ਕੈਪਟਨ ਨੇ ਕਾਂਗਰਸ 'ਚ ਵਾਪਸੀ ਤੋਂ ਕੀਤਾ ਇਨਕਾਰ, ਕਿਹਾ: ਸੋਨੀਆ ਗਾਂਧੀ ਦੇ ਸੱਦੇ ਤੇ ਗਿਆ
ਚੰਡੀਗੜ੍ਹ, 17 ਨਵੰਬਰ (ਹਿੰ.ਸ.)| ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਲੀ ਵਿੱਚ ਕਾਂਗਰਸ ਆਗੂ ਸੋਨੀਆ ਗਾਂਧੀ ਦੇ ਕਿਤਾਬ ਰਿਲੀਜ਼ ਸਮਾਗਮ ਵਿੱਚ ਸ਼ਿਰਕਤ ਕਰਨ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ। ਇਸ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ


ਚੰਡੀਗੜ੍ਹ, 17 ਨਵੰਬਰ (ਹਿੰ.ਸ.)| ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਲੀ ਵਿੱਚ ਕਾਂਗਰਸ ਆਗੂ ਸੋਨੀਆ ਗਾਂਧੀ ਦੇ ਕਿਤਾਬ ਰਿਲੀਜ਼ ਸਮਾਗਮ ਵਿੱਚ ਸ਼ਿਰਕਤ ਕਰਨ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ। ਇਸ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੈਪਟਨ ਨੇ ਪਹਿਲੀ ਵਾਰ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੋਨੀਆ ਗਾਂਧੀ ਨੇ ਸੱਦਾ ਦਿੱਤਾ ਸੀ, ਇਸ ਲਈ ਉਹ ਦਿੱਲੀ ਗਏ ਸਨ। ਕਾਂਗਰਸ ਵਿੱਚ ਵਾਪਸੀ ਸਬੰਧੀ ਪੁੱਛੇ ਗਏ ਸਵਾਲ 'ਤੇ ਕੈਪਟਨ ਨੇ ਕਿਹਾ ਕਿ ਇਹ ਸਿਰਫ਼ ਕਿਤਾਬ ਰਿਲੀਜ਼ ਦਾ ਸਮਾਗਮ ਸੀ। ਹਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਕਾਂਗਰਸ ਵਿੱਚ ਵਾਪਸ ਨਹੀਂ ਜਾ ਰਹੇ।

ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਵਿੱਚ ਵਾਪਸੀ ਨੂੰ ਲੈ ਕੇ ਜੂਨ 2026 ਤੋਂ ਚਰਚਾਵਾਂ ਚੱਲ ਰਹੀਆਂ ਹਨ। ਉਸ ਸਮੇਂ ਕੈਪਟਨ ਨੇ ਭਾਜਪਾ ਲੀਡਰਸ਼ਿਪ ਪ੍ਰਤੀ ਨਾਰਾਜ਼ਗੀ ਜ਼ਾਹਰ ਕੀਤੀ ਸੀ।

ਉਨ੍ਹਾਂ ਕਿਹਾ ਸੀ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਉਨ੍ਹਾਂ ਨੂੰ ਜਨਮਦਿਨ 'ਤੇ ਵਧਾਈ ਦਿੰਦੇ ਹਨ ਅਤੇ ਦੁੱਖ ਦੀ ਘੜੀ ਵਿੱਚ ਸ਼ੋਕ ਸੰਦੇਸ਼ ਵੀ ਭੇਜਦੇ ਹਨ, ਪਰ ਭਾਜਪਾ ਵੱਲੋਂ ਅਜਿਹਾ ਕੋਈ ਸੰਦੇਸ਼ ਨਹੀਂ ਆਇਆ। ਹੁਣ ਸੋਨੀਆ ਗਾਂਧੀ ਦੇ ਕਿਤਾਬ ਰਿਲੀਜ਼ ਸਮਾਗਮ ਵਿੱਚ ਕੈਪਟਨ ਦੀ ਸ਼ਮੂਲੀਅਤ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਉਨ੍ਹਾਂ ਦੀ ਅਗਲੀ ਸਿਆਸੀ ਰਣਨੀਤੀ ਨੂੰ ਲੈ ਕੇ ਨਵੀਆਂ ਚਰਚਾਵਾਂ ਛਿੜ ਗਈਆਂ ਹਨ। ਹਾਲਾਂਕਿ ਕੈਪਟਨ ਨੇ ਖੁਦ ਕਾਂਗਰਸ ਵਿੱਚ ਵਾਪਸੀ ਤੋਂ ਇਨਕਾਰ ਕੀਤਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande