ਅਕਾਲੀ ਦਲ ਦੀ ਸਰਕਾਰ ਬਣਨ 'ਤੇ ਸਰਕਾਰੀ ਟੈਂਡਰਾਂ ਵਿੱਚ 'ਮੇਡ ਇਨ ਪੰਜਾਬ' ਉਤਪਾਦਾਂ ਲਈ ਰਾਖਵਾਂ ਕੋਟਾ ਰੱਖਾਂਗੇ: ਸੁਖਬੀਰ ਬਾਦਲ
ਨਵੀਆਂ ਉਦਯੋਗਿਕ ਇਕਾਈਆਂ ਨੂੰ ਸੂਬੇ ਦਾ ਜੀਐੱਸਟੀ ਰੱਖਣ ਦੀ ਮਿਲੇਗੀ ਇਜਾਜ਼ਤ, ਉਦਯੋਗਾਂ ਲਈ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਐਲਾਨ ਚੰਡੀਗੜ੍ਹ, 02 ਨਵੰਬਰ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਸੂਬੇ ਵਿੱਚ ਅਕਾਲੀ ਦਲ ਦੀ ਅਗਲੀ ਸਰਕਾਰ ਬਣਨ ''ਤੇ
ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ।


ਨਵੀਆਂ ਉਦਯੋਗਿਕ ਇਕਾਈਆਂ ਨੂੰ ਸੂਬੇ ਦਾ ਜੀਐੱਸਟੀ ਰੱਖਣ ਦੀ ਮਿਲੇਗੀ ਇਜਾਜ਼ਤ, ਉਦਯੋਗਾਂ ਲਈ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਐਲਾਨ

ਚੰਡੀਗੜ੍ਹ, 02 ਨਵੰਬਰ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਸੂਬੇ ਵਿੱਚ ਅਕਾਲੀ ਦਲ ਦੀ ਅਗਲੀ ਸਰਕਾਰ ਬਣਨ 'ਤੇ ਸਾਰੇ ਸਰਕਾਰੀ ਟੈਂਡਰਾਂ ਅਤੇ ਖਰੀਦ ਵਿੱਚ 'ਮੇਡ ਇਨ ਪੰਜਾਬ' ਉਤਪਾਦਾਂ ਲਈ ਵਿਸ਼ੇਸ਼ ਕੋਟਾ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਪੰਜਾਬ ਦੇ ਉਦਯੋਗਾਂ ਅਤੇ ਸਥਾਨਕ ਉਤਪਾਦਕਾਂ ਨੂੰ ਵੱਡਾ ਹੁਲਾਰਾ ਮਿਲੇਗਾ।

ਫਤਿਹਗੜ੍ਹ ਸਾਹਿਬ ਅਤੇ ਨਾਭਾ ਵਿਖੇ ਵਪਾਰੀਆਂ ਤੇ ਉਦਯੋਗਪਤੀਆਂ ਨਾਲ ਮੀਟਿੰਗਾਂ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਅਗਲੀ ਸਰਕਾਰ ਲਘੂ ਅਤੇ ਦਰਮਿਆਨੇ ਉਦਯੋਗਾਂ ਨੂੰ ਵਿਸ਼ੇਸ਼ ਤਰਜੀਹ ਦੇਵੇਗੀ। ਇਨ੍ਹਾਂ ਖੇਤਰਾਂ ਵਿੱਚ ਸਥਾਪਤ ਹੋਣ ਵਾਲੀਆਂ ਨਵੀਆਂ ਇਕਾਈਆਂ ਨੂੰ ਸੂਬੇ ਦਾ ਜੀਐੱਸਟੀ ਆਪਣੇ ਕੋਲ ਰੱਖਣ ਦੀ ਸਹੂਲਤ ਦਿੱਤੀ ਜਾਵੇਗੀ।

ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਅਗਲੀ ਅਕਾਲੀ ਸਰਕਾਰ ਉਦਯੋਗਿਕ ਖੇਤਰਾਂ ਨੂੰ 5 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਮੁਹੱਈਆ ਕਰਵਾਏਗੀ। ਇਸ ਦੇ ਨਾਲ ਹੀ ਵਪਾਰੀਆਂ ਲਈ ਰਾਹਤ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ। ਇਸ ਸਕੀਮ ਤਹਿਤ ਵਪਾਰੀਆਂ ਨੂੰ ਖਾਤੇ ਰੱਖਣ ਦੀ ਲੋੜ ਨਹੀਂ ਹੋਵੇਗੀ ਅਤੇ ਉਹ ਇਕਮੁਸ਼ਤ ਟੈਕਸ ਅਦਾ ਕਰਕੇ ਆਪਣੀ ਟੈਕਸ ਜ਼ਿੰਮੇਵਾਰੀ ਪੂਰੀ ਕਰ ਸਕਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਇੰਸਪੈਕਟਰੀ ਰਾਜ ਪੂਰੀ ਤਰ੍ਹਾਂ ਖ਼ਤਮ ਕੀਤਾ ਜਾਵੇਗਾ। ਕਿਸੇ ਵੀ ਸਰਕਾਰੀ ਅਧਿਕਾਰੀ ਨੂੰ ਵਪਾਰੀਆਂ ਦੇ ਕਾਰੋਬਾਰੀ ਅਦਾਰਿਆਂ ਵਿੱਚ ਜਾ ਕੇ ਬੇਵਜ੍ਹਾ ਤੰਗ-ਪ੍ਰੇਸ਼ਾਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਅਕਾਲੀ ਦਲ ਪ੍ਰਧਾਨ ਨੇ ਸਰਹਿੰਦ ਵਿੱਚ 1000 ਏਕੜ ਜ਼ਮੀਨ 'ਤੇ ਨਵਾਂ ਫੋਕਲ ਪੁਆਇੰਟ ਸਥਾਪਤ ਕਰਨ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਉਦਯੋਗਿਕ ਵਿਕਾਸ ਦੀਆਂ ਕਾਫ਼ੀ ਸੰਭਾਵਨਾਵਾਂ ਹਨ ਅਤੇ ਨਵਾਂ ਫੋਕਲ ਪੁਆਇੰਟ ਸਥਾਪਤ ਹੋਣ ਨਾਲ ਵੱਡੇ ਪੱਧਰ 'ਤੇ ਉਦਯੋਗਾਂ ਨੂੰ ਉਤਸ਼ਾਹ ਮਿਲੇਗਾ। ਇਸ ਮੌਕੇ ਫਤਿਹਗੜ੍ਹ ਸਾਹਿਬ ਅਤੇ ਨਾਭਾ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਅਤੇ ਮੱਖਣ ਸਿੰਘ ਲਾਲਕਾ ਨੇ ਵਪਾਰੀਆਂ ਨਾਲ ਗੱਲਬਾਤ ਦੌਰਾਨ ਮੰਚ ਸੰਚਾਲਨ ਕੀਤਾ।

ਸੁਖਬੀਰ ਬਾਦਲ ਨੇ ਵਪਾਰ ਅਤੇ ਉਦਯੋਗ ਨਾਲ ਜੁੜੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਭਵਿੱਖ ਅਤੇ ਅਗਲੇ ਮੁੱਖ ਮੰਤਰੀ ਦੀ ਚੋਣ ਸੋਚ-ਸਮਝ ਕੇ ਕਰਨ। ਉਨ੍ਹਾਂ ਕਿਹਾ ਕਿ ਇਕ ਗ਼ਲਤ ਫ਼ੈਸਲੇ ਨਾਲ ਸੂਬੇ ਦੇ ਪੰਜ ਸਾਲ ਹੋਰ ਬਰਬਾਦ ਹੋ ਸਕਦੇ ਹਨ।

ਉਨ੍ਹਾਂ ਅਕਾਲੀ ਦਲ ਦੀ ਪਿਛਲੀ ਸਰਕਾਰ ਦੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਇਆ, ਵਿਸ਼ਵ ਪੱਧਰੀ ਸੜਕ ਨੈੱਟਵਰਕ ਤਿਆਰ ਕੀਤਾ, ਹਵਾਈ ਅੱਡਿਆਂ ਦਾ ਵਿਕਾਸ ਕੀਤਾ ਅਤੇ ਸੂਬੇ ਵਿੱਚ ਨਿਵੇਸ਼ ਲਿਆਂਦਾ ਸੀ। ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਅਕਾਲੀ ਦਲ ਦੇ ਕੰਮਾਂ ਦੀ ਤੁਲਨਾ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਕਰਨੀ ਚਾਹੀਦੀ ਹੈ।

ਮੀਟਿੰਗ ਦੌਰਾਨ ਟਰੱਕ ਬਿਲਡਰਜ਼ ਐਸੋਸੀਏਸ਼ਨ ਦੇ ਮੈਂਬਰਾਂ ਨੇ ਰੋਡ ਟੈਕਸ ਘਟਾਉਣ ਦੀ ਮੰਗ ਕੀਤੀ। ਫਤਿਹਗੜ੍ਹ ਸਾਹਿਬ ਆੜ੍ਹਤੀਆ ਐਸੋਸੀਏਸ਼ਨ ਦੇ ਸਾਧੂ ਸਿੰਘ ਭੱਟਮਾਜਰਾ ਨੇ ਕਮਿਸ਼ਨ ਏਜੰਟਾਂ ਨੂੰ 2.5 ਫ਼ੀਸਦੀ ਕਮਿਸ਼ਨ ਯਕੀਨੀ ਬਣਾਉਣ ਦੀ ਮੰਗ ਰੱਖੀ। ਇਸੇ ਤਰ੍ਹਾਂ ਪੈਸਟੀਸਾਈਡ ਐਸੋਸੀਏਸ਼ਨ ਦੇ ਰਾਕੇਸ਼ ਸਿੰਘ ਨੇ ਘਟੀਆ ਗੁਣਵੱਤਾ ਵਾਲੀਆਂ ਦਵਾਈਆਂ ਅਤੇ ਬੀਜਾਂ ਦੀ ਵਿਕਰੀ ਲਈ ਡੀਲਰਾਂ ਨੂੰ ਜ਼ਿੰਮੇਵਾਰ ਨਾ ਠਹਿਰਾਉਣ ਦੀ ਅਪੀਲ ਕੀਤੀ। ਇਸ ਮੌਕੇ ਨਾਭਾ ਸੁਨਿਆਰਾ ਯੂਨੀਅਨ ਦੇ ਜੌਨੀ ਬੱਗਾ, ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਮੋਦ ਗੁਪਤਾ, ਬਰਤਨ ਐਸੋਸੀਏਸ਼ਨ ਦੇ ਵਿਪਿਨ ਸ਼ਰਮਾ ਅਤੇ ਟਾਇਰ ਐਸੋਸੀਏਸ਼ਨ ਦੇ ਧਰਮੇਂਦਰ ਗੁਪਤਾ ਸਮੇਤ ਕਈ ਵਪਾਰੀ ਆਗੂ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande