
ਨਵੀਂ ਦਿੱਲੀ, 02 ਨਵੰਬਰ (ਹਿੰ.ਸ.)। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਦੇਸ਼ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਅੰਦੋਲਨ ਵਿੱਚ ਵਿਦੇਸ਼ੀ ਹੱਥ ਹੋਣ ਦੀ ਗੱਲ ਕਰਨ ਵਾਲੇ ਪ੍ਰਧਾਨ ਮੰਤਰੀ ਮੋਦੀ ਨਾਲ ਉਹ ਇਸ ਮੁੱਦੇ 'ਤੇ ਬਹਿਸ ਕਰਨ ਲਈ ਤਿਆਰ ਹਨ।
ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਦੇ ਭਾਸ਼ਣ ਨਾਲ ਸਬੰਧਤ ਇੱਕ ਖ਼ਬਰ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇਸ ਮੁੱਦੇ 'ਤੇ ਝੂਠ ਬੋਲਣਾ ਬੰਦ ਕਰਨਾ ਚਾਹੀਦਾ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਮੋਦੀ ਖੁਦ ਵਿਦੇਸ਼ੀ ਸਹਾਇਤਾ ਨਾਲ ਇਸ ਅਹੁਦੇ 'ਤੇ ਪਹੁੰਚੇ ਹਨ। ਉਨ੍ਹਾਂ ਦੀ ਪਾਰਟੀ ਨਾਲ ਜੁੜੀ ਵਿੱਤੀ ਪ੍ਰਣਾਲੀ ਵਿਦੇਸ਼ਾਂ ਤੋਂ ਨਿਯੰਤਰਿਤ ਹੈ।
ਰਾਹੁਲ ਨੇ ਕਿਹਾ, ਮੈਂ ਤੁਹਾਨੂੰ ਇਸ ਮੁੱਦੇ 'ਤੇ ਖੁੱਲ੍ਹੀ ਬਹਿਸ ਲਈ ਚੁਣੌਤੀ ਦਿੰਦਾ ਹਾਂ। ਕਿਸੇ ਵੀ ਮੰਚ, ਕਿਸੇ ਵੀ ਸਮੇਂ। ਹਿੰਮਤ ਹੈ, ਤਾਂ ਆਓ। ਤੁਸੀਂ ਨਹੀਂ ਆਓਗੇ, ਕਿਉਂਕਿ ਜੋ ਮੈਂ ਤੁਹਾਡੇ ਬਾਰੇ ਜਾਣਦਾ ਹਾਂ, ਤੁਸੀਂ ਉਸ ਤੋਂ ਡਰਦੇ ਹੋ।‘‘ ਜ਼ਿਕਰਯੋਗ ਹੈ ਕਿ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਸੀ ਕਿ ਅਫਵਾਹਾਂ ਫੈਲਾਉਣ ਅਤੇ ਭਾਰਤ ਦੀ ਛਵੀ ਨੂੰ ਖਰਾਬ ਕਰਨ ਲਈ ਸੋਸ਼ਲ ਮੀਡੀਆ ਦੀ ਦੁਰਵਰਤੋਂ ਤੇਜ਼ੀ ਨਾਲ ਵੱਧ ਰਹੀ ਹੈ। ਇਸ ਦਾ ਮੁਕਾਬਲਾ ਕਰਨਾ ਹਰ ਨਾਗਰਿਕ ਦੀ ਸਮੂਹਿਕ ਜ਼ਿੰਮੇਵਾਰੀ ਹੈ। ਭਾਵੇਂ ਅਸੀਂ ਦੂਰ-ਦੁਰਾਡੇ ਇਲਾਕਿਆਂ ਤੋਂ ਨਕਸਲਵਾਦ ਨੂੰ ਖਤਮ ਕਰ ਦਿੱਤਾ ਹੈ, ਪਰ ਦਿਮਾਗੀ ਨਕਸਲਵਾਦ ਦਾ ਖ਼ਤਰਾ ਅਜੇ ਵੀ ਬਣਿਆ ਹੋਇਆ ਹੈ। ਦੇਸ਼ ਨੂੰ ਇਨ੍ਹਾਂ ਦਿਮਾਗੀ ਨਕਸਲੀਆਂ ਵਿਰੁੱਧ ਚੌਕਸ ਰਹਿਣਾ ਚਾਹੀਦਾ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ