ਲੁਧਿਆਣਾ ਦੇ ‘ਬਾਬਾ ਬਰਗਰ ਵਾਲਾ’ ਇੰਫਲੂਐਂਸਰ ਖ਼ਿਲਾਫ਼ ਬਲੈਕਮੇਲਿੰਗ ਦੇ ਦੋਸ਼ ਹੇਠ ਕੇਸ ਦਰਜ
ਏਆਈ ਰਾਹੀਂ ਫੋਟੋਆਂ ਤੇ ਵੀਡੀਓ ਬਣਾ ਕੇ ਇੰਸਟਾਗ੍ਰਾਮ ’ਤੇ ਪਾਉਣ ਅਤੇ ਪੈਸਿਆਂ ਦੀ ਮੰਗ ਕਰਨ ਦੇ ਦੋਸ਼ ਗੁਰਦੁਆਰਾ ਬਾਬਾ ਦੀਪ ਸਿੰਘ ਪ੍ਰਬੰਧਕ ਕਮੇਟੀ ਦੇ ਮੈਂਬਰ ਦੀ ਸ਼ਿਕਾਇਤ ’ਤੇ ਪੁਲਿਸ ਨੇ ਕੀਤੀ ਕਾਰਵਾਈ ਲੁਧਿਆਣਾ, 02 ਨਵੰਬਰ (ਹਿੰ.ਸ.)| ਸੋਸ਼ਲ ਮੀਡੀਆ ’ਤੇ ਕਾਫ਼ੀ ਸਰਗਰਮ ਰਹਿਣ ਵਾਲੇ ਅਤੇ ‘ਬਾਬਾ ਬਰਗਰ
ਲੁਧਿਆਣਾ ਦੇ ‘ਬਾਬਾ ਬਰਗਰ ਵਾਲਾ’ ਇੰਫਲੂਐਂਸਰ ਖ਼ਿਲਾਫ਼ ਬਲੈਕਮੇਲਿੰਗ ਦੇ ਦੋਸ਼ ਹੇਠ ਕੇਸ ਦਰਜ


ਏਆਈ ਰਾਹੀਂ ਫੋਟੋਆਂ ਤੇ ਵੀਡੀਓ ਬਣਾ ਕੇ ਇੰਸਟਾਗ੍ਰਾਮ ’ਤੇ ਪਾਉਣ ਅਤੇ ਪੈਸਿਆਂ ਦੀ ਮੰਗ ਕਰਨ ਦੇ ਦੋਸ਼

ਗੁਰਦੁਆਰਾ ਬਾਬਾ ਦੀਪ ਸਿੰਘ ਪ੍ਰਬੰਧਕ ਕਮੇਟੀ ਦੇ ਮੈਂਬਰ ਦੀ ਸ਼ਿਕਾਇਤ ’ਤੇ ਪੁਲਿਸ ਨੇ ਕੀਤੀ ਕਾਰਵਾਈ

ਲੁਧਿਆਣਾ, 02 ਨਵੰਬਰ (ਹਿੰ.ਸ.)| ਸੋਸ਼ਲ ਮੀਡੀਆ ’ਤੇ ਕਾਫ਼ੀ ਸਰਗਰਮ ਰਹਿਣ ਵਾਲੇ ਅਤੇ ‘ਬਾਬਾ ਬਰਗਰ ਵਾਲਾ’ ਦੇ ਨਾਂ ਨਾਲ ਮਸ਼ਹੂਰ ਇੰਫਲੂਐਂਸਰ ਖ਼ਿਲਾਫ਼ ਹੁਣ ਪੁਲਿਸ ਨੇ ਕਾਨੂੰਨੀ ਕਾਰਵਾਈ ਕੀਤੀ ਹੈ। ਮਾਡਲ ਟਾਊਨ ਪੁਲਿਸ ਨੇ ਉਸ ਖ਼ਿਲਾਫ਼ ਏਆਈ (ਆਰਟੀਫੀਸ਼ੀਅਲ ਇੰਟੈਲੀਜੈਂਸ) ਦੀ ਮਦਦ ਨਾਲ ਫੋਟੋਆਂ ਅਤੇ ਵੀਡੀਓ ਬਣਾਉਣ, ਉਨ੍ਹਾਂ ਨੂੰ ਇੰਸਟਾਗ੍ਰਾਮ ’ਤੇ ਅਪਲੋਡ ਕਰਨ ਅਤੇ ਕਥਿਤ ਤੌਰ ’ਤੇ ਪੈਸਿਆਂ ਦੀ ਮੰਗ ਕਰਕੇ ਬਲੈਕਮੇਲ ਕਰਨ ਦੇ ਦੋਸ਼ ਹੇਠ ਐੱਫਆਈਆਰ ਦਰਜ ਕੀਤੀ ਹੈ। ਇਹ ਮਾਮਲਾ ਗੁਰਦੁਆਰਾ ਬਾਬਾ ਦੀਪ ਸਿੰਘ ਪ੍ਰਬੰਧਕ ਕਮੇਟੀ ਦੇ ਇੱਕ ਮੈਂਬਰ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।

ਪੁਲਿਸ ਥਾਣਾ ਮਾਡਲ ਟਾਊਨ ਵਿੱਚ ਦਰਜ ਐੱਫਆਈਆਰ ਅਨੁਸਾਰ, ਮੁਲਜ਼ਮ ਦੀ ਪਛਾਣ ਰਵਿੰਦਰਪਾਲ ਸਿੰਘ ਵਾਸੀ ਤਾਜਪੁਰ ਰੋਡ ਵਜੋਂ ਹੋਈ ਹੈ। ਗੁਰਦੁਆਰਾ ਬਾਬਾ ਦੀਪ ਸਿੰਘ ਪ੍ਰਬੰਧਕ ਕਮੇਟੀ ਦੇ ਮੈਂਬਰ ਨਵਪ੍ਰੀਤ ਸਿੰਘ ਬਿੰਦਰਾ, ਵਾਸੀ ਜਵੱਦੀ ਪਿੰਡ, ਮਾਡਲ ਟਾਊਨ ਨੇ 21 ਅਗਸਤ 2026 ਨੂੰ ਇਸ ਸਬੰਧੀ ਪੁਲਿਸ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ।

ਸ਼ਿਕਾਇਤ ਦੀ ਜਾਂਚ ਤੋਂ ਬਾਅਦ ਪੁਲਿਸ ਸਾਹਮਣੇ ਆਇਆ ਕਿ ਮੁਲਜ਼ਮ ਰਵਿੰਦਰਪਾਲ ਸਿੰਘ ਕਥਿਤ ਤੌਰ ’ਤੇ ਸ਼ਿਕਾਇਤਕਰਤਾ ਦੀਆਂ ਏਆਈ ਰਾਹੀਂ ਫੋਟੋਆਂ ਅਤੇ ਵੀਡੀਓ ਤਿਆਰ ਕਰਕੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਅਪਲੋਡ ਕਰਦਾ ਸੀ ਅਤੇ ਇਸ ਦੇ ਬਦਲੇ ਪੈਸਿਆਂ ਦੀ ਮੰਗ ਕਰਦਾ ਸੀ। ਪੁਲਿਸ ਵੱਲੋਂ ਜਾਂਚ ਦੌਰਾਨ ਇਨ੍ਹਾਂ ਦੋਸ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ।

ਪੁਲਿਸ ਨੇ ਮੁਲਜ਼ਮ ਰਵਿੰਦਰਪਾਲ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਦੀ ਅਗਲੀ ਜਾਂਚ ਇੰਸਪੈਕਟਰ ਗੁਰਸ਼ਿੰਦਰ ਕੌਰ ਵੱਲੋਂ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕਰਦਿਆਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande