ਲੋੜਵੰਦ ਬੱਚਿਆਂ ਨੂੰ ਮੁਫ਼ਤ ਉੱਚ ਸਿੱਖਿਆ ਦੇਣ ਦਾ ਸੰਦੇਸ਼ ਲੈ ਕੇ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਸਾਈਕਲ ਯਾਤਰਾ ਕਰਨਗੇ ਰਾਜੀਵ ਕੌਸ਼ਲ
ਪਟਿਆਲਾ, 30 ਅਕਤੂਬਰ (ਹਿੰ.ਸ.)| ਲੋੜਵੰਦ ਅਤੇ ਹੋਣਹਾਰ ਬੱਚਿਆਂ ਨੂੰ ਮੁਫ਼ਤ ਉੱਚ ਸਿੱਖਿਆ ਮੁਹੱਈਆ ਕਰਵਾਉਣ ਦਾ ਸੰਦੇਸ਼ ਦੇਸ਼ ਭਰ ਵਿੱਚ ਪਹੁੰਚਾਉਣ ਲਈ ਸ਼ੀਲਾ ਅਲੀਪੁਰੀਆ ਚੈਰੀਟੇਬਲ ਸੁਸਾਇਟੀ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਇਸ ਮੁਹਿੰਮ ਤਹਿਤ ਸਾਬਕਾ ਅਸਿਸਟੈਂਟ ਕਮਿਸ਼ਨਰ ਅਤੇ ਉੱਘੇ ਸਮਾਜ ਸੇਵੀ ਰਾ
ਲੋੜਵੰਦ ਬੱਚਿਆਂ ਨੂੰ ਮੁਫ਼ਤ ਉੱਚ ਸਿੱਖਿਆ ਦੇਣ ਦਾ ਸੰਦੇਸ਼ ਲੈ ਕੇ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਸਾਈਕਲ ਯਾਤਰਾ ਕਰਨਗੇ ਰਾਜੀਵ ਕੌਸ਼ਲ


ਪਟਿਆਲਾ, 30 ਅਕਤੂਬਰ (ਹਿੰ.ਸ.)| ਲੋੜਵੰਦ ਅਤੇ ਹੋਣਹਾਰ ਬੱਚਿਆਂ ਨੂੰ ਮੁਫ਼ਤ ਉੱਚ ਸਿੱਖਿਆ ਮੁਹੱਈਆ ਕਰਵਾਉਣ ਦਾ ਸੰਦੇਸ਼ ਦੇਸ਼ ਭਰ ਵਿੱਚ ਪਹੁੰਚਾਉਣ ਲਈ ਸ਼ੀਲਾ ਅਲੀਪੁਰੀਆ ਚੈਰੀਟੇਬਲ ਸੁਸਾਇਟੀ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਇਸ ਮੁਹਿੰਮ ਤਹਿਤ ਸਾਬਕਾ ਅਸਿਸਟੈਂਟ ਕਮਿਸ਼ਨਰ ਅਤੇ ਉੱਘੇ ਸਮਾਜ ਸੇਵੀ ਰਾਜੀਵ ਕੌਸ਼ਲ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਸਾਈਕਲ ਯਾਤਰਾ ਕਰਨਗੇ। ਇਸ ਦੌਰਾਨ ਉਹ ਵੱਖ-ਵੱਖ ਥਾਵਾਂ ’ਤੇ ਰੁਕ ਕੇ ਲੋਕਾਂ ਨੂੰ ਘੱਟੋ-ਘੱਟ ਇੱਕ ਲੋੜਵੰਦ ਬੱਚੇ ਦੀ ਪੂਰੀ ਪੜ੍ਹਾਈ ਦਾ ਜ਼ਿੰਮਾ ਚੁੱਕਣ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਦੀ ਇਸ ਸਾਈਕਲ ਯਾਤਰਾ ਨੂੰ ਨਗਰ ਨਿਗਮ ਪਟਿਆਲਾ ਦੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਇੱਕ ਸਮਾਗਮ ਦੌਰਾਨ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਸ਼ੀਲਾ ਅਲੀਪੁਰੀਆ ਐਜੂਕੇਸ਼ਨ ਸੁਸਾਇਟੀ ਦੇ ਮੁੱਖ ਸੇਵਾਦਾਰ ਅਤੇ ਉੱਘੇ ਸਮਾਜ ਸੇਵੀ ਸੀਨੀਅਰ ਚਾਰਟਰਡ ਅਕਾਊਂਟੈਂਟ ਅਜੇ ਅਲੀਪੁਰੀਆ ਨੇ ਦੱਸਿਆ ਕਿ ਸੁਸਾਇਟੀ ਪਿਛਲੇ ਕਈ ਦਹਾਕਿਆਂ ਤੋਂ ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਹੈ। ਸੁਸਾਇਟੀ ਵੱਲੋਂ ਹਰ ਸਾਲ ਸਰਕਾਰੀ ਸਕੂਲਾਂ ਵਿੱਚੋਂ ਹੋਣਹਾਰ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਬੱਚਿਆਂ ਦੀ ਚੋਣ ਕਰਕੇ ਉਨ੍ਹਾਂ ਨੂੰ ਅਪਣਾਇਆ ਜਾਂਦਾ ਹੈ ਅਤੇ ਉਨ੍ਹਾਂ ਦੀ ਸਕੂਲ ਤੋਂ ਲੈ ਕੇ ਉੱਚ ਸਿੱਖਿਆ ਤੱਕ ਦੀ ਪੜ੍ਹਾਈ ਦਾ ਖਰਚਾ ਪੂਰੀ ਤਰ੍ਹਾਂ ਮੁਫ਼ਤ ਚੁੱਕਿਆ ਜਾਂਦਾ ਹੈ। ਇਸ ਸਮੇਂ ਲਗਭਗ 50 ਬੱਚੇ ਸੁਸਾਇਟੀ ਦੀ ਮਦਦ ਨਾਲ ਚਾਰਟਰਡ ਅਕਾਊਂਟੈਂਸੀ ਸਮੇਤ ਉੱਚ ਸਿੱਖਿਆ ਪ੍ਰਾਪਤ ਕਰ ਰਹੇ ਹਨ।

ਅਜੇ ਅਲੀਪੁਰੀਆ ਨੇ ਕਿਹਾ ਕਿ ਸੁਸਾਇਟੀ ਦਾ ਮੁੱਖ ਉਦੇਸ਼ ਸਿਰਫ਼ ਬੱਚਿਆਂ ਨੂੰ ਸਿੱਖਿਆ ਦੇਣਾ ਹੀ ਨਹੀਂ, ਸਗੋਂ ਸਮਾਜ ਦੇ ਹਰ ਵਿਅਕਤੀ ਨੂੰ ਇਸ ਨੇਕ ਕਾਰਜ ਨਾਲ ਜੋੜਨਾ ਵੀ ਹੈ। ਉਨ੍ਹਾਂ ਕਿਹਾ ਕਿ ਜੇਕਰ ਹਰ ਵਿਅਕਤੀ ਆਪਣੀ ਜ਼ਿੰਦਗੀ ਵਿੱਚ ਘੱਟੋ-ਘੱਟ ਇੱਕ ਲੋੜਵੰਦ ਬੱਚੇ ਨੂੰ ਅਪਣਾ ਕੇ ਉਸ ਦੀ ਪੂਰੀ ਉੱਚ ਸਿੱਖਿਆ ਦਾ ਖਰਚਾ ਚੁੱਕਣ ਦਾ ਸੰਕਲਪ ਲਵੇ ਤਾਂ ਸਮਾਜ ਵਿੱਚ ਸਿੱਖਿਆ ਦੇ ਪਸਾਰ ਨੂੰ ਵੱਡਾ ਹੁਲਾਰਾ ਮਿਲ ਸਕਦਾ ਹੈ।

ਉਨ੍ਹਾਂ ਕਿਹਾ ਕਿ ਰਾਜੀਵ ਕੌਸ਼ਲ ਦੀ ਸਾਈਕਲ ਯਾਤਰਾ ਰਾਹੀਂ ਇਸ ਸੰਦੇਸ਼ ਨੂੰ ਦੇਸ਼ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਸੁਸਾਇਟੀ ਭਵਿੱਖ ਵਿੱਚ ਵੀ ਆਪਣੀਆਂ ਸਮਾਜ ਸੇਵੀ ਗਤੀਵਿਧੀਆਂ ਨੂੰ ਇਸੇ ਤਰ੍ਹਾਂ ਜਾਰੀ ਰੱਖੇਗੀ।

ਇਸ ਮੌਕੇ ਸਾਬਕਾ ਸੁਪਰਡੈਂਟ ਆਫ਼ ਪੁਲਿਸ ਕੇ.ਕੇ. ਪੈਥੇ, ਉੱਘੇ ਉਦਯੋਗਪਤੀ ਨਰੇਸ਼ ਗੁਪਤਾ, ਡਾ. ਭਗਵੰਤ ਸਿੰਘ, ਸਮਾਜ ਸੇਵੀ ਸੰਜੇ ਸਿੰਗਲਾ, ਅਮਰੀਸ਼ ਬਾਂਸਲ (ਪਟਿਆਲਾ ਸਟੀਲ), ਸਤਪਾਲ ਗੋਇਲ, ਸੇਵਾਮੁਕਤ ਡਾਇਰੈਕਟਰ ਜਤਿੰਦਰ ਗੋਇਲ, ਨਰੇਸ਼ ਸੇਤੀਆ, ਡਾ. ਬ੍ਰਿਜੇਸ਼ ਮੋਦੀ, ਜੀ.ਕੇ. ਇੰਸਟੀਚਿਊਟ ਦੇ ਐਮ.ਡੀ. ਗਿਤੇਸ਼, ਰੀਅਲ ਅਸਟੇਟ ਕਾਰੋਬਾਰੀ ਕੁਨਾਲ ਕੁਮਾਰ, ਸੇਵਾਮੁਕਤ ਆਈ.ਆਰ.ਐੱਸ. ਅਧਿਕਾਰੀ ਪ੍ਰਦੀਪ ਗੋਇਲ, ਦੀਪਾਂਸ਼ੂ ਸਿੰਗਲਾ ਅਤੇ ਸੀਨੀਅਰ ਸੀ.ਏ. ਅਭਿਸ਼ੇਕ ਗੁਪਤਾ ਸਮੇਤ ਕਈ ਪਤਵੰਤੇ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande