ਪੱਛੜੀਆਂ ਸ਼੍ਰੇਣੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਕਮਿਸ਼ਨ ਵਚਨਬੱਧ: ਚੇਅਰਮੈਨ ਮਲਕੀਤ ਸਿੰਘ ਥਿੰਦ
ਜ਼ਿਲ੍ਹਾ, ਸਬ-ਡਵੀਜ਼ਨ ਤੇ ਬਲਾਕ ਪੱਧਰ ’ਤੇ ਸਕੀਮਾਂ ਦੀ ਜਾਣਕਾਰੀ ਵਾਲੇ ਫਲੈਕਸ ਲਗਾਉਣ ਦੇ ਹੁਕਮਬਟਾਲਾ, 06 ਅਕਤੂਬਰ (ਹਿੰ.ਸ.)| ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਲੋਕਾਂ ਦੀ ਭਲਾਈ ਅਤੇ ਜੀਵਨ ਪ
ਚੇਅਰਮੈਨ ਮਲਕੀਤ ਸਿੰਘ ਥਿੰਦ ਦਾ ਸਵਾਗਤ ਕਰਦੇ ਹੋਏ ਲੋਕ।


ਜ਼ਿਲ੍ਹਾ, ਸਬ-ਡਵੀਜ਼ਨ ਤੇ ਬਲਾਕ ਪੱਧਰ ’ਤੇ ਸਕੀਮਾਂ ਦੀ ਜਾਣਕਾਰੀ ਵਾਲੇ ਫਲੈਕਸ ਲਗਾਉਣ ਦੇ ਹੁਕਮਬਟਾਲਾ, 06 ਅਕਤੂਬਰ (ਹਿੰ.ਸ.)| ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਲੋਕਾਂ ਦੀ ਭਲਾਈ ਅਤੇ ਜੀਵਨ ਪੱਧਰ ਉੱਚਾ ਚੁੱਕਣ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਜ਼ਰੂਰੀ ਹੈ।ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਇਹ ਗੱਲ ਬਟਾਲਾ ਵਿਖੇ ਅਧਿਕਾਰੀਆਂ, ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਭਲਾਈ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਲੋਕਾਂ ਨਾਲ ਕੀਤੀ ਮੀਟਿੰਗ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਅਤੇ ਸਹੂਲਤਾਂ ਬਾਰੇ ਜਾਣਕਾਰੀ ਲੋਕਾਂ ਤੱਕ ਆਸਾਨੀ ਨਾਲ ਪਹੁੰਚਾਉਣ ਲਈ ਵਿਭਾਗੀ ਪੱਧਰ ’ਤੇ ਹੋਰ ਜਾਗਰੂਕਤਾ ਕੈਂਪ ਲਗਾਏ ਜਾਣੇ ਚਾਹੀਦੇ ਹਨ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ, ਸਬ-ਡਵੀਜ਼ਨ ਅਤੇ ਬਲਾਕ ਪੱਧਰ ’ਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਭਲਾਈ ਸਕੀਮਾਂ ਅਤੇ ਉਪਲਬਧ ਸਹੂਲਤਾਂ ਦੀ ਜਾਣਕਾਰੀ ਵਾਲੇ ਫਲੈਕਸ ਲਗਾਏ ਜਾਣ, ਤਾਂ ਜੋ ਲੋਕ ਇਨ੍ਹਾਂ ਯੋਜਨਾਵਾਂ ਬਾਰੇ ਜਾਣਕਾਰੀ ਹਾਸਲ ਕਰਕੇ ਲੋੜ ਅਨੁਸਾਰ ਲਾਭ ਪ੍ਰਾਪਤ ਕਰ ਸਕਣ।ਚੇਅਰਮੈਨ ਨੇ ਪੱਛੜੀਆਂ ਸ਼੍ਰੇਣੀਆਂ ਦੇ ਲੋਕਾਂ ਨੂੰ ਜਾਰੀ ਕੀਤੇ ਜਾਂਦੇ ਜਾਤੀ ਸਰਟੀਫਿਕੇਟਾਂ ਸਬੰਧੀ ਵੀ ਜਾਗਰੂਕ ਹੋਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਜਾਤੀ ਸਰਟੀਫਿਕੇਟ 10 ਸਾਲ ਤੱਕ ਵੈਧ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਦਸਤਾਵੇਜ਼ਾਂ ਅਤੇ ਭਲਾਈ ਸਕੀਮਾਂ ਸਬੰਧੀ ਨਿਯਮਾਂ ਦੀ ਪੂਰੀ ਜਾਣਕਾਰੀ ਹੋਣੀ ਚਾਹੀਦੀ ਹੈ।ਮੀਟਿੰਗ ਦੌਰਾਨ ਐੱਸਡੀਐੱਮ ਬਟਾਲਾ ਸਾਰੰਗਪ੍ਰੀਤ ਸਿੰਘ ਔਜਲਾ ਨੇ ਚੇਅਰਮੈਨ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਭਲਾਈ ਯੋਜਨਾਵਾਂ ਦਾ ਲਾਭ ਯੋਗ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਲੋੜੀਂਦੇ ਕਦਮ ਚੁੱਕੇ ਜਾਣਗੇ।ਇਸ ਤੋਂ ਪਹਿਲਾਂ ਬਟਾਲਾ ਕਲੱਬ ਵਿਖੇ ਪਹੁੰਚਣ ’ਤੇ ਚੇਅਰਮੈਨ ਮਲਕੀਤ ਸਿੰਘ ਥਿੰਦ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਯਸ਼ਪਾਲ ਚੌਹਾਨ, ਰਵਿੰਦਰ ਸਿੰਘ ਕੰਬੋਜ, ਸੁਖਇੰਦਰ ਸਿੰਘ, ਚਰਨਜੀਤ ਸਿੰਘ ਪਾਰੋਵਾਲ, ਜਗਜੀਤ ਸਿੰਘ ਸੋਨੂੰ, ਗੁਰਨਾਮ ਸਿੰਘ, ਸਤਨਾਮ ਸਿੰਘ ਗਿੱਲ, ਮੁਕਲ ਕੁਮਾਰ ਅਤੇ ਹੋਰ ਆਗੂ ਤੇ ਅਧਿਕਾਰੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande