ਪੰਜਾਬ ਦੀ ਅਸਲ ਤਾਕਤ ਨੌਜਵਾਨ, ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣਾ ਅਕਾਲੀ ਦਲ ਦੀ ਪਹਿਲ : ਸਰਬਜੀਤ ਸਿੰਘ ਝਿੰਜਰ
ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿੱਚ ਯੂਥ ਮੀਟਿੰਗਾਂ ਕਰਕੇ ਨੌਜਵਾਨਾਂ ਨਾਲ ਕੀਤਾ ਸਿੱਧਾ ਸੰਵਾਦ ਨਸ਼ਿਆਂ, ਬੇਰੁਜ਼ਗਾਰੀ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ''ਆਪ'' ਸਰਕਾਰ ’ਤੇ ਸਾਧੇ ਨਿਸ਼ਾਨੇ ਚੰਡੀਗੜ੍ਹ, 30 ਅਕਤੂਬਰ (ਹਿੰ.ਸ.)| ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਸ਼੍ਰੋ
ਸੰਬੋਧਨ ਕਰਦੇ ਹੋਏ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ।


ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਸਨਮਾਨ ਕਰਦੇ ਹੋਏ ਅਕਾਲੀ ਦਲ ਦੇ ਆਗੂ।


ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿੱਚ ਯੂਥ ਮੀਟਿੰਗਾਂ ਕਰਕੇ ਨੌਜਵਾਨਾਂ ਨਾਲ ਕੀਤਾ ਸਿੱਧਾ ਸੰਵਾਦ

ਨਸ਼ਿਆਂ, ਬੇਰੁਜ਼ਗਾਰੀ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ 'ਆਪ' ਸਰਕਾਰ ’ਤੇ ਸਾਧੇ ਨਿਸ਼ਾਨੇ

ਚੰਡੀਗੜ੍ਹ, 30 ਅਕਤੂਬਰ (ਹਿੰ.ਸ.)| ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਘਨੌਰ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿਖੇ ਨੌਜਵਾਨਾਂ ਨਾਲ ਵਿਸ਼ੇਸ਼ ਮੀਟਿੰਗਾਂ ਕਰਕੇ ਪੰਜਾਬ ਦੇ ਭਵਿੱਖ, ਰੁਜ਼ਗਾਰ ਦੇ ਮੌਕਿਆਂ ਅਤੇ ਨੌਜਵਾਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਤਿੰਨਾਂ ਥਾਵਾਂ ’ਤੇ ਨੌਜਵਾਨਾਂ ਦੀ ਵੱਡੀ ਸ਼ਮੂਲੀਅਤ ਰਹੀ।

ਗਿੱਦੜਬਾਹਾ ਵਿੱਚ ਮੀਟਿੰਗ ਹਲਕਾ ਇੰਚਾਰਜ ਗੁਰਜਿੰਦਰ ਸਿੰਘ ਬਨਵਾਲਾ, ਸ੍ਰੀ ਮੁਕਤਸਰ ਸਾਹਿਬ ਵਿੱਚ ਹਲਕਾ ਇੰਚਾਰਜ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਮਲੋਟ ਵਿੱਚ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਕੋਟਭਾਈ ਦੀ ਅਗਵਾਈ ਹੇਠ ਹੋਈਆਂ। ਇਸ ਦੌਰਾਨ ਨੌਜਵਾਨਾਂ ਨੇ ਆਪਣੇ ਮੁੱਦੇ ਅਤੇ ਮੁਸ਼ਕਲਾਂ ਪਾਰਟੀ ਆਗੂਆਂ ਸਾਹਮਣੇ ਰੱਖੀਆਂ।

ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਪੰਜਾਬ ਦੀ ਅਸਲ ਤਾਕਤ ਇੱਥੋਂ ਦੇ ਨੌਜਵਾਨ ਹਨ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇਣ, ਉਨ੍ਹਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪੈਦਾ ਕਰਨ ਅਤੇ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਆਉਣ ਲਈ ਵਚਨਬੱਧ ਰਿਹਾ ਹੈ।

ਨਸ਼ਿਆਂ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਲੜਨ ਦੇ ਸਰਕਾਰੀ ਦਾਅਵੇ ਜ਼ਮੀਨੀ ਹਕੀਕਤ ਦੇ ਸਾਹਮਣੇ ਖੋਖਲੇ ਸਾਬਤ ਹੋ ਰਹੇ ਹਨ। ਮਾਲਵਾ ਖੇਤਰ ਦੇ ਬਠਿੰਡਾ, ਮਾਨਸਾ ਅਤੇ ਫਾਜ਼ਿਲਕਾ ਸਮੇਤ ਕਈ ਇਲਾਕਿਆਂ ਵਿੱਚ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਅਤੇ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਅੱਜ ਵੀ ਮਾਵਾਂ ਆਪਣੇ ਪੁੱਤਰਾਂ ਦੀਆਂ ਅਰਥੀਆਂ ਨੂੰ ਮੋਢਾ ਦੇਣ ਲਈ ਮਜਬੂਰ ਹਨ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕ ਵੀ ਸੁਰੱਖਿਅਤ ਨਹੀਂ ਹਨ। ਸਰਕਾਰ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬੇ ਅਤੇ ਰੁਜ਼ਗਾਰ ਦੇ ਠੋਸ ਪ੍ਰਬੰਧ ਕਰਨ ਦੀ ਬਜਾਏ ਸਿਰਫ਼ ਗ੍ਰਿਫ਼ਤਾਰੀਆਂ ਅਤੇ ਸੁਰਖੀਆਂ ਤੱਕ ਸੀਮਤ ਹੋ ਕੇ ਰਹਿ ਗਈ ਹੈ।

ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਝਿੰਜਰ ਨੇ ਕਿਹਾ ਕਿ ਪੰਜਾਬ ਵਿੱਚ ਫਿਰੌਤੀ ਦੀਆਂ ਕਾਲਾਂ, ਗੋਲੀਬਾਰੀ ਅਤੇ ਗੈਂਗਸਟਰਾਂ ਦੀਆਂ ਵਾਰਦਾਤਾਂ ਆਮ ਹੁੰਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿਆਸੀ ਨਾਅਰਿਆਂ ਦੀ ਨਹੀਂ, ਸਗੋਂ ਰੁਜ਼ਗਾਰ, ਖੇਡ ਸਹੂਲਤਾਂ, ਸੁਰੱਖਿਅਤ ਮਾਹੌਲ ਅਤੇ ਨਸ਼ਿਆਂ ਵਿਰੁੱਧ ਲੜਨ ਵਾਲਿਆਂ ਦੀ ਰੱਖਿਆ ਕਰਨ ਵਾਲੀ ਸਰਕਾਰ ਦੀ ਲੋੜ ਹੈ।

ਉਨ੍ਹਾਂ ਨੌਜਵਾਨਾਂ ਨੂੰ ਯੂਥ ਅਕਾਲੀ ਦਲ ਦੇ ਬੈਨਰ ਹੇਠ ਇਕਜੁੱਟ ਹੋ ਕੇ ਨਸ਼ਾ ਮੁਕਤ, ਸੁਰੱਖਿਅਤ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀ ਆਵਾਜ਼ ਹਰ ਪਿੰਡ ਤੱਕ ਪਹੁੰਚਾਈ ਜਾਵੇਗੀ ਅਤੇ ਸੂਬੇ ਦੇ ਭਵਿੱਖ ਦੀ ਲੜਾਈ ਵਿੱਚ ਨੌਜਵਾਨ ਅਹਿਮ ਭੂਮਿਕਾ ਨਿਭਾਉਣਗੇ।

ਇਸ ਮੌਕੇ ਹਰਿੰਦਰ ਸਿੰਘ ਹਿੰਦਾ, ਨਵਜਿੰਦਰ ਸਿੰਘ, ਪ੍ਰਭਜੋਤ ਸਿੰਘ ਧਾਲੀਵਾਲ, ਜਿੰਮੀ ਬਰਾੜ, ਦਵਿੰਦਰ ਸਿੰਘ ਗੁਰਨਾ, ਸੰਦੀਪ ਸਿੰਘ ਬਾਠ, ਮਨਜਿੰਦਰ ਸਿੰਘ ਬਿੱਟੂ, ਲੱਪੀ ਇਨਾਖੇੜਾ, ਲਖਵਿੰਦਰ ਸਿੰਘ ਰੋਹੀਵਾਲਾ, ਮਨਵੀਰ ਸਿੰਘ ਸਰਨ, ਜਗਜੀਤ ਸਿੰਘ ਜੱਗਾ, ਕੁਲਦੀਪ ਸਿੰਘ ਬਰਾੜ, ਸੁਖਚੈਨ ਸਿੰਘ, ਗੁਰਪਿੰਦਰ ਸਿੰਘ, ਜਸਪਾਲ ਸਿੰਘ, ਸ਼ਾਹਬਾਜ਼ ਸਿੰਘ, ਯਾਦਵਿੰਦਰ ਸਿੰਘ, ਹਰਦੀਪ ਸਿੰਘ ਗੱਬਰ ਅਤੇ ਜਗਤਾਰ ਸਿੰਘ ਪੱਪੀ ਸਮੇਤ ਵੱਖ-ਵੱਖ ਸਰਕਲਾਂ ਦੇ ਪ੍ਰਧਾਨ ਅਤੇ ਪਾਰਟੀ ਵਰਕਰ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande