ਨੌਜਵਾਨ ਲੋਕਤੰਤਰ ਦੀ ਮਜ਼ਬੂਤੀ ਦਾ ਆਧਾਰ, ਹਰ ਯੋਗ ਨਾਗਰਿਕ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਏ: ਡਾ. ਰੇਖੀ
ਖੇਤਰੀ ਯੁਵਕ ਮੇਲੇ ਦੌਰਾਨ ਵਿਦਿਆਰਥੀਆਂ ਨੂੰ ਵੋਟਰ ਜਾਗਰੂਕਤਾ ਮੁਹਿੰਮ ਨਾਲ ਜੁੜਨ ਦਾ ਦਿੱਤਾ ਸੱਦਾ ਪਟਿਆਲਾ, 30 ਅਕਤੂਬਰ (ਹਿੰ.ਸ.)| ਖਾਲਸਾ ਕਾਲਜ ਪਟਿਆਲਾ ਵਿਖੇ ਚੱਲ ਰਹੇ ਖੇਤਰੀ ਯੁਵਕ ਮੇਲੇ ਦੌਰਾਨ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਪ੍ਰਿੰਸੀਪਲ ਸਰਕਾਰੀ ਗਰਲਜ਼ ਕਾਲਜ ਡਾ. ਸਵਿੰਦਰ ਸਿੰਘ ਰੇਖੀ ਨੇ ਨੌਜਵਾਨ
ਸੰਬੋਧਨ ਕਰਦੇ ਹੋਏ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਪ੍ਰਿੰਸੀਪਲ ਸਰਕਾਰੀ ਗਰਲਜ਼ ਕਾਲਜ ਡਾ. ਸਵਿੰਦਰ ਸਿੰਘ ਰੇਖੀ


ਖੇਤਰੀ ਯੁਵਕ ਮੇਲੇ ਦੌਰਾਨ ਵਿਦਿਆਰਥੀਆਂ ਨੂੰ ਵੋਟਰ ਜਾਗਰੂਕਤਾ ਮੁਹਿੰਮ ਨਾਲ ਜੁੜਨ ਦਾ ਦਿੱਤਾ ਸੱਦਾ

ਪਟਿਆਲਾ, 30 ਅਕਤੂਬਰ (ਹਿੰ.ਸ.)| ਖਾਲਸਾ ਕਾਲਜ ਪਟਿਆਲਾ ਵਿਖੇ ਚੱਲ ਰਹੇ ਖੇਤਰੀ ਯੁਵਕ ਮੇਲੇ ਦੌਰਾਨ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਪ੍ਰਿੰਸੀਪਲ ਸਰਕਾਰੀ ਗਰਲਜ਼ ਕਾਲਜ ਡਾ. ਸਵਿੰਦਰ ਸਿੰਘ ਰੇਖੀ ਨੇ ਨੌਜਵਾਨਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾਉਣ ਅਤੇ ਹਰ ਯੋਗ ਨਾਗਰਿਕ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਸਵੀਪ ਨੋਡਲ ਅਫ਼ਸਰ 115-ਪਟਿਆਲਾ ਰੁਪਿੰਦਰ ਸਿੰਘ ਅਤੇ ਪ੍ਰੋ. ਜਗਤਾਰ ਸਿੰਘ ਵੀ ਮੌਜੂਦ ਸਨ।

ਡਾ. ਰੇਖੀ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹੋਣ ਦੇ ਨਾਲ-ਨਾਲ ਵਰਤਮਾਨ ਦੀ ਵੀ ਅਹਿਮ ਤਾਕਤ ਹਨ। ਉਨ੍ਹਾਂ ਦੀ ਜਾਗਰੂਕਤਾ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਭਾਗੀਦਾਰੀ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਂਦੀ ਹੈ। ਵੋਟ ਦਾ ਅਧਿਕਾਰ ਹਰ ਯੋਗ ਨਾਗਰਿਕ ਨੂੰ ਆਪਣੀ ਆਵਾਜ਼ ਬੁਲੰਦ ਕਰਨ ਦਾ ਮੌਕਾ ਦਿੰਦਾ ਹੈ ਅਤੇ ਵੋਟ ਪਾਉਣਾ ਹਰ ਨਾਗਰਿਕ ਦੀ ਅਹਿਮ ਜ਼ਿੰਮੇਵਾਰੀ ਹੈ।

ਉਨ੍ਹਾਂ ਵਿਸ਼ੇਸ਼ ਤੌਰ ’ਤੇ ਕਿਹਾ ਕਿ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਯੋਗ ਨੌਜਵਾਨ ਆਪਣੀ ਵੋਟਰ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ ਅਤੇ 100 ਫ਼ੀਸਦੀ ਰਜਿਸਟ੍ਰੇਸ਼ਨ ਦੇ ਟੀਚੇ ਦੀ ਪ੍ਰਾਪਤੀ ਵਿੱਚ ਸਹਿਯੋਗ ਦੇਣ। ਜਿਹੜੇ ਨੌਜਵਾਨ ਅਜੇ 18 ਸਾਲ ਦੀ ਉਮਰ ਪੂਰੀ ਨਹੀਂ ਕਰ ਸਕੇ, ਉਹ ਵੀ ਆਪਣੇ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਨੂੰ ਵੋਟਰ ਜਾਗਰੂਕਤਾ ਦਾ ਸੰਦੇਸ਼ ਦੇ ਸਕਦੇ ਹਨ।

ਉਨ੍ਹਾਂ ਚੋਣ ਕਮਿਸ਼ਨ ਦੀਆਂ ਡਿਜੀਟਲ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਨੌਜਵਾਨਾਂ ਨੂੰ ਈਸੀਆਈ ਵੋਟਰ ਹੈਲਪਲਾਈਨ ਐਪ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਵੋਟਰ ਰਜਿਸਟ੍ਰੇਸ਼ਨ, ਵੋਟਰ ਸੂਚੀ ਵਿੱਚ ਆਪਣਾ ਨਾਮ ਚੈੱਕ ਕਰਨ ਅਤੇ ਚੋਣਾਂ ਨਾਲ ਸਬੰਧਤ ਸੇਵਾਵਾਂ ਦੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।

ਵਿਦਿਆਰਥੀਆਂ ਨੂੰ ਕਾਲਜਾਂ ਵਿੱਚ ਸਥਾਪਿਤ ਚੋਣ ਸਾਖਰਤਾ ਕਲੱਬਾਂ (ਈਐਲਸੀ) ਦੇ ਮੈਂਬਰ ਅਤੇ ਵਲੰਟੀਅਰ ਬਣਨ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੋਸਟਰ ਮੇਕਿੰਗ, ਨਾਅਰੇ ਲਿਖਣ, ਰੈਲੀਆਂ, ਨੁੱਕੜ ਨਾਟਕਾਂ ਅਤੇ ਸੋਸ਼ਲ ਮੀਡੀਆ ਮੁਹਿੰਮਾਂ ਰਾਹੀਂ ਲੋਕਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ ਜਾ ਸਕਦਾ ਹੈ।

ਡਾ. ਰੇਖੀ ਨੇ ਕਿਹਾ ਕਿ ਜਾਗਰੂਕ ਵੋਟਰ ਮਜ਼ਬੂਤ ਲੋਕਤੰਤਰ ਦੀ ਨੀਂਹ ਹਨ। ਹਰ ਯੋਗ ਨਾਗਰਿਕ ਦੀ ਰਜਿਸਟ੍ਰੇਸ਼ਨ ਅਤੇ ਚੋਣ ਪ੍ਰਕਿਰਿਆ ਵਿੱਚ ਜ਼ਿੰਮੇਵਾਰ ਭਾਗੀਦਾਰੀ ਯਕੀਨੀ ਬਣਾਉਣ ਲਈ ਨੌਜਵਾਨਾਂ ਦਾ ਸਹਿਯੋਗ ਬੇਹੱਦ ਮਹੱਤਵਪੂਰਨ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande