ਫਰੀਦਕੋਟ ਪੁਲਿਸ ਵੱਲੋਂ 260 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ
ਫਰੀਦਕੋਟ, 19 ਨਵੰਬਰ (ਹਿੰ.ਸ.)| ਫਰੀਦਕੋਟ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ 260 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇਕ ਕੰਪਿਊਟਰ ਕੰਡਾ, ਮੋਬਾਈਲ ਫੋਨ ਅਤੇ ਸਪਲੈਂਡਰ ਮੋਟਰਸਾਈਕਲ ਵੀ ਕਬਜ਼ੇ ਵਿੱਚ ਲਿਆ ਹੈ। ਪੁਲਿਸ ਮੁਤਾਬਕ ਦੋਵ
ਫਰੀਦਕੋਟ ਪੁਲਿਸ ਵੱਲੋਂ 260 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ


ਫਰੀਦਕੋਟ, 19 ਨਵੰਬਰ (ਹਿੰ.ਸ.)| ਫਰੀਦਕੋਟ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ 260 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇਕ ਕੰਪਿਊਟਰ ਕੰਡਾ, ਮੋਬਾਈਲ ਫੋਨ ਅਤੇ ਸਪਲੈਂਡਰ ਮੋਟਰਸਾਈਕਲ ਵੀ ਕਬਜ਼ੇ ਵਿੱਚ ਲਿਆ ਹੈ। ਪੁਲਿਸ ਮੁਤਾਬਕ ਦੋਵੇਂ ਨੌਜਵਾਨ ਹੈਰੋਇਨ ਦੀ ਖੇਪ ਅੱਗੇ ਸਪਲਾਈ ਕਰਨ ਲਈ ਲਿਜਾ ਰਹੇ ਸਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇਕ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੈ।

ਥਾਣਾ ਸਿਟੀ ਦੇ ਏਐੱਸਆਈ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਡੋਗਰ ਬਸਤੀ ਵੱਲ ਗਸ਼ਤ ਕਰ ਰਹੇ ਸਨ। ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਪੁਲਿਸ ਟੀਮ ਨੂੰ ਦੇਖ ਕੇ ਘਬਰਾ ਗਏ ਅਤੇ ਆਪਣੇ ਕੋਲੋਂ ਇਕ ਲਿਫ਼ਾਫ਼ਾ ਸੁੱਟ ਕੇ ਉੱਥੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗੇ। ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ।

ਜਾਂਚ ਦੌਰਾਨ ਲਿਫ਼ਾਫ਼ੇ ਵਿੱਚੋਂ ਪਾਰਦਰਸ਼ੀ ਲਿਫ਼ਾਫ਼ੇ ਵਿੱਚ ਰੱਖੀ 260 ਗ੍ਰਾਮ ਹੈਰੋਇਨ, ਇਕ ਕੰਪਿਊਟਰ ਕੰਡਾ ਅਤੇ ਮੋਬਾਈਲ ਫੋਨ ਬਰਾਮਦ ਹੋਇਆ। ਪੁਲਿਸ ਨੇ ਮੁਲਜ਼ਮਾਂ ਦਾ ਮੋਟਰਸਾਈਕਲ ਵੀ ਕਬਜ਼ੇ ਵਿੱਚ ਲੈ ਲਿਆ।

ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਸਚਿਨ ਵਾਸੀ ਡੋਗਰ ਬਸਤੀ, ਫਰੀਦਕੋਟ ਅਤੇ ਰੋਹਿਤ ਕੁਮਾਰ ਵਾਸੀ ਸੰਜੇ ਨਗਰ, ਫਰੀਦਕੋਟ ਵਜੋਂ ਹੋਈ ਹੈ। ਦੋਵਾਂ ਖ਼ਿਲਾਫ਼ ਥਾਣਾ ਸਿਟੀ ਫਰੀਦਕੋਟ ਵਿੱਚ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਐੱਸਪੀ ਆਪ੍ਰੇਸ਼ਨ ਮੁਨੀਸ਼ ਕੁਮਾਰ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਦੋਵੇਂ ਨੌਜਵਾਨ ਹੈਰੋਇਨ ਦੀ ਖੇਪ ਅੱਗੇ ਸਪਲਾਈ ਕਰਨ ਲਈ ਲਿਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਰੋਹਿਤ ਕੁਮਾਰ ਖ਼ਿਲਾਫ਼ ਪਹਿਲਾਂ ਵੀ ਥਾਣਾ ਸਿਟੀ ਫਰੀਦਕੋਟ ਵਿੱਚ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੈ। ਪੁਲਿਸ ਵੱਲੋਂ ਦੋਵਾਂ ਤੋਂ ਪੁੱਛਗਿੱਛ ਕਰਕੇ ਨਸ਼ੇ ਦੀ ਸਪਲਾਈ ਦੇ ਸਰੋਤਾਂ ਅਤੇ ਉਨ੍ਹਾਂ ਦੇ ਨੈੱਟਵਰਕ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande