
ਪਟਿਆਲਾ, 01 ਨਵੰਬਰ (ਹਿੰ.ਸ.)| ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਤਾਲਮੇਲ ਨਾਲ ਪਲੇਅ ਵੇਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਵਿਖੇ ਅੰਡਰ-14 ਲੜਕੀਆਂ ਦੇ ਤਾਇਕਵਾਂਡੋ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਭਾਰ ਵਰਗਾਂ ਵਿੱਚ ਤਮਗੇ ਜਿੱਤੇ।
ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਮਤਾ ਖੁਰਾਣਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ। ਇਸ ਦੌਰਾਨ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਅਹਿਮ ਭੂਮਿਕਾ ਨਿਭਾਈ।
ਮੁਕਾਬਲਿਆਂ ਦੌਰਾਨ ਵੱਖ-ਵੱਖ ਭਾਰ ਵਰਗਾਂ ਵਿੱਚ ਖਿਡਾਰਨਾਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। -18 ਕਿਲੋਗ੍ਰਾਮ ਭਾਰ ਵਰਗ ਵਿੱਚ ਗਗਨਪ੍ਰੀਤ ਕੌਰ ਨੇ ਸੋਨ ਤਮਗਾ ਅਤੇ ਲਵੀਨਾ ਸ਼ਰਮਾ ਨੇ ਚਾਂਦੀ ਦਾ ਤਮਗਾ ਜਿੱਤਿਆ। -20 ਕਿਲੋਗ੍ਰਾਮ ਭਾਰ ਵਰਗ ਵਿੱਚ ਅਲੀਕਾ ਨੇ ਸੋਨ ਤਮਗਾ, ਹਰਸ਼ਿਤਾ ਨੇ ਚਾਂਦੀ ਦਾ ਤਮਗਾ ਅਤੇ ਗੁਰਵੀਰ ਕੌਰ ਨੇ ਕਾਂਸੀ ਦਾ ਤਮਗਾ ਹਾਸਲ ਕੀਤਾ।
ਇਸੇ ਤਰ੍ਹਾਂ -38 ਕਿਲੋਗ੍ਰਾਮ ਭਾਰ ਵਰਗ ਵਿੱਚ ਜਸਕੀਰਤ ਨੇ ਸੋਨ ਤਮਗਾ, ਸਹਿਜਲੀਨ ਕੌਰ ਨੇ ਚਾਂਦੀ ਦਾ ਤਮਗਾ ਅਤੇ ਪ੍ਰਤੀਕਸ਼ਾ ਨੇ ਕਾਂਸੀ ਦਾ ਤਮਗਾ ਜਿੱਤ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਡੀਐੱਸਸੀ ਡਾ. ਦਲਜੀਤ ਸਿੰਘ ਅਤੇ ਪਲੇਅ ਵੇਜ਼ ਸੀਨੀਅਰ ਸੈਕੰਡਰੀ ਸਕੂਲ ਦੇ ਚੇਅਰਮੈਨ ਡਾ. ਰਾਜਦੀਪ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਜੇਤੂ ਖਿਡਾਰਨਾਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਅਬਜ਼ਰਵਰ ਨਿਖਿਲ ਹੰਸ, ਰਵੀ ਸਿੰਘ (ਟੈਕਨੀਕਲ ਕਮੇਟੀ ਮੈਂਬਰ), ਸ਼ਸ਼ੀ ਮਾਨ, ਡਾ. ਆਸਾ ਸਿੰਘ, ਤਾਇਕਵਾਂਡੋ ਕੋਚ ਸਤਵਿੰਦਰ ਸਿੰਘ, ਸੁਰਿੰਦਰਪਾਲ ਸਿੰਘ ਐੱਸਪੀ, ਹਰਜੀਤ ਸਿੰਘ, ਗੁਰਪਿਆਰ ਸਿੰਘ, ਮੋਹਿਤ ਕੁਮਾਰ, ਰੇਨੂ ਕੌਸ਼ਲ, ਅਜਮੇਰ ਸਿੰਘ, ਬੁੱਧ ਰਾਮ, ਗੁਰਪ੍ਰੀਤ ਸਿੰਘ, ਚਿਰਾਗ ਕੁਮਾਰ, ਕੁਲਦੀਪ ਕੌਰ, ਮਮਤਾ ਰਾਣੀ, ਕੋਚ ਅਮਨਦੀਪ ਕੌਰ ਅਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਇਨ੍ਹਾਂ ਮੁਕਾਬਲਿਆਂ ਦਾ ਉਦੇਸ਼ ਸਕੂਲੀ ਵਿਦਿਆਰਥਣਾਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ, ਉਨ੍ਹਾਂ ਦੀ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਅਤੇ ਖੇਡ ਪ੍ਰਤਿਭਾ ਨੂੰ ਉਭਾਰਨ ਲਈ ਮੰਚ ਪ੍ਰਦਾਨ ਕਰਨਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH