ਬੱਚਿਆਂ ਨੂੰ ਸੀਏ ਬਣਾਉਣ ਤੱਕ ਦਾ ਬੀੜਾ ਚੁੱਕਣ ਵਾਲੀ ਸੁਸਾਇਟੀ ਦਾ ਉਪਰਾਲਾ ਬੇਹੱਦ ਸ਼ਲਾਘਾਯੋਗ : ਕਮਿਸ਼ਨਰ ਪੂਜਾ ਸਿਆਲ ਗਰੇਵਾਲ
ਪਟਿਆਲਾ, 30 ਅਕਤੂਬਰ (ਹਿੰ.ਸ.)| ਨਗਰ ਨਿਗਮ ਪਟਿਆਲਾ ਦੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਸ਼ੀਲਾ ਅਲੀਪੁਰੀਆ ਚੈਰੀਟੇਬਲ ਸੁਸਾਇਟੀ ਵੱਲੋਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦਾ ਭਵਿੱਖ ਸੰਵਾਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਬੱਚਿਆਂ ਨੂ
ਬੱਚਿਆਂ ਨੂੰ ਸੀਏ ਬਣਾਉਣ ਤੱਕ ਦਾ ਬੀੜਾ ਚੁੱਕਣ ਵਾਲੀ ਸੁਸਾਇਟੀ ਦਾ ਉਪਰਾਲਾ ਬੇਹੱਦ ਸ਼ਲਾਘਾਯੋਗ : ਕਮਿਸ਼ਨਰ ਪੂਜਾ ਸਿਆਲ ਗਰੇਵਾਲ


ਪਟਿਆਲਾ, 30 ਅਕਤੂਬਰ (ਹਿੰ.ਸ.)| ਨਗਰ ਨਿਗਮ ਪਟਿਆਲਾ ਦੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਸ਼ੀਲਾ ਅਲੀਪੁਰੀਆ ਚੈਰੀਟੇਬਲ ਸੁਸਾਇਟੀ ਵੱਲੋਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦਾ ਭਵਿੱਖ ਸੰਵਾਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਬੱਚਿਆਂ ਨੂੰ ਚਾਰਟਰਡ ਅਕਾਊਂਟੈਂਟ (ਸੀਏ) ਬਣਾਉਣ ਤੱਕ ਦੀ ਪੂਰੀ ਜ਼ਿੰਮੇਵਾਰੀ ਚੁੱਕਣਾ ਬੇਹੱਦ ਸ਼ਲਾਘਾਯੋਗ ਅਤੇ ਸਮਾਜ ਲਈ ਪ੍ਰੇਰਨਾਦਾਇਕ ਉਪਰਾਲਾ ਹੈ।

ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਕਿਹਾ ਕਿ ਸੀਨੀਅਰ ਸੀਏ ਅਜੇ ਅਲੀਪੁਰੀਆ ਦੀ ਅਗਵਾਈ ਹੇਠ ਸੁਸਾਇਟੀ ਦੀ ਪੂਰੀ ਟੀਮ ਵੱਲੋਂ ਕੀਤਾ ਜਾ ਰਿਹਾ ਕਾਰਜ ਸਮਾਜ ਸੇਵਾ ਦੀ ਇੱਕ ਸ਼ਾਨਦਾਰ ਮਿਸਾਲ ਹੈ। ਅਜਿਹੀਆਂ ਸੰਸਥਾਵਾਂ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਅੱਗੇ ਵਧਣ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਮੌਕੇ ਪ੍ਰਦਾਨ ਕਰਦੀਆਂ ਹਨ।

ਉਨ੍ਹਾਂ ਕਿਹਾ ਕਿ ਆਰਥਿਕ ਤੰਗੀਆਂ ਕਾਰਨ ਕਈ ਵਾਰ ਹੋਣਹਾਰ ਬੱਚੇ ਉੱਚ ਸਿੱਖਿਆ ਹਾਸਲ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ, ਪਰ ਸ਼ੀਲਾ ਅਲੀਪੁਰੀਆ ਚੈਰੀਟੇਬਲ ਸੁਸਾਇਟੀ ਵਰਗੀਆਂ ਸੰਸਥਾਵਾਂ ਅਜਿਹੇ ਬੱਚਿਆਂ ਦੀ ਪੜ੍ਹਾਈ ਦਾ ਪੂਰਾ ਖਰਚਾ ਚੁੱਕ ਕੇ ਉਨ੍ਹਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਅਜਿਹੇ ਉਪਰਾਲਿਆਂ ਦੀ ਬਹੁਤ ਲੋੜ ਹੈ, ਤਾਂ ਜੋ ਕੋਈ ਵੀ ਹੋਣਹਾਰ ਬੱਚਾ ਸਿਰਫ਼ ਆਰਥਿਕ ਮਜਬੂਰੀ ਕਾਰਨ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਤੋਂ ਵਾਂਝਾ ਨਾ ਰਹੇ ਅਤੇ ਹਰ ਬੱਚਾ ਉੱਚੇ ਮੁਕਾਮ ਹਾਸਲ ਕਰ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande