ਪੰਜਾਬ ਕੈਬਨਿਟ ਨੇ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026’ ਨੂੰ ਦਿੱਤੀ ਮਨਜ਼ੂਰੀ; ਮੁੱਖ ਮੰਤਰੀ ਭਗਵੰਤ ਮਾਨ ਹੋਣਗੇ ਚੇਅਰਮੈਨ
ਰਣਜੀਤ ਸਾਗਰ ਤੇ ਸ਼ਾਹਪੁਰ ਕੰਡੀ ਡੈਮ ਖੇਤਰਾਂ ਦੇ ਵਿਕਾਸ ਲਈ ਬਣੇਗੀ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਚੰਡੀਗੜ੍ਹ, 05 ਅਕਤੂਬਰ (ਹਿੰ.ਸ.)| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰ ਕੰਡੀ ਡੈਮ ਖੇਤਰਾਂ ਦੇ ਯੋਜਨਾਬੱਧ ਤੇ ਟਿਕਾਊ ਵਿਕਾਸ ਲਈ ‘ਰਣਜੀ
ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ


ਰਣਜੀਤ ਸਾਗਰ ਤੇ ਸ਼ਾਹਪੁਰ ਕੰਡੀ ਡੈਮ ਖੇਤਰਾਂ ਦੇ ਵਿਕਾਸ ਲਈ ਬਣੇਗੀ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ

ਚੰਡੀਗੜ੍ਹ, 05 ਅਕਤੂਬਰ (ਹਿੰ.ਸ.)| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰ ਕੰਡੀ ਡੈਮ ਖੇਤਰਾਂ ਦੇ ਯੋਜਨਾਬੱਧ ਤੇ ਟਿਕਾਊ ਵਿਕਾਸ ਲਈ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026’ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫ਼ੈਸਲਾ ਸੋਮਵਾਰ ਨੂੰ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਇਸ ਬਿੱਲ ਰਾਹੀਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ (ਆਰਡੀਏ) ਦੀ ਸਥਾਪਨਾ ਦਾ ਰਾਹ ਪੱਧਰਾ ਹੋਵੇਗਾ। ਅਥਾਰਟੀ ਦਾ ਮੁੱਖ ਉਦੇਸ਼ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰ ਕੰਡੀ ਡੈਮ ਦੇ ਆਲੇ-ਦੁਆਲੇ ਦੇ ਖੇਤਰਾਂ ਦਾ ਏਕੀਕ੍ਰਿਤ, ਯੋਜਨਾਬੱਧ ਅਤੇ ਟਿਕਾਊ ਵਿਕਾਸ ਯਕੀਨੀ ਬਣਾਉਣਾ ਹੋਵੇਗਾ। ਆਰਡੀਏ ਨੂੰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਸ਼ਾਸਕੀ ਕੰਟਰੋਲ ਹੇਠ ਇੱਕ ਵਿਧਾਨਕ ਸੰਸਥਾ ਵਜੋਂ ਸਥਾਪਤ ਕੀਤਾ ਜਾਵੇਗਾ। ਅਥਾਰਟੀ ਨੂੰ ਖੇਤਰ ਦੇ ਏਕੀਕ੍ਰਿਤ ਵਿਕਾਸ, ਜ਼ਮੀਨ ਪ੍ਰਬੰਧਨ, ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਨੂੰ ਲਾਗੂ ਕਰਨ ਅਤੇ ਸੈਰ-ਸਪਾਟਾ ਸਥਾਨਾਂ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀਆਂ ਪ੍ਰਸ਼ਾਸਕੀ, ਵਿੱਤੀ ਅਤੇ ਰੈਗੂਲੇਟਰੀ ਸ਼ਕਤੀਆਂ ਦਿੱਤੀਆਂ ਜਾਣਗੀਆਂ।

ਪ੍ਰਸਤਾਵਿਤ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਦੇ ਚੇਅਰਮੈਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਣਗੇ, ਜਦਕਿ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਇਸ ਦੇ ਵਾਈਸ-ਚੇਅਰਮੈਨ ਹੋਣਗੇ। ਇਸ ਤੋਂ ਇਲਾਵਾ ਮੁੱਖ ਸਕੱਤਰ ਦੀ ਅਗਵਾਈ ਹੇਠ ਇੱਕ ਕਾਰਜਕਾਰੀ ਕਮੇਟੀ ਬਣਾਈ ਜਾਵੇਗੀ, ਜੋ ਅਥਾਰਟੀ ਦੇ ਰੋਜ਼ਾਨਾ ਕੰਮਕਾਜ ਅਤੇ ਵੱਖ-ਵੱਖ ਵਿਭਾਗਾਂ ਦਰਮਿਆਨ ਤਾਲਮੇਲ ਦੀ ਦੇਖ-ਰੇਖ ਕਰੇਗੀ। ਸਰਕਾਰ ਮੁਤਾਬਕ ਨਵੀਂ ਅਥਾਰਟੀ ਦੇ ਗਠਨ ਨਾਲ ਡੈਮ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਇੱਕੋ ਪਲੇਟਫਾਰਮ ਹੇਠ ਲਿਆਉਣ, ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਕੁਦਰਤੀ ਸਰੋਤਾਂ ਦੀ ਬਿਹਤਰ ਵਰਤੋਂ ਤੇ ਪ੍ਰਬੰਧਨ ਲਈ ਇੱਕ ਸੰਸਥਾਗਤ ਢਾਂਚਾ ਤਿਆਰ ਹੋਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande