ਪੰਜਾਬ ਵਿੱਚ ਖੇਡਾਂ ਨੂੰ ਮਿਲ ਰਿਹਾ ਹੈ ਨਵਾਂ ਹੁਲਾਰਾ: ਡਾ. ਬਲਬੀਰ ਸਿੰਘ
ਪਟਿਆਲਾ, 31 ਅਕਤੂਬਰ (ਹਿੰ.ਸ.)| ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਟ
ਖਿਡਾਰੀਆਂ ਨੂੰ ਮਿਲਦੇ ਹੋਏ ਮੰਤਰੀ ਡਾ. ਬਲਬੀਰ ਸਿੰਘ।


ਪਟਿਆਲਾ, 31 ਅਕਤੂਬਰ (ਹਿੰ.ਸ.)| ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਵਰਕ, ਆਪਸੀ ਸਹਿਯੋਗ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਡਾ. ਬਲਬੀਰ ਸਿੰਘ ਅੱਜ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਖੇ ਨੌਰਥ ਜ਼ੋਨ ਅੰਤਰ-ਯੂਨੀਵਰਸਿਟੀ ਬਾਸਕਟਬਾਲ (ਪੁਰਸ਼) ਚੈਂਪੀਅਨਸ਼ਿਪ ਦੇ ਉਦਘਾਟਨੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਚੈਂਪੀਅਨਸ਼ਿਪ ਦਾ ਆਯੋਜਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਹੈ।

ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਅਜਿਹੇ ਮੁਕਾਬਲੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਖੇਡ ਕਲਾ ਨੂੰ ਨਿਖਾਰਨ ਲਈ ਵਧੀਆ ਮੰਚ ਪ੍ਰਦਾਨ ਕਰਦੇ ਹਨ। ਇਸ ਨਾਲ ਵੱਖ-ਵੱਖ ਯੂਨੀਵਰਸਿਟੀਆਂ ਦੇ ਖਿਡਾਰੀਆਂ ਨੂੰ ਆਪਸੀ ਮੇਲ-ਮਿਲਾਪ ਅਤੇ ਖੇਡ ਭਾਵਨਾ ਨਾਲ ਜੁੜਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਅਤੇ ਯੂਨੀਵਰਸਿਟੀ ਦੀ ਸਮੁੱਚੀ ਟੀਮ ਨੂੰ ਵੱਡੇ ਪੱਧਰ ’ਤੇ ਚੈਂਪੀਅਨਸ਼ਿਪ ਕਰਵਾਉਣ ਲਈ ਵਧਾਈ ਦਿੱਤੀ।

ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ ਦੇ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਈ ਜਾ ਰਹੀ ਇਸ ਚੈਂਪੀਅਨਸ਼ਿਪ ਵਿੱਚ ਦੇਸ਼ ਭਰ ਦੀਆਂ 83 ਟੀਮਾਂ ਨੇ ਭਾਗ ਲੈਣ ਲਈ ਰਿਪੋਰਟ ਕੀਤਾ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਟੀਮਾਂ ਦੀ ਸ਼ਮੂਲੀਅਤ ਬਾਸਕਟਬਾਲ ਪ੍ਰਤੀ ਨੌਜਵਾਨਾਂ ਦੇ ਵਧ ਰਹੇ ਉਤਸ਼ਾਹ ਨੂੰ ਦਰਸਾਉਂਦੀ ਹੈ।

ਉਨ੍ਹਾਂ ਦੱਸਿਆ ਕਿ ਸਾਰੀਆਂ ਟੀਮਾਂ ਨੂੰ ਚਾਰ ਪੂਲਾਂ ਵਿੱਚ ਵੰਡਿਆ ਗਿਆ ਹੈ। ਮੁਕਾਬਲਿਆਂ ਦੇ ਸ਼ੁਰੂਆਤੀ ਦੌਰ ਨਾਕਆਊਟ ਪ੍ਰਣਾਲੀ ਰਾਹੀਂ ਕਰਵਾਏ ਜਾਣਗੇ, ਜਦਕਿ ਆਖ਼ਰੀ ਚਾਰ ਟੀਮਾਂ ਲੀਗ ਮੈਚਾਂ ਰਾਹੀਂ ਆਪਣੀ ਅੰਤਿਮ ਸਥਿਤੀ ਤੈਅ ਕਰਨਗੀਆਂ।

ਡਾ. ਗਿੱਲ ਨੇ ਕਿਹਾ ਕਿ ਇਹ ਚੈਂਪੀਅਨਸ਼ਿਪ ਸਿਰਫ਼ ਜਿੱਤ-ਹਾਰ ਤੱਕ ਸੀਮਤ ਨਹੀਂ, ਸਗੋਂ ਵੱਖ-ਵੱਖ ਯੂਨੀਵਰਸਿਟੀਆਂ ਦੇ ਖਿਡਾਰੀਆਂ ਨੂੰ ਆਪਸੀ ਵਿਚਾਰਾਂ ਦੇ ਆਦਾਨ-ਪ੍ਰਦਾਨ ਅਤੇ ਖੇਡ ਸੱਭਿਆਚਾਰ ਨਾਲ ਜੋੜਨ ਦਾ ਵੀ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਭਾਗ ਲੈਣ ਵਾਲੀਆਂ ਸਾਰੀਆਂ ਟੀਮਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਭਰੋਸਾ ਦਿੱਤਾ ਕਿ ਯੂਨੀਵਰਸਿਟੀ ਵੱਲੋਂ ਖਿਡਾਰੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande