
10.66 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਲਗਾ ਕੇ ਬਣਾਈ ਜਾਵੇਗੀ ਗਲੀ ਨੰਬਰ-5
ਕੋਟਕਪੂਰਾ, 02 ਨਵੰਬਰ (ਹਿੰ.ਸ.)| ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੇ ਦਿਨੀਂ ਹੀਰਾ ਸਿੰਘ ਨਗਰ, ਕੋਟਕਪੂਰਾ ਵਿਖੇ ਗਲੀ ਨੰਬਰ-5 ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਗਲੀ ਦਾ ਨਿਰਮਾਣ ਇੰਟਰਲਾਕਿੰਗ ਟਾਈਲਾਂ ਨਾਲ ਕੀਤਾ ਜਾਵੇਗਾ ਅਤੇ ਇਸ ’ਤੇ ਲਗਭਗ 10 ਲੱਖ 66 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ।
ਇਸ ਮੌਕੇ ਸਪੀਕਰ ਸੰਧਵਾਂ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਵੱਲੋਂ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਇਸ ਗਲੀ ਦੇ ਨਿਰਮਾਣ ਦੀ ਮੰਗ ਕੀਤੀ ਜਾ ਰਹੀ ਸੀ। ਗਲੀ ਦੀ ਖਸਤਾ ਹਾਲਤ ਕਾਰਨ ਇੱਥੋਂ ਲੰਘਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਲੋਕਾਂ ਦੀ ਇਸ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਨਿਰਮਾਣ ਕਾਰਜ ਸ਼ੁਰੂ ਕਰਵਾ ਦਿੱਤਾ ਗਿਆ ਹੈ, ਜਿਸ ਨੂੰ ਜਲਦ ਮੁਕੰਮਲ ਕੀਤਾ ਜਾਵੇਗਾ।
ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਟੀਚਾ ਪਿੰਡਾਂ ਅਤੇ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣਾ ਹੈ। ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀਆਂ ਲੋੜਾਂ ਅਨੁਸਾਰ ਕੰਮ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਹੀਰਾ ਸਿੰਘ ਨਗਰ ਦੇ ਵੱਡੀ ਗਿਣਤੀ ਵਿੱਚ ਵਸਨੀਕ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH