
ਪਟਿਆਲਾ, 31 ਅਕਤੂਬਰ (ਹਿੰ.ਸ.)| ਪਲੇਅ ਵੇਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਵਿਖੇ ਕਰਵਾਏ ਗਏ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਅੰਡਰ-17 ਲੜਕਿਆਂ ਦੇ ਕਰਾਟੇ ਮੁਕਾਬਲਿਆਂ ਵਿੱਚ ਪਟਿਆਲਾ ਜ਼ਿਲ੍ਹੇ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨਸ਼ਿਪ ਅਤੇ ਟਰਾਫ਼ੀ ਆਪਣੇ ਨਾਮ ਕੀਤੀ।
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਮਤਾ ਖੁਰਾਣਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦਾ ਤਾਲਮੇਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਵੱਲੋਂ ਕੀਤਾ ਗਿਆ।
ਕਰਾਟੇ ਮੁਕਾਬਲਿਆਂ ਵਿੱਚ ਪਟਿਆਲਾ ਜ਼ਿਲ੍ਹੇ ਦੇ ਖਿਡਾਰੀਆਂ ਨੇ 3 ਸੋਨੇ, 3 ਚਾਂਦੀ ਅਤੇ ਕਾਂਸੀ ਦੇ ਤਗ਼ਮੇ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ। ਲੁਧਿਆਣਾ ਜ਼ਿਲ੍ਹੇ ਨੇ 3 ਸੋਨੇ, 1 ਚਾਂਦੀ ਅਤੇ 2 ਕਾਂਸੀ ਦੇ ਤਗ਼ਮਿਆਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਪਠਾਨਕੋਟ ਜ਼ਿਲ੍ਹੇ ਦੇ ਖਿਡਾਰੀਆਂ ਨੇ 3 ਸੋਨੇ ਅਤੇ 1 ਚਾਂਦੀ ਦਾ ਤਗ਼ਮਾ ਜਿੱਤ ਕੇ ਤੀਜਾ ਸਥਾਨ ਹਾਸਲ ਕੀਤਾ।
ਇਸ ਮੌਕੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਖਿਡਾਰੀਆਂ ਦੀ ਮਿਹਨਤ, ਲਗਨ ਅਤੇ ਕੋਚਾਂ ਦੀ ਸੁਚੱਜੀ ਸਿਖਲਾਈ ਦਾ ਨਤੀਜਾ ਹੈ।
ਮੁਕਾਬਲਿਆਂ ਦੌਰਾਨ ਅਬਜ਼ਰਵਰ ਰਾਜੇਸ਼ ਸ਼ਰਮਾ, ਕਨਵੀਨਰ ਰਾਜੇਸ਼ ਕੁਮਾਰ, ਡਾ. ਆਸਾ ਸਿੰਘ, ਸਤਵਿੰਦਰ ਸਿੰਘ, ਚਮਕੌਰ ਸਿੰਘ, ਸ਼ੰਕਰ ਨੇਗੀ, ਹਰਦੀਪ ਸਿੰਘ, ਬਿੰਪਨ ਚੰਦ, ਰਾਕੇਸ਼ ਕੁਮਾਰ, ਸੁਰਿੰਦਰ ਪਾਲ ਸਿੰਘ ਐੱਸ.ਪੀ., ਹਰਜੀਤ ਸਿੰਘ, ਮੋਹਿਤ ਕੁਮਾਰ, ਕੁਲਦੀਪ ਜਾਹੀਦਾ ਕੁਰੈਸ਼ੀ, ਰੇਨੂ ਕੌਸ਼ਲ, ਅਮਨਦੀਪ ਕੌਰ, ਅਜਮੇਰ ਸਿੰਘ, ਬੁੱਧਰਾਮ ਅਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਤੇ ਖੇਡ ਪ੍ਰੇਮੀ ਹਾਜ਼ਰ ਰਹੇ।
ਹਿੰਦੂਸਥਾਨ ਸਮਾਚਾਰ / GURSHARAN SINGH