ਗਰੀਬ ਧੀਆਂ ਦੇ ਸ਼ਗਨ ਵੀ ਖਾ ਗਏ ਕੱਟੜ ਇਮਾਨਦਾਰ ਕਹਾਉਣ ਵਾਲੇ : ਵਿਜੇ ਸਾਂਪਲਾ
ਆਸ਼ੀਰਵਾਦ ਸਕੀਮ ਵਿੱਚ ਕਰੋੜਾਂ ਦੇ ਘਪਲੇ ਦੀ ਸੀਬੀਆਈ ਜਾਂਚ ਹੋਵੇ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦਾ ਰਿਕਾਰਡ ਖੰਗਾਲਿਆ ਜਾਵੇ ਜਲੰਧਰ, 19 ਨਵੰਬਰ (ਹਿੰ.ਸ.)| ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਪੰਜਾਬ ਸਰਕਾਰ ਦੀ ਆਸ਼ੀਰਵਾਦ (ਸ਼ਗਨ) ਸਕੀਮ ਵਿੱਚ ਸਾਹਮਣੇ ਆਏ ਕਰੋੜਾਂ ਰੁਪਏ ਦੇ ਕਥਿਤ ਘਪਲੇ ਦੀ ਸ
ਗਰੀਬ ਧੀਆਂ ਦੇ ਸ਼ਗਨ ਵੀ ਖਾ ਗਏ ਕੱਟੜ ਇਮਾਨਦਾਰ ਕਹਾਉਣ ਵਾਲੇ : ਵਿਜੇ ਸਾਂਪਲਾ


ਆਸ਼ੀਰਵਾਦ ਸਕੀਮ ਵਿੱਚ ਕਰੋੜਾਂ ਦੇ ਘਪਲੇ ਦੀ ਸੀਬੀਆਈ ਜਾਂਚ ਹੋਵੇ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦਾ ਰਿਕਾਰਡ ਖੰਗਾਲਿਆ ਜਾਵੇ

ਜਲੰਧਰ, 19 ਨਵੰਬਰ (ਹਿੰ.ਸ.)| ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਪੰਜਾਬ ਸਰਕਾਰ ਦੀ ਆਸ਼ੀਰਵਾਦ (ਸ਼ਗਨ) ਸਕੀਮ ਵਿੱਚ ਸਾਹਮਣੇ ਆਏ ਕਰੋੜਾਂ ਰੁਪਏ ਦੇ ਕਥਿਤ ਘਪਲੇ ਦੀ ਸੀਬੀਆਈ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਦਿੱਤੀ ਜਾਣ ਵਾਲੀ ਰਕਮ ਵਿੱਚ ਵੀ ਹੇਰਾਫੇਰੀ ਕਰਨਾ ਬੇਹੱਦ ਸ਼ਰਮਨਾਕ ਹੈ। ਕੱਟੜ ਇਮਾਨਦਾਰ ਕਹਾਉਣ ਵਾਲੀ ਸਰਕਾਰ ਦੇ ਰਾਜ ਵਿੱਚ ਗਰੀਬਾਂ ਦੇ ਸ਼ਗਨ ਵੀ ਸੁਰੱਖਿਅਤ ਨਹੀਂ ਰਹੇ।

ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਵਿੱਚ 10 ਲਾਭਪਾਤਰੀਆਂ ਦੇ ਖਾਤਿਆਂ ਵਿੱਚ 57 ਵਾਰ ਰਕਮ ਟਰਾਂਸਫਰ ਕੀਤੀ ਗਈ। ਇੱਕ ਲਾਭਪਾਤਰੀ ਦੇ ਖਾਤੇ ਵਿੱਚ 13 ਐਂਟਰੀਆਂ, ਜਦਕਿ ਕੁਝ ਖਾਤਿਆਂ ਵਿੱਚ 8-8 ਵਾਰ ਰਕਮ ਪਾਈ ਗਈ। ਵਿਭਾਗੀ ਜਾਂਚ ਵਿੱਚ 62 ਕੇਸਾਂ ਵਿੱਚ ਗ਼ਲਤ ਅਦਾਇਗੀਆਂ ਸਾਹਮਣੇ ਆਈਆਂ ਹਨ। ਇਹ ਸਿਰਫ਼ ਪ੍ਰਸ਼ਾਸਨਿਕ ਗ਼ਲਤੀ ਨਹੀਂ, ਸਗੋਂ ਸਰਕਾਰੀ ਖ਼ਜ਼ਾਨੇ ਅਤੇ ਗਰੀਬ ਪਰਿਵਾਰਾਂ ਦੇ ਹੱਕਾਂ ਨਾਲ ਜੁੜਿਆ ਗੰਭੀਰ ਮਾਮਲਾ ਹੈ।

ਵਿਜੇ ਸਾਂਪਲਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਮਾਮਲੇ ਦੀ ਜਾਂਚ ਵਿਜੀਲੈਂਸ ਨੂੰ ਸੌਂਪੀ ਹੈ ਅਤੇ ਸਾਰਾ ਨਜ਼ਲਾ ਹੇਠਲੇ ਪੱਧਰ ਦੇ ਅਧਿਕਾਰੀਆਂ ਉੱਤੇ ਝਾੜਿਆ ਜਾ ਰਿਹਾ ਹੈ, ਪਰ ਇਸ ਘਪਲੇ ਦੀਆਂ ਤਾਰਾਂ ਕਿੱਥੋਂ ਤੱਕ ਜੁੜੀਆਂ ਹਨ, ਕਿਹੜੇ ਵੱਡੇ ਆਗੂ ਜਾਂ ਅਫ਼ਸਰ ਇਸ ਪਿੱਛੇ ਹਨ, ਇਹ ਸਾਹਮਣੇ ਲਿਆਉਣ ਲਈ ਸੀਬੀਆਈ ਜਾਂਚ ਲਾਜ਼ਮੀ ਹੈ। ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਪਿਛਲੇ ਸਾਲਾਂ ਦੌਰਾਨ ਹੋਈਆਂ ਅਦਾਇਗੀਆਂ ਦੀ ਜਾਂਚ ਕਰਕੇ ਦੋਸ਼ੀਆਂ ਨੂੰ ਬੇਨਕਾਬ ਕੀਤਾ ਜਾਵੇ ਅਤੇ ਗਰੀਬਾਂ ਦੀ ਲੁੱਟੀ ਰਕਮ ਵਾਪਸ ਕਰਵਾਈ ਜਾਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande