ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ ’ਚ ਕੈਦੀ ਕੋਲੋਂ ਦੋ ਮੋਬਾਈਲ ਫੋਨ ਅਤੇ ਸਿਮ ਕਾਰਡ ਬਰਾਮਦ
ਤਲਾਸ਼ੀ ਮੁਹਿੰਮ ਦੌਰਾਨ ਮਿਲਿਆ ਪਾਬੰਦੀਸ਼ੁਦਾ ਸਾਮਾਨ; ਪ੍ਰਿਜ਼ਨ ਐਕਟ ਤਹਿਤ ਕੇਸ ਦਰਜ ਤਰਨਤਾਰਨ, 15 ਨਵੰਬਰ (ਹਿੰ.ਸ.)| ਤਰਨਤਾਰਨ ਜ਼ਿਲ੍ਹੇ ਦੀ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਇੱਕ ਕੈਦੀ ਕੋਲੋਂ ਦੋ ਟੱਚ ਮੋਬਾਈਲ ਫੋਨ ਅਤੇ ਇੱਕ ਸਿਮ ਕਾਰਡ ਬਰਾਮਦ ਹੋਇਆ ਹੈ। ਜੇਲ੍ਹ ਪ੍ਰਸ਼ਾ
ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ ’ਚ ਕੈਦੀ ਕੋਲੋਂ ਦੋ ਮੋਬਾਈਲ ਫੋਨ ਅਤੇ ਸਿਮ ਕਾਰਡ ਬਰਾਮਦ


ਤਲਾਸ਼ੀ ਮੁਹਿੰਮ ਦੌਰਾਨ ਮਿਲਿਆ ਪਾਬੰਦੀਸ਼ੁਦਾ ਸਾਮਾਨ; ਪ੍ਰਿਜ਼ਨ ਐਕਟ ਤਹਿਤ ਕੇਸ ਦਰਜ

ਤਰਨਤਾਰਨ, 15 ਨਵੰਬਰ (ਹਿੰ.ਸ.)| ਤਰਨਤਾਰਨ ਜ਼ਿਲ੍ਹੇ ਦੀ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਇੱਕ ਕੈਦੀ ਕੋਲੋਂ ਦੋ ਟੱਚ ਮੋਬਾਈਲ ਫੋਨ ਅਤੇ ਇੱਕ ਸਿਮ ਕਾਰਡ ਬਰਾਮਦ ਹੋਇਆ ਹੈ। ਜੇਲ੍ਹ ਪ੍ਰਸ਼ਾਸਨ ਨੇ ਬਰਾਮਦ ਸਾਮਾਨ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਪੁਲਿਸ ਨੇ ਕੈਦੀ ਖ਼ਿਲਾਫ਼ ਪ੍ਰਿਜ਼ਨ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਡੀਐੱਸਪੀ ਗੋਇੰਦਵਾਲ ਹਰਿੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਜੇਲ੍ਹ ਕੰਪਲੈਕਸ ਵਿੱਚ ਤਲਾਸ਼ੀ ਦੌਰਾਨ ਕੈਦੀ ਰੋਸ਼ਨ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਰੋੜਾ ਵਾਲਾ ਖੁਰਦ ਦੇ ਕਬਜ਼ੇ ਵਿੱਚੋਂ ਦੋ ਟੱਚ ਮੋਬਾਈਲ ਫੋਨ ਅਤੇ ਇੱਕ ਸਿਮ ਕਾਰਡ ਮਿਲਿਆ।

ਜੇਲ੍ਹ ਪ੍ਰਸ਼ਾਸਨ ਵੱਲੋਂ ਬਰਾਮਦ ਕੀਤਾ ਗਿਆ ਸਾਮਾਨ ਗੋਇੰਦਵਾਲ ਸਾਹਿਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਏਐੱਸਆਈ ਪ੍ਰਗਟ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਐੱਫਆਈਆਰ ਨੰਬਰ 606 ਦਰਜ ਕੀਤੀ ਗਈ ਹੈ। ਕੈਦੀ ਖ਼ਿਲਾਫ਼ ਪ੍ਰਿਜ਼ਨ ਐਕਟ ਦੀਆਂ ਧਾਰਾਵਾਂ 41/48 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਪੁਲਿਸ ਵੱਲੋਂ ਹੁਣ ਜਾਂਚ ਕੀਤੀ ਜਾ ਰਹੀ ਹੈ ਕਿ ਕੈਦੀ ਕੋਲ ਮੋਬਾਈਲ ਫੋਨ ਅਤੇ ਸਿਮ ਕਾਰਡ ਕਿੱਥੋਂ ਪਹੁੰਚੇ ਅਤੇ ਇਨ੍ਹਾਂ ਦੀ ਵਰਤੋਂ ਕਿਹੜੀਆਂ ਗਤੀਵਿਧੀਆਂ ਲਈ ਕੀਤੀ ਜਾ ਰਹੀ ਸੀ। ਇਸ ਦੇ ਨਾਲ ਹੀ ਜੇਲ੍ਹ ਅੰਦਰ ਪਾਬੰਦੀਸ਼ੁਦਾ ਸਾਮਾਨ ਪਹੁੰਚਾਉਣ ਦੇ ਸਰੋਤ ਦਾ ਪਤਾ ਲਗਾਉਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande