291 ਲਾਭਪਾਤਰੀਆਂ ਨੇ ਜਾਇਦਾਦ ਦੀ ਮਾਲਕੀ ਸਬੰਧੀ ਦਸਤਾਵੇਜ਼ੀ ਸਬੂਤ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਤਹਿਸੀਲਦਾਰ ਲਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਬਲਜੀਤ ਸਿੰਘ ਗੁਰਾਇਆ ਅਤੇ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਤੇ ਪਤਵੰਤੇ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande