ਬੀਬੀਐਮਬੀ ਵੱਲੋਂ ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ ਸੈਮੀਨਾਰ ਕਰਵਾਇਆ
ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਲਈ ਹਰ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੱਦਾ ਤਲਵਾੜਾ, 31 ਅਕਤੂਬਰ (ਹਿੰ.ਸ.)| ਕੇਂਦਰੀ ਵਿਜੀਲੈਂਸ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਭਾਖੜਾ ਬਿਆਸ ਪ੍ਰਬੰਧ ਬੋਰਡ (ਬੀਬੀਐਮਬੀ) ਤਲਵਾੜਾ ਵੱਲੋਂ ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ ਇੱਕ ਸੈਮੀਨਾਰ ਕਰਵਾਇਆ ਗ
ਵਿਜੀਲੈਂਸ ਜਾਗਰੂਕਤਾ ਸੈਮੀਨਾਰ ਦੌਰਾਨ ਸੰਬੋਧਨ ਕਰਦੇ ਹੋਏ ਅਧਿਕਾਰੀ।


ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਲਈ ਹਰ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੱਦਾ

ਤਲਵਾੜਾ, 31 ਅਕਤੂਬਰ (ਹਿੰ.ਸ.)| ਕੇਂਦਰੀ ਵਿਜੀਲੈਂਸ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਭਾਖੜਾ ਬਿਆਸ ਪ੍ਰਬੰਧ ਬੋਰਡ (ਬੀਬੀਐਮਬੀ) ਤਲਵਾੜਾ ਵੱਲੋਂ ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ ਇੱਕ ਸੈਮੀਨਾਰ ਕਰਵਾਇਆ ਗਿਆ। ਮੁੱਖ ਇੰਜਨੀਅਰ ਰਾਕੇਸ਼ ਗੁਪਤਾ ਦੇ ਮਾਰਗਦਰਸ਼ਨ ਹੇਠ ਕਰਵਾਏ ਗਏ ਇਸ ਸੈਮੀਨਾਰ ਵਿੱਚ ਉਪ ਮੁੱਖ ਇੰਜਨੀਅਰ ਮਨਵੀਨ ਚੌਧਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਮਨਵੀਨ ਚੌਧਰੀ ਨੇ ਚੌਕਸੀ ਅਤੇ ਜਾਗਰੂਕਤਾ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜਦੋਂ ਹਰ ਨਾਗਰਿਕ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਚੌਕਸ ਰਹਿੰਦਾ ਹੈ ਤਾਂ ਇੱਕ ਆਦਰਸ਼ ਸਮਾਜ ਦੀ ਸਿਰਜਣਾ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਬੀਬੀਐਮਬੀ ਵੱਲੋਂ ਲੋਕਾਂ ਅਤੇ ਕਰਮਚਾਰੀਆਂ ਵਿੱਚ ਜਾਗਰੂਕਤਾ ਵਧਾਉਣ ਲਈ ਸਮੇਂ-ਸਮੇਂ ’ਤੇ ਅਜਿਹੇ ਉਪਰਾਲੇ ਕੀਤੇ ਜਾਂਦੇ ਹਨ। ਇਸ ਮੌਕੇ ਉਪ ਮੁੱਖ ਇੰਜਨੀਅਰ ਪ੍ਰਬੋਧ ਕੁਮਾਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

ਵਧੀਕ ਨਿਗਰਾਨ ਇੰਜਨੀਅਰ ਵਿਨੇ ਕੁਮਾਰ ਨੇ ਰੋਜ਼ਾਨਾ ਜੀਵਨ ਅਤੇ ਦਫ਼ਤਰੀ ਕੰਮਕਾਜ ਵਿੱਚ ਨਿਯਮਾਂ ਤੇ ਕਾਨੂੰਨਾਂ ਦੀ ਜਾਣਕਾਰੀ ਹੋਣ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਸਟਾਫ਼ ਨੂੰ ਈ-ਆਫਿਸ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਨਾਲ ਦਫ਼ਤਰੀ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਵਧਦੀ ਹੈ।

ਕਾਰਜਕਾਰੀ ਇੰਜਨੀਅਰ ਗੌਰਵ ਲਾਂਬਾ ਨੇ ਵਿਸਲ ਬਲੋਅਰ ਸੁਰੱਖਿਆ ਕਾਨੂੰਨ ਅਤੇ ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਭੂਮਿਕਾ ਬਾਰੇ ਜਾਣਕਾਰੀ ਸਾਂਝੀ ਕੀਤੀ। ਇੰਸਪੈਕਟਰ ਲਿਆਕਤ ਅਲੀ ਨੇ ਭ੍ਰਿਸ਼ਟਾਚਾਰ ਨਿਵਾਰਕ ਕਾਨੂੰਨ ਦੇ ਵੱਖ-ਵੱਖ ਪਹਿਲੂਆਂ ਤੋਂ ਹਾਜ਼ਰੀਨ ਨੂੰ ਜਾਣੂ ਕਰਵਾਇਆ।

ਪ੍ਰਿੰਸੀਪਲ ਰੋਹਿਤ ਸਲਾਰੀਆ ਨੇ ਸਮਾਜਿਕ ਜਾਗਰੂਕਤਾ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰ ਵਿਅਕਤੀ ਆਪਣੀ ਭੂਮਿਕਾ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਏ ਤਾਂ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਸੰਭਵ ਹੈ। ਸ਼ਿਵ ਕੁਮਾਰ ਨੇ ਦਫ਼ਤਰੀ ਕੰਮਕਾਜ ਅਤੇ ਰੋਜ਼ਾਨਾ ਜੀਵਨ ਵਿੱਚ ਨੈਤਿਕ ਕਦਰਾਂ-ਕੀਮਤਾਂ ਦੀ ਅਹਿਮੀਅਤ ਬਾਰੇ ਵਿਚਾਰ ਪੇਸ਼ ਕੀਤੇ।

ਸੈਮੀਨਾਰ ਦੌਰਾਨ ਐਸਡੀਓ ਧਰਮਿੰਦਰ ਸਿੰਘ ਨੇ ਮੰਚ ਸੰਚਾਲਨ ਕੀਤਾ, ਜਦਕਿ ਐਸਡੀਓ ਆਸ਼ੂਤੋਸ਼ ਵੱਲੋਂ ਵਿਸ਼ੇਸ਼ ਵੀਡੀਓ ਪ੍ਰਜ਼ੈਂਟੇਸ਼ਨ ਵੀ ਪੇਸ਼ ਕੀਤੀ ਗਈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande