ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਤਿੰਨ ਪਿੰਡਾਂ ਵਿੱਚ ਲੋਕ ਮਿਲਣੀ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਵਿਕਾਸ ਕਾਰਜਾਂ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਰਕਾਰ ਵਚਨਬੱਧ: ਸਵਨਾਫਾਜ਼ਿਲਕਾ, 31 ਅਕਤੂਬਰ (ਹਿੰ.ਸ.)| ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਹਲਕੇ ਦੇ ਪਿੰਡ ਝੰਗੜ ਭੈਣੀ, ਰੱਤੇ ਵਾਲੀ ਭੈਣੀ ਅਤੇ ਢਾਣੀ ਸੱਦਾ ਸਿੰਘ ਵਿਖੇ ਲੋਕ ਮਿਲਣੀਆਂ ਕਰਕੇ ਪਿੰਡ ਵਾਸੀਆਂ ਦੀਆਂ
ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ


ਵਿਕਾਸ ਕਾਰਜਾਂ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਰਕਾਰ ਵਚਨਬੱਧ: ਸਵਨਾਫਾਜ਼ਿਲਕਾ, 31 ਅਕਤੂਬਰ (ਹਿੰ.ਸ.)| ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਹਲਕੇ ਦੇ ਪਿੰਡ ਝੰਗੜ ਭੈਣੀ, ਰੱਤੇ ਵਾਲੀ ਭੈਣੀ ਅਤੇ ਢਾਣੀ ਸੱਦਾ ਸਿੰਘ ਵਿਖੇ ਲੋਕ ਮਿਲਣੀਆਂ ਕਰਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਵਿਧਾਇਕ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ। ਲੋਕਾਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੀ ਸੰਤੁਸ਼ਟੀ ਪ੍ਰਗਟਾਈ।

ਲੋਕ ਮਿਲਣੀਆਂ ਦੌਰਾਨ ਵਿਧਾਇਕ ਸਵਨਾ ਨੇ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਈ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕਰਵਾਇਆ ਅਤੇ ਬਾਕੀ ਮਾਮਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਨਸ਼ਿਆਂ ਦੇ ਖਾਤਮੇ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸੜਕਾਂ ਅਤੇ ਗਲੀਆਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਨਵੇਂ ਖੇਡ ਸਟੇਡੀਅਮ ਅਤੇ ਗਰਾਊਂਡ ਤਿਆਰ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਹੈ। ਖੇਡਾਂ ਨਾ ਸਿਰਫ਼ ਸਰੀਰਕ ਤੰਦਰੁਸਤੀ ਪ੍ਰਦਾਨ ਕਰਦੀਆਂ ਹਨ, ਸਗੋਂ ਨੌਜਵਾਨਾਂ ਨੂੰ ਮਾਨਸਿਕ ਤੌਰ ’ਤੇ ਵੀ ਮਜ਼ਬੂਤ ਬਣਾਉਂਦੀਆਂ ਹਨ।

ਵਿਧਾਇਕ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਬਾਰੇ ਬਿਨਾਂ ਕਿਸੇ ਝਿਜਕ ਦੇ ਜਾਣੂ ਕਰਵਾਉਣ ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਸੂਬੇ ਵਿੱਚ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਮੌਕੇ ਸਬੰਧਤ ਪਿੰਡਾਂ ਦੇ ਸਰਪੰਚ, ਸਾਬਕਾ ਸਰਪੰਚ, ਪੰਚ, ਪੰਚਾਇਤੀ ਮੈਂਬਰ ਅਤੇ ਵੱਖ-ਵੱਖ ਅਹੁਦੇਦਾਰ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande