ਮੋਗਾ-ਕੋਟਕਪੂਰਾ ਬਾਈਪਾਸ ਨੇੜੇ ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
ਮੋਗਾ, 12 ਨਵੰਬਰ (ਹਿੰ.ਸ.)| ਮੋਗਾ-ਕੋਟਕਪੂਰਾ ਬਾਈਪਾਸ ''ਤੇ ਪੁਲ ਦੇ ਹੇਠਾਂ ਪ੍ਰੇਮ ਆਟਾ ਮਿੱਲ ਨੇੜੇ ਰੇਲਵੇ ਲਾਈਨ ''ਤੇ ਵੀਰਵਾਰ ਸਵੇਰੇ ਰੇਲਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਇਹ ਹਾਦਸਾ ਸਵੇਰੇ ਕਰੀਬ 11 ਵਜੇ ਵਾਪਰਿਆ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹ
ਮੋਗਾ-ਕੋਟਕਪੂਰਾ ਬਾਈਪਾਸ ਨੇੜੇ ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ


ਮੋਗਾ, 12 ਨਵੰਬਰ (ਹਿੰ.ਸ.)| ਮੋਗਾ-ਕੋਟਕਪੂਰਾ ਬਾਈਪਾਸ 'ਤੇ ਪੁਲ ਦੇ ਹੇਠਾਂ ਪ੍ਰੇਮ ਆਟਾ ਮਿੱਲ ਨੇੜੇ ਰੇਲਵੇ ਲਾਈਨ 'ਤੇ ਵੀਰਵਾਰ ਸਵੇਰੇ ਰੇਲਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਇਹ ਹਾਦਸਾ ਸਵੇਰੇ ਕਰੀਬ 11 ਵਜੇ ਵਾਪਰਿਆ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਮਾਜ ਸੇਵਾ ਸੋਸਾਇਟੀ (ਰਜਿ.), ਮੋਗਾ ਦੇ ਮੈਂਬਰ ਰੇਲਵੇ ਪੁਲਿਸ ਨਾਲ ਮੌਕੇ 'ਤੇ ਪਹੁੰਚੇ। ਸੋਸਾਇਟੀ ਦੇ ਮੈਂਬਰਾਂ ਨੇ ਰੇਲਵੇ ਪੁਲਿਸ ਦੀ ਮੌਜੂਦਗੀ ਵਿੱਚ ਮ੍ਰਿਤਕ ਦੀ ਲਾਸ਼ ਨੂੰ ਇਕੱਠਾ ਕੀਤਾ ਅਤੇ ਜ਼ਰੂਰੀ ਕਾਨੂੰਨੀ ਕਾਰਵਾਈ ਲਈ ਸਿਵਲ ਹਸਪਤਾਲ ਮੋਗਾ ਦੇ ਮੁਰਦਾਘਰ ਵਿੱਚ ਪਹੁੰਚਾਇਆ।

ਮ੍ਰਿਤਕ ਵਿਅਕਤੀ ਦੀ ਪਛਾਣ ਨਾ ਹੋਣ ਕਾਰਨ ਪੁਲਿਸ ਵੱਲੋਂ ਲਾਸ਼ ਨੂੰ 72 ਘੰਟਿਆਂ ਤੱਕ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ, ਤਾਂ ਜੋ ਉਸ ਦੀ ਸ਼ਨਾਖਤ ਕੀਤੀ ਜਾ ਸਕੇ।

ਫਿਲਹਾਲ ਰੇਲਵੇ ਪੁਲਿਸ ਵੱਲੋਂ ਹਾਦਸੇ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੀ ਪਛਾਣ ਕਰਨ ਦੇ ਯਤਨ ਜਾਰੀ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande