ਲੁਧਿਆਣਾ ’ਚ ਫੈਕਟਰੀ ਦੇ ਅਕਾਊਂਟੈਂਟ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, 12 ਲੱਖ ਰੁਪਏ ਦੇ ਵਿਵਾਦ ’ਚ ਤੰਗ ਕਰਨ ਦੇ ਦੋਸ਼
ਪਿਤਾ ਨੇ ਫੈਕਟਰੀ ਮਾਲਕ ਅਤੇ ਉਸ ਦੇ ਪੁੱਤਰ ਨੂੰ ਦੱਸਿਆ ਜ਼ਿੰਮੇਵਾਰ, ਪੁਲਿਸ ਨੇ ਦੋਵਾਂ ਖ਼ਿਲਾਫ਼ ਕੇਸ ਦਰਜ ਕੀਤਾਲੁਧਿਆਣਾ, 02 ਨਵੰਬਰ (ਹਿੰ.ਸ.)| ਲੁਧਿਆਣਾ ਦੇ ਫੋਕਲ ਪੁਆਇੰਟ ਫੇਜ਼-2 ਸਥਿਤ ਮੈਗਨਾਕੋਰ ਸੀ-39 ਫੈਕਟਰੀ ਵਿੱਚ ਕੰਮ ਕਰਨ ਵਾਲੇ 47 ਸਾਲਾ ਅਕਾਊਂਟੈਂਟ ਨੇ ਆਪਣੇ ਕਮਰੇ ਵਿੱਚ ਫਾਹਾ ਲੈ ਕੇ ਖ਼ੁਦਕੁ
ਲੁਧਿਆਣਾ ’ਚ ਫੈਕਟਰੀ ਦੇ ਅਕਾਊਂਟੈਂਟ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, 12 ਲੱਖ ਰੁਪਏ ਦੇ ਵਿਵਾਦ ’ਚ ਤੰਗ ਕਰਨ ਦੇ ਦੋਸ਼


ਪਿਤਾ ਨੇ ਫੈਕਟਰੀ ਮਾਲਕ ਅਤੇ ਉਸ ਦੇ ਪੁੱਤਰ ਨੂੰ ਦੱਸਿਆ ਜ਼ਿੰਮੇਵਾਰ, ਪੁਲਿਸ ਨੇ ਦੋਵਾਂ ਖ਼ਿਲਾਫ਼ ਕੇਸ ਦਰਜ ਕੀਤਾਲੁਧਿਆਣਾ, 02 ਨਵੰਬਰ (ਹਿੰ.ਸ.)| ਲੁਧਿਆਣਾ ਦੇ ਫੋਕਲ ਪੁਆਇੰਟ ਫੇਜ਼-2 ਸਥਿਤ ਮੈਗਨਾਕੋਰ ਸੀ-39 ਫੈਕਟਰੀ ਵਿੱਚ ਕੰਮ ਕਰਨ ਵਾਲੇ 47 ਸਾਲਾ ਅਕਾਊਂਟੈਂਟ ਨੇ ਆਪਣੇ ਕਮਰੇ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸੂਦੇਸ਼ ਕੁਮਾਰ ਭਾਟੀਆ ਵਜੋਂ ਹੋਈ ਹੈ। ਲਾਸ਼ ਲਟਕਦੀ ਦੇਖ ਕੇ ਪਰਿਵਾਰਕ ਮੈਂਬਰਾਂ ਨੇ ਰੌਲਾ ਪਾਇਆ ਅਤੇ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਹੇਠਾਂ ਉਤਾਰ ਕੇ ਕਬਜ਼ੇ ਵਿੱਚ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ।

ਮ੍ਰਿਤਕ ਦੇ ਪਿਤਾ ਅਜੀਤ ਕੁਮਾਰ ਭਾਟੀਆ ਨੇ ਦੋਸ਼ ਲਗਾਇਆ ਹੈ ਕਿ ਫੈਕਟਰੀ ਮਾਲਕ ਅਤੇ ਉਸ ਦੇ ਪੁੱਤਰ ਵੱਲੋਂ 12 ਲੱਖ ਰੁਪਏ ਨੂੰ ਲੈ ਕੇ ਬਣਾਏ ਜਾ ਰਹੇ ਦਬਾਅ ਅਤੇ ਕਥਿਤ ਮਾਨਸਿਕ ਤੰਗ-ਪ੍ਰੇਸ਼ਾਨੀ ਕਾਰਨ ਉਨ੍ਹਾਂ ਦੇ ਪੁੱਤਰ ਨੇ ਇਹ ਕਦਮ ਚੁੱਕਿਆ।

ਸ਼ਿਕਾਇਤਕਰਤਾ ਅਨੁਸਾਰ, ਸੂਦੇਸ਼ ਕੁਮਾਰ ਭਾਟੀਆ ਫੈਕਟਰੀ ਵਿੱਚ ਅਕਾਊਂਟੈਂਟ ਵਜੋਂ ਕੰਮ ਕਰਦਾ ਸੀ। ਉਸ ਨੇ ਆਪਣੇ ਕਮਰੇ ਵਿੱਚ ਚੁੰਨੀ ਨਾਲ ਫਾਹਾ ਲੈ ਕੇ ਜੀਵਨਲੀਲਾ ਸਮਾਪਤ ਕਰ ਲਈ।

ਪਿਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਫੈਕਟਰੀ ਮਾਲਕ ਸੁਨੀਲ ਗੋਇਲ ਅਤੇ ਉਸ ਦੇ ਪੁੱਤਰ ਸੰਜੇ ਗੋਇਲ ਨੂੰ ਇਸ ਘਟਨਾ ਲਈ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਦੋਵੇਂ 12 ਲੱਖ ਰੁਪਏ ਨੂੰ ਲੈ ਕੇ ਉਨ੍ਹਾਂ ਦੇ ਪੁੱਤਰ ’ਤੇ ਦਬਾਅ ਬਣਾ ਰਹੇ ਸਨ, ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਪਰੇਸ਼ਾਨ ਸੀ।

ਅਜੀਤ ਕੁਮਾਰ ਨੇ ਦੱਸਿਆ ਕਿ ਫੈਕਟਰੀ ਮਾਲਕ ਦਾ ਪੁੱਤਰ ਹੀ ਪੈਸਿਆਂ ਦਾ ਲੈਣ-ਦੇਣ ਕਰਦਾ ਸੀ। ਉਹ ਉਨ੍ਹਾਂ ਦੇ ਪੁੱਤਰ ਨੂੰ ਕਹਿੰਦਾ ਸੀ ਕਿ ਪੈਸੇ ਆਪਣੇ ਕਿਸੇ ਜਾਣਕਾਰ ਦੇ ਖਾਤੇ ਵਿੱਚ ਜਮ੍ਹਾਂ ਕਰਵਾ ਦਿੱਤਾ ਕਰੇ। ਪਰ ਜਦੋਂ ਰਕਮ ਵਧ ਗਈ ਤਾਂ ਸਾਰਾ ਦੋਸ਼ ਉਨ੍ਹਾਂ ਦੇ ਪੁੱਤਰ ’ਤੇ ਲਗਾਇਆ ਜਾਣ ਲੱਗਾ। ਪਿਤਾ ਅਨੁਸਾਰ, ਇਸੇ ਕਥਿਤ ਦਬਾਅ ਅਤੇ ਤੰਗ-ਪ੍ਰੇਸ਼ਾਨੀ ਤੋਂ ਦੁਖੀ ਹੋ ਕੇ ਉਸ ਨੇ ਖ਼ੁਦਕੁਸ਼ੀ ਕਰ ਲਈ।

ਮ੍ਰਿਤਕ ਦੇ ਪਿਤਾ ਅਜੀਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਉਮਰ 70 ਸਾਲ ਹੈ ਅਤੇ ਪਰਿਵਾਰ ਦਾ ਗੁਜ਼ਾਰਾ ਉਨ੍ਹਾਂ ਦੇ ਪੁੱਤਰ ਸੂਦੇਸ਼ ਕੁਮਾਰ ਦੀ ਕਮਾਈ ’ਤੇ ਹੀ ਨਿਰਭਰ ਸੀ। ਸੂਦੇਸ਼ ਦੇ ਪਰਿਵਾਰ ਵਿੱਚ ਉਸ ਦੀ ਪਤਨੀ ਅਤੇ 16 ਸਾਲ ਦੀ ਧੀ ਹੈ। ਉਸ ਦੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

ਇਸ ਮਾਮਲੇ ਵਿੱਚ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਪਿਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਫੈਕਟਰੀ ਮਾਲਕ ਸੁਨੀਲ ਗੋਇਲ ਅਤੇ ਉਸ ਦੇ ਪੁੱਤਰ ਸੰਜੇ ਗੋਇਲ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande