ਪੱਟੀ ਸਬ ਜੇਲ੍ਹ ਵਿੱਚ 27 ਸਾਲਾ ਕੈਦੀ ਦੀ ਸ਼ੱਕੀ ਹਾਲਾਤਾਂ ’ਚ ਮੌਤ
ਪੇਟ ਅਤੇ ਛਾਤੀ ਵਿੱਚ ਤੇਜ਼ ਦਰਦ ਤੋਂ ਬਾਅਦ ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ ’ਤੇ ਲਾਪਰਵਾਹੀ ਦੇ ਲਾਏ ਦੋਸ਼ ਤਰਨਤਾਰਨ, 15 ਨਵੰਬਰ (ਹਿੰ.ਸ.)| ਤਰਨਤਾਰਨ ਦੀ ਸਬ ਜੇਲ੍ਹ ਪੱਟੀ ਵਿੱਚ ਬੰਦ ਇੱਕ 27 ਸਾਲਾ ਕੈਦੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜ਼ਿਲ੍
ਪੱਟੀ ਸਬ ਜੇਲ੍ਹ ਵਿੱਚ 27 ਸਾਲਾ ਕੈਦੀ ਦੀ ਸ਼ੱਕੀ ਹਾਲਾਤਾਂ ’ਚ ਮੌਤ


ਪੇਟ ਅਤੇ ਛਾਤੀ ਵਿੱਚ ਤੇਜ਼ ਦਰਦ ਤੋਂ ਬਾਅਦ ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ ’ਤੇ ਲਾਪਰਵਾਹੀ ਦੇ ਲਾਏ ਦੋਸ਼

ਤਰਨਤਾਰਨ, 15 ਨਵੰਬਰ (ਹਿੰ.ਸ.)| ਤਰਨਤਾਰਨ ਦੀ ਸਬ ਜੇਲ੍ਹ ਪੱਟੀ ਵਿੱਚ ਬੰਦ ਇੱਕ 27 ਸਾਲਾ ਕੈਦੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜ਼ਿਲ੍ਹੇ ਦੇ ਪਿੰਡ ਵਲਟੋਹਾ ਵਾਸੀ ਵਿਕਰਮਜੀਤ ਸਿੰਘ ਪੁੱਤਰ ਰਣਜੀਤ ਸਿੰਘ ਵਜੋਂ ਹੋਈ ਹੈ। ਉਹ ਕਤਲ ਦੀ ਕੋਸ਼ਿਸ਼ ਨਾਲ ਸਬੰਧਤ ਧਾਰਾ 307 ਦੇ ਇੱਕ ਮਾਮਲੇ ਵਿੱਚ ਪਿਛਲੇ ਕੁਝ ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਸੀ।

ਜਾਣਕਾਰੀ ਅਨੁਸਾਰ, ਬੀਤੀ ਰਾਤ ਵਿਕਰਮਜੀਤ ਸਿੰਘ ਨੂੰ ਜੇਲ੍ਹ ਅੰਦਰ ਅਚਾਨਕ ਪੇਟ ਅਤੇ ਛਾਤੀ ਵਿੱਚ ਤੇਜ਼ ਦਰਦ ਹੋਣ ਲੱਗਾ। ਜੇਲ੍ਹ ਪ੍ਰਸ਼ਾਸਨ ਵੱਲੋਂ ਪਹਿਲਾਂ ਉਸ ਨੂੰ ਜੇਲ੍ਹ ਅੰਦਰ ਹੀ ਮੁੱਢਲੀ ਡਾਕਟਰੀ ਸਹਾਇਤਾ ਦਿੱਤੀ ਗਈ। ਹਾਲਤ ਵਿਗੜਨ ’ਤੇ ਉਸ ਨੂੰ ਸਿਵਲ ਹਸਪਤਾਲ ਪੱਟੀ ਲਿਜਾਇਆ ਜਾ ਰਿਹਾ ਸੀ, ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਣ ’ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰ ਹਸਪਤਾਲ ਪਹੁੰਚੇ। ਉਨ੍ਹਾਂ ਨੇ ਜੇਲ੍ਹ ਪ੍ਰਸ਼ਾਸਨ ’ਤੇ ਗੰਭੀਰ ਲਾਪਰਵਾਹੀ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਜੇਕਰ ਵਿਕਰਮਜੀਤ ਨੂੰ ਸਮੇਂ ਸਿਰ ਢੁੱਕਵਾਂ ਇਲਾਜ ਮਿਲ ਜਾਂਦਾ ਤਾਂ ਉਸ ਦੀ ਜਾਨ ਬਚਾਈ ਜਾ ਸਕਦੀ ਸੀ। ਪਰਿਵਾਰ ਨੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

ਘਟਨਾ ਦੀ ਸੂਚਨਾ ਮਿਲਣ ’ਤੇ ਪੱਟੀ ਪੁਲਿਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਪੱਟੀ ਵਿੱਚ ਪੋਸਟਮਾਰਟਮ ਕਰਵਾਇਆ। ਲੋੜੀਂਦੀ ਕਾਨੂੰਨੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ।

ਸਿਵਲ ਹਸਪਤਾਲ ਪੱਟੀ ਦੇ ਸੀਨੀਅਰ ਮੈਡੀਕਲ ਅਫ਼ਸਰ (ਐੱਸਐੱਮਓ) ਡਾ. ਆਸ਼ੀਸ਼ ਗੁਪਤਾ ਨੇ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰ ਦਿੱਤਾ ਗਿਆ ਹੈ। ਉਨ੍ਹਾਂ ਅਨੁਸਾਰ, ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾਂ ਅਤੇ ਸਮੇਂ ਬਾਰੇ ਪਤਾ ਲੱਗ ਸਕੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande