ਖਾਲੜਾ ਸਰਹੱਦੀ ਖੇਤਰ ’ਚੋਂ ਸਰਬੀਆ ਦੀ ਬਣੀ ਪਿਸਤੌਲ ਤੇ ਦੋ ਮੈਗਜ਼ੀਨ ਬਰਾਮਦ
ਬੀਐੱਸਐੱਫ ਅਤੇ ਪੰਜਾਬ ਪੁਲਿਸ ਵੱਲੋਂ ਪਿੰਡ ਡਲੀਰੀ ਦੇ ਖੇਤਾਂ ’ਚ ਸਾਂਝੀ ਤਲਾਸ਼ੀ ਮੁਹਿੰਮ; ਪਾਕਿਸਤਾਨ ਵੱਲੋਂ ਡਰੋਨ ਰਾਹੀਂ ਹਥਿਆਰ ਭੇਜੇ ਜਾਣ ਦਾ ਸ਼ੱਕ ਤਰਨਤਾਰਨ, 01 ਨਵੰਬਰ (ਹਿੰ.ਸ.)| ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਤਰਨਤਾਰਨ ਜ਼ਿਲ੍ਹੇ ਦੇ ਖਾਲੜਾ ਸਰਹੱਦੀ ਖੇਤਰ ਵਿੱਚ ਸੁਰੱਖਿਆ ਬਲਾਂ ਨੇ ਸਾਂਝੀ ਤ
ਖਾਲੜਾ ਸਰਹੱਦੀ ਖੇਤਰ ’ਚੋਂ ਸਰਬੀਆ ਦੀ ਬਣੀ ਪਿਸਤੌਲ ਤੇ ਦੋ ਮੈਗਜ਼ੀਨ ਬਰਾਮਦ


ਬੀਐੱਸਐੱਫ ਅਤੇ ਪੰਜਾਬ ਪੁਲਿਸ ਵੱਲੋਂ ਪਿੰਡ ਡਲੀਰੀ ਦੇ ਖੇਤਾਂ ’ਚ ਸਾਂਝੀ ਤਲਾਸ਼ੀ ਮੁਹਿੰਮ; ਪਾਕਿਸਤਾਨ ਵੱਲੋਂ ਡਰੋਨ ਰਾਹੀਂ ਹਥਿਆਰ ਭੇਜੇ ਜਾਣ ਦਾ ਸ਼ੱਕ

ਤਰਨਤਾਰਨ, 01 ਨਵੰਬਰ (ਹਿੰ.ਸ.)| ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਤਰਨਤਾਰਨ ਜ਼ਿਲ੍ਹੇ ਦੇ ਖਾਲੜਾ ਸਰਹੱਦੀ ਖੇਤਰ ਵਿੱਚ ਸੁਰੱਖਿਆ ਬਲਾਂ ਨੇ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਵਿਦੇਸ਼ੀ ਪਿਸਤੌਲ ਅਤੇ ਦੋ ਖਾਲੀ ਮੈਗਜ਼ੀਨ ਬਰਾਮਦ ਕੀਤੇ ਹਨ। ਇਹ ਹਥਿਆਰ ਪਿੰਡ ਡਲੀਰੀ ਦੇ ਖੇਤਾਂ ਵਿੱਚੋਂ ਮਿਲੇ ਹਨ। ਪੁਲਿਸ ਨੇ ਅਣਪਛਾਤੇ ਤਸਕਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਥਾਣਾ ਖਾਲੜਾ ਦੀ ਸਬ-ਇੰਸਪੈਕਟਰ ਆਰਜ਼ੂ ਕੰਬੋਜ ਨੇ ਦੱਸਿਆ ਕਿ ਬੀਐੱਸਐੱਫ ਦੀ 115ਵੀਂ ਬਟਾਲੀਅਨ ਦੀ ਬੀਓਪੀ ਬਾਬਾ ਪੀਰ ਦੇ ਕੰਪਨੀ ਕਮਾਂਡਰ ਐੱਲ.ਐੱਸ. ਸ਼ਰਮਾ ਨੂੰ ਖੇਤਾਂ ਵਿੱਚ ਇੱਕ ਸ਼ੱਕੀ ਪੈਕੇਟ ਪਿਆ ਹੋਣ ਦੀ ਸੂਚਨਾ ਮਿਲੀ ਸੀ। ਇਹ ਪੈਕੇਟ ਪੀਲੇ ਰੰਗ ਦੀ ਟੇਪ ਨਾਲ ਚੰਗੀ ਤਰ੍ਹਾਂ ਲਪੇਟਿਆ ਹੋਇਆ ਸੀ।

ਸੂਚਨਾ ਮਿਲਣ ਤੋਂ ਬਾਅਦ ਬੀਐੱਸਐੱਫ ਅਤੇ ਖਾਲੜਾ ਪੁਲਿਸ ਦੀਆਂ ਟੀਮਾਂ ਨੇ ਸਾਂਝੇ ਤੌਰ ’ਤੇ ਮੌਕੇ ’ਤੇ ਪਹੁੰਚ ਕੇ ਪੈਕੇਟ ਦੀ ਜਾਂਚ ਕੀਤੀ। ਇਸ ਨੂੰ ਖੋਲ੍ਹਣ ’ਤੇ ਅੰਦਰੋਂ ਸਰਬੀਆ ਵਿੱਚ ਬਣੀ 7.62 ਐੱਮਐੱਮ ਦੀ ਪਿਸਤੌਲ ਅਤੇ ਦੋ ਖਾਲੀ ਮੈਗਜ਼ੀਨ ਬਰਾਮਦ ਹੋਏ।

ਬਰਾਮਦ ਕੀਤੇ ਹਥਿਆਰ ਅਤੇ ਮੈਗਜ਼ੀਨ ਬੀਐੱਸਐੱਫ ਅਧਿਕਾਰੀਆਂ ਵੱਲੋਂ ਕਾਨੂੰਨੀ ਕਾਰਵਾਈ ਲਈ ਥਾਣਾ ਖਾਲੜਾ ਪੁਲਿਸ ਦੇ ਹਵਾਲੇ ਕਰ ਦਿੱਤੇ ਗਏ ਹਨ। ਐੱਸਆਈ ਆਰਜ਼ੂ ਕੰਬੋਜ ਅਨੁਸਾਰ ਇਸ ਸਬੰਧੀ ਮੁਕੱਦਮਾ ਨੰਬਰ 318 ਦਰਜ ਕੀਤਾ ਗਿਆ ਹੈ। ਪੁਲਿਸ ਨੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕਾਰਵਾਈ ਕੀਤੀ ਹੈ।

ਪੁਲਿਸ ਨੂੰ ਮੁੱਢਲੀ ਜਾਂਚ ਦੌਰਾਨ ਸ਼ੱਕ ਹੈ ਕਿ ਇਹ ਹਥਿਆਰ ਅਤੇ ਮੈਗਜ਼ੀਨ ਡਰੋਨ ਰਾਹੀਂ ਜਾਂ ਪਾਕਿਸਤਾਨ ਵਾਲੇ ਪਾਸਿਓਂ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿੱਚ ਭੇਜੇ ਗਏ ਹੋ ਸਕਦੇ ਹਨ। ਹਾਲਾਂਕਿ, ਇਸ ਸਬੰਧੀ ਅਜੇ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਵੱਲੋਂ ਹਥਿਆਰਾਂ ਦੀ ਸਪਲਾਈ ਦੇ ਸਰੋਤ ਅਤੇ ਇਸ ਤਸਕਰੀ ਨਾਲ ਜੁੜੇ ਭਾਰਤੀ ਸੰਪਰਕਾਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande