ਚਰਨਜੀਤ ਸਿੰਘ ਚੰਨੀ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਭਲਕੇ ਪਹੁੰਚੇਗੀ ਫਰੀਦਕੋਟ
ਅੰਬੇਡਕਰ ਚੌਕ ਨੇੜੇ ਸਵੇਰੇ 10:30 ਵਜੇ ਹੋਵੇਗੀ ਜਨ ਸਭਾ; ਫਰੀਦਕੋਟ ਤੋਂ ਕੋਟਕਪੂਰਾ ਹੁੰਦੀ ਹੋਈ ਸ਼ਾਮ ਨੂੰ ਜੈਤੋ ਵਿਖੇ ਹੋਵੇਗੀ ਸਮਾਪਤੀ ਫਰੀਦਕੋਟ, 15 ਨਵੰਬਰ (ਹਿੰ.ਸ.)| ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ਼ੁਰੂ ਕੀਤੀ ਗਈ ‘ਜਵਾਨੀ ਸੰਭਾਲ ਸਾਈਕਲ ਯਾਤ
ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਜਾਣਕਾਰੀ ਦਿੰਦੇ ਹੋਏ।


ਅੰਬੇਡਕਰ ਚੌਕ ਨੇੜੇ ਸਵੇਰੇ 10:30 ਵਜੇ ਹੋਵੇਗੀ ਜਨ ਸਭਾ; ਫਰੀਦਕੋਟ ਤੋਂ ਕੋਟਕਪੂਰਾ ਹੁੰਦੀ ਹੋਈ ਸ਼ਾਮ ਨੂੰ ਜੈਤੋ ਵਿਖੇ ਹੋਵੇਗੀ ਸਮਾਪਤੀ

ਫਰੀਦਕੋਟ, 15 ਨਵੰਬਰ (ਹਿੰ.ਸ.)| ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ਼ੁਰੂ ਕੀਤੀ ਗਈ ‘ਜਵਾਨੀ ਸੰਭਾਲ ਸਾਈਕਲ ਯਾਤਰਾ’ 16 ਨਵੰਬਰ, ਦਿਨ ਸੋਮਵਾਰ ਨੂੰ ਫਰੀਦਕੋਟ ਪਹੁੰਚੇਗੀ। ਇਸ ਯਾਤਰਾ ਨੂੰ ਲੈ ਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿੱਚ ਖਾਸਾ ਉਤਸ਼ਾਹ ਪਾਇਆ ਜਾ ਰਿਹਾ ਹੈ। ਯਾਤਰਾ ਦੀ ਸ਼ੁਰੂਆਤ ਸਵੇਰੇ ਕਰੀਬ 10:30 ਵਜੇ ਸਥਾਨਕ ਅੰਬੇਡਕਰ ਚੌਕ ਨੇੜੇ ਜਨ ਸਭਾ ਨਾਲ ਹੋਵੇਗੀ। ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਐਤਵਾਰ ਨੂੰ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਦੱਸਿਆ ਕਿ ਇਹ ਯਾਤਰਾ ਫਰੀਦਕੋਟ ਤੋਂ ਸ਼ੁਰੂ ਹੋ ਕੇ ਕੋਟਕਪੂਰਾ ਹੁੰਦੀ ਹੋਈ ਸ਼ਾਮ ਨੂੰ ਜੈਤੋ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 12 ਨਵੰਬਰ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਇਸ ਸਾਈਕਲ ਯਾਤਰਾ ਦੀ ਸ਼ੁਰੂਆਤ ਕੀਤੀ ਸੀ। ਯਾਤਰਾ ਦੇ ਪਹਿਲੇ ਪੜਾਅ ਦੀ ਸਮਾਪਤੀ 19 ਨਵੰਬਰ ਨੂੰ ਖੰਨਾ ਵਿਖੇ ਹੋਵੇਗੀ।

ਕਿੱਕੀ ਢਿੱਲੋਂ ਨੇ ਕਿਹਾ ਕਿ ਇਸ ਯਾਤਰਾ ਦਾ ਮੁੱਖ ਮਕਸਦ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਹੈ ਤਾਂ ਸਭ ਤੋਂ ਪਹਿਲਾਂ ਨਸ਼ਿਆਂ ਦਾ ਖਾਤਮਾ ਕਰਨਾ ਪਵੇਗਾ। ਜਦੋਂ ਸੂਬੇ ਦਾ ਨੌਜਵਾਨ ਨਸ਼ਿਆਂ ਤੋਂ ਦੂਰ ਹੋਵੇਗਾ, ਤਾਂ ਹੀ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾ ਸਕੇਗਾ।

ਸਾਬਕਾ ਵਿਧਾਇਕ ਨੇ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸਰਕਾਰ ਸਿਰਫ਼ ਜੁਮਲੇਬਾਜ਼ੀ ਤੱਕ ਸੀਮਤ ਰਹਿ ਗਈ ਹੈ ਅਤੇ ਲੋਕਾਂ ਨੂੰ ਚੁਟਕਲੇ ਸੁਣਾ ਕੇ ਹੀ ਪੰਜ ਸਾਲ ਦਾ ਕਾਰਜਕਾਲ ਪੂਰਾ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਅਤੇ ਪ੍ਰੇਸ਼ਾਨ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦਾ ਸਾਥ ਦੇਣ ਦਾ ਮਨ ਬਣਾ ਚੁੱਕੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande