ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਬਾਰ ਐਸੋਸੀਏਸ਼ਨ ਜਲਾਲਾਬਾਦ ਵਿਖੇ ਡਿਜੀਟਲ ਲਾਇਬ੍ਰੇਰੀ ਦਾ ਕੀਤਾ ਉਦਘਾਟਨ
ਜਲਾਲਾਬਾਦ, 31 ਅਕਤੂਬਰ (ਹਿੰ.ਸ.)| ਪੰਜਾਬ ਸਰਕਾਰ ਦੀ ਰੰਗਲਾ ਪੰਜਾਬ ਸਕੀਮ ਤਹਿਤ ਬਾਰ ਐਸੋਸੀਏਸ਼ਨ ਜਲਾਲਾਬਾਦ ਵਿਖੇ ਸਥਾਪਤ ਕੀਤੀ ਗਈ ਡਿਜੀਟਲ ਲਾਇਬ੍ਰੇਰੀ ਦਾ ਉਦਘਾਟਨ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਕੀਤਾ ਗਿਆ। ਇਹ ਲਾਇਬ੍ਰੇਰੀ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਪੰਜਾਬ ਵੱਲੋਂ ਮੁੱਖ ਮੰਤਰੀ
ਡਿਜੀਟਲ ਲਾਇਬ੍ਰੇਰੀ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਜਗਦੀਪ ਕੰਬੋਜ ਗੋਲਡੀ


ਜਲਾਲਾਬਾਦ, 31 ਅਕਤੂਬਰ (ਹਿੰ.ਸ.)| ਪੰਜਾਬ ਸਰਕਾਰ ਦੀ ਰੰਗਲਾ ਪੰਜਾਬ ਸਕੀਮ ਤਹਿਤ ਬਾਰ ਐਸੋਸੀਏਸ਼ਨ ਜਲਾਲਾਬਾਦ ਵਿਖੇ ਸਥਾਪਤ ਕੀਤੀ ਗਈ ਡਿਜੀਟਲ ਲਾਇਬ੍ਰੇਰੀ ਦਾ ਉਦਘਾਟਨ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਕੀਤਾ ਗਿਆ। ਇਹ ਲਾਇਬ੍ਰੇਰੀ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਪੰਜਾਬ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕਰਵਾਈ ਗਈ ਹੈ।

ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣ ਲਈ ਵਚਨਬੱਧ ਹੈ ਅਤੇ ਇਸ ਉਦੇਸ਼ ਤਹਿਤ ਹਰ ਵਰਗ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਾਰ ਐਸੋਸੀਏਸ਼ਨ ਵਿੱਚ ਡਿਜੀਟਲ ਲਾਇਬ੍ਰੇਰੀ ਦੀ ਸਥਾਪਨਾ ਨਾਲ ਜਲਾਲਾਬਾਦ ਦੇ ਵਕੀਲਾਂ, ਕਾਨੂੰਨ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਵੱਡਾ ਲਾਭ ਮਿਲੇਗਾ।

ਉਨ੍ਹਾਂ ਦੱਸਿਆ ਕਿ ਇਸ ਸਹੂਲਤ ਰਾਹੀਂ ਹੁਣ ਇੱਕ ਕਲਿੱਕ ਨਾਲ ਸੁਪਰੀਮ ਕੋਰਟ ਅਤੇ ਹਾਈ ਕੋਰਟ ਦੇ ਫੈਸਲਿਆਂ, ਕਾਨੂੰਨ ਦੀਆਂ ਕਿਤਾਬਾਂ ਅਤੇ ਵੱਖ-ਵੱਖ ਕੇਸਾਂ ਨਾਲ ਸਬੰਧਤ ਅਧਿਐਨ ਸਮੱਗਰੀ ਤੱਕ ਆਸਾਨੀ ਨਾਲ ਪਹੁੰਚ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਬਾਰ ਐਸੋਸੀਏਸ਼ਨ ਵੱਲੋਂ ਲੰਬੇ ਸਮੇਂ ਤੋਂ ਡਿਜੀਟਲ ਲਾਇਬ੍ਰੇਰੀ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਸਰਕਾਰ ਵੱਲੋਂ ਪੂਰਾ ਕੀਤਾ ਗਿਆ ਹੈ।

ਵਿਧਾਇਕ ਨੇ ਵਕੀਲ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਬਾਰ ਐਸੋਸੀਏਸ਼ਨ ਦੀਆਂ ਹੋਰ ਮੰਗਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਕੀਲਾਂ ਦੀ ਭਲਾਈ ਅਤੇ ਲੋੜੀਂਦੀਆਂ ਸਹੂਲਤਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਸਮੂਹ ਵਕੀਲ ਹਾਜ਼ਰ ਸਨ। ਉਨ੍ਹਾਂ ਨੇ ਡਿਜੀਟਲ ਲਾਇਬ੍ਰੇਰੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਧੰਨਵਾਦ ਕੀਤਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande