ਮੁੱਖ ਮੰਤਰੀ ਦੇ ਕਾਫ਼ਲੇ ਨਾਲ ਚੱਲ ਰਹੀ ਫਾਇਰ ਬ੍ਰਿਗੇਡ ਦੀ ਗੱਡੀ ਹਾਦਸਾਗ੍ਰਸਤ, 200 ਫੁੱਟ ਡੂੰਘੀ ਖੱਡ 'ਚ ਡਿੱਗੀ, ਦੋ ਗੰਭੀਰ ਜ਼ਖ਼ਮੀ
ਪੰਚਕੂਲਾ, 17 ਨਵੰਬਰ (ਹਿੰ.ਸ.)| ਪੰਚਕੂਲਾ ਦੇ ਪਹਾੜੀ ਖੇਤਰ ਮੋਰਨੀ ਵਿੱਚ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਦੇ ਕਾਫ਼ਲੇ ਨਾਲ ਚੱਲ ਰਹੀ ਫਾਇਰ ਬ੍ਰਿਗੇਡ ਦੀ ਗੱਡੀ ਬੇਕਾਬੂ ਹੋ ਕੇ ਕਰੀਬ 200 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਗੱਡੀ ਵਿੱਚ ਸਵਾਰ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮ
ਮੁੱਖ ਮੰਤਰੀ ਦੇ ਕਾਫ਼ਲੇ ਨਾਲ ਚੱਲ ਰਹੀ ਫਾਇਰ ਬ੍ਰਿਗੇਡ ਦੀ ਗੱਡੀ ਹਾਦਸਾਗ੍ਰਸਤ, 200 ਫੁੱਟ ਡੂੰਘੀ ਖੱਡ 'ਚ ਡਿੱਗੀ, ਦੋ ਗੰਭੀਰ ਜ਼ਖ਼ਮੀ


ਪੰਚਕੂਲਾ, 17 ਨਵੰਬਰ (ਹਿੰ.ਸ.)| ਪੰਚਕੂਲਾ ਦੇ ਪਹਾੜੀ ਖੇਤਰ ਮੋਰਨੀ ਵਿੱਚ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਦੇ ਕਾਫ਼ਲੇ ਨਾਲ ਚੱਲ ਰਹੀ ਫਾਇਰ ਬ੍ਰਿਗੇਡ ਦੀ ਗੱਡੀ ਬੇਕਾਬੂ ਹੋ ਕੇ ਕਰੀਬ 200 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਗੱਡੀ ਵਿੱਚ ਸਵਾਰ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਪੰਚਕੂਲਾ ਦੇ ਸੈਕਟਰ-6 ਸਥਿਤ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਚੰਡੀਮੰਦਰ ਥਾਣਾ ਪੁਲਿਸ ਅਤੇ ਮੋਰਨੀ ਪੁਲਿਸ ਚੌਕੀ ਦੀ ਟੀਮ ਮੌਕੇ 'ਤੇ ਪਹੁੰਚ ਗਈ। ਮੋਰਨੀ ਚੌਕੀ ਇੰਚਾਰਜ ਜਗਦੀਸ਼ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਕਾਫ਼ਲੇ ਨਾਲ ਚੱਲ ਰਹੀ ਫਾਇਰ ਬ੍ਰਿਗੇਡ ਦੀ ਗੱਡੀ ਬੇਕਾਬੂ ਹੋ ਕੇ ਖੱਡ ਵਿੱਚ ਡਿੱਗ ਗਈ, ਜਿਸ ਕਾਰਨ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande