ਅੰਮ੍ਰਿਤਸਰ 'ਚ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 7 ਮੁਲਜ਼ਮ ਗ੍ਰਿਫ਼ਤਾਰ
ਆਰਪੀਜੀ ਅਰਾਕੇਟ ਲਾਂਚਰ, 2 ਪਿਸਤੌਲ, 106 ਕਾਰਤੂਸ ਅਤੇ 15 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਬਰਾਮਦ ਡਰੋਨ, ਜੀਪੀਐਸ ਟਰੈਕਰ ਅਤੇ 5 ਮੋਬਾਈਲ ਵੀ ਮਿਲੇ ਅੰਮ੍ਰਿਤਸਰ, 10 ਨਵੰਬਰ (ਹਿੰ.ਸ.)| ਪੰਜਾਬ ਪੁਲਿਸ ਨੇ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕੇਂਦਰੀ ਏਜੰਸੀ ਦੇ ਸਹਿਯ
ਅੰਮ੍ਰਿਤਸਰ ਪੁਲਿਸ ਵੱਲੋਂ ਬਰਾਮਦ ਕੀਤੇ ਗਏ ਹਥਿਆਰ ਤੇ ਹੋਰ ਸਮੱਗਰੀ।


ਆਰਪੀਜੀ ਅਰਾਕੇਟ ਲਾਂਚਰ, 2 ਪਿਸਤੌਲ, 106 ਕਾਰਤੂਸ ਅਤੇ 15 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਬਰਾਮਦ ਡਰੋਨ, ਜੀਪੀਐਸ ਟਰੈਕਰ ਅਤੇ 5 ਮੋਬਾਈਲ ਵੀ ਮਿਲੇ

ਅੰਮ੍ਰਿਤਸਰ, 10 ਨਵੰਬਰ (ਹਿੰ.ਸ.)| ਪੰਜਾਬ ਪੁਲਿਸ ਨੇ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕੇਂਦਰੀ ਏਜੰਸੀ ਦੇ ਸਹਿਯੋਗ ਨਾਲ ਚਲਾਏ ਸਾਂਝੇ ਆਪ੍ਰੇਸ਼ਨ ਦੌਰਾਨ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਆਰਪੀਜੀ ਰਾਕੇਟ ਲਾਂਚਰ, 2 ਗੈਰ-ਕਾਨੂੰਨੀ ਪਿਸਤੌਲ, 106 ਕਾਰਤੂਸ ਅਤੇ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇਸ ਕਾਰਵਾਈ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਮੁਤਾਬਕ, ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਵਿੱਚ 7 ਕਿਲੋ 904 ਗ੍ਰਾਮ ਹੈਰੋਇਨ, 5 ਕਿਲੋ 152 ਗ੍ਰਾਮ ਅਫੀਮ ਅਤੇ 2 ਕਿਲੋ 344 ਗ੍ਰਾਮ ਆਈਸ (ਮੈਥਾਮਫੇਟਾਮਾਈਨ) ਸ਼ਾਮਲ ਹੈ।

ਇਸ ਤੋਂ ਇਲਾਵਾ ਪੁਲਿਸ ਨੇ ਇੱਕ ਡਰੋਨ, ਜੀਪੀਐਸ ਟਰੈਕਰ ਅਤੇ 5 ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ। ਬਰਾਮਦ ਕੀਤੇ ਗਏ ਆਰਪੀਜੀ ਦਾ ਵਜ਼ਨ 22 ਨੈੱਟੋ ਦੱਸਿਆ ਗਿਆ ਹੈ।

ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਪੁਲਿਸ ਅਨੁਸਾਰ, ਇਹ ਹੈਂਡਲਰ ਕਥਿਤ ਤੌਰ 'ਤੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਵਾਉਂਦੇ ਸਨ। ਇਸ ਤੋਂ ਬਾਅਦ ਮੁਲਜ਼ਮਾਂ ਰਾਹੀਂ ਇਹ ਖੇਪਾਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਤੱਕ ਪਹੁੰਚਾਈਆਂ ਜਾਂਦੀਆਂ ਸਨ।

ਪੁਲਿਸ ਹੁਣ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ, ਵਿਦੇਸ਼ੀ ਹੈਂਡਲਰਾਂ ਅਤੇ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਦੇ ਸਰੋਤਾਂ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ।

ਇਸ ਮਾਮਲੇ ਸਬੰਧੀ ਥਾਣਾ ਘਰਿੰਡਾ, ਲੋਪੋਕੇ ਅਤੇ ਭਿੰਡੀ ਸੈਦਾ ਵਿਖੇ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਨਸ਼ੇ ਅਤੇ ਹਥਿਆਰਾਂ ਦੀ ਸਪਲਾਈ ਦੇ ਸਰੋਤਾਂ, ਖਰੀਦਦਾਰਾਂ ਅਤੇ ਨੈੱਟਵਰਕ ਨਾਲ ਜੁੜੇ ਹੋਰ ਸਾਥੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਇਸ ਮਾਮਲੇ ਸਬੰਧੀ ਡੀਆਈਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕਰਕੇ ਪੂਰੇ ਆਪ੍ਰੇਸ਼ਨ ਅਤੇ ਜਾਂਚ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande