ਅੰਮ੍ਰਿਤਸਰ 'ਚ ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਨੇ 12 ਸਾਲਾ ਬੱਚੀ ਨੂੰ ਕਾਰ ਨਾਲ ਮਾਰੀ ਟੱਕਰ, ਹੋਇਆ ਸਸਪੈਂਡ
ਹਾਦਸੇ ਤੋਂ ਬਾਅਦ ਲੋਕਾਂ ਨੇ ਮੁਲਜ਼ਮ ਕਾਂਸਟੇਬਲ ਨੂੰ ਫੜਿਆ; ਕਾਰ ''ਚੋਂ ਸ਼ਰਾਬ ਦੀ ਬੋਤਲ, ਬੀੜੀ ਅਤੇ ਸਿਗਰਟਾਂ ਵੀ ਮਿਲੀਆਂ ਅੰਮ੍ਰਿਤਸਰ, 20 ਨਵੰਬਰ (ਹਿੰ.ਸ.)| ਅੰਮ੍ਰਿਤਸਰ ਵਿੱਚ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਇੱਕ ਪੁਲਿਸ ਕਾਂਸਟੇਬਲ ਵੱਲੋਂ ਆਪਣੀ ਕਾਰ ਨਾਲ 12 ਸਾਲਾ ਬੱਚੀ ਨੂੰ ਟੱਕਰ ਮਾਰਨ ਦਾ ਮਾਮਲਾ ਸਾ
ਅੰਮ੍ਰਿਤਸਰ 'ਚ ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਨੇ 12 ਸਾਲਾ ਬੱਚੀ ਨੂੰ ਕਾਰ ਨਾਲ ਮਾਰੀ ਟੱਕਰ, ਹੋਇਆ ਸਸਪੈਂਡ


ਹਾਦਸੇ ਤੋਂ ਬਾਅਦ ਲੋਕਾਂ ਨੇ ਮੁਲਜ਼ਮ ਕਾਂਸਟੇਬਲ ਨੂੰ ਫੜਿਆ; ਕਾਰ 'ਚੋਂ ਸ਼ਰਾਬ ਦੀ ਬੋਤਲ, ਬੀੜੀ ਅਤੇ ਸਿਗਰਟਾਂ ਵੀ ਮਿਲੀਆਂ

ਅੰਮ੍ਰਿਤਸਰ, 20 ਨਵੰਬਰ (ਹਿੰ.ਸ.)| ਅੰਮ੍ਰਿਤਸਰ ਵਿੱਚ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਇੱਕ ਪੁਲਿਸ ਕਾਂਸਟੇਬਲ ਵੱਲੋਂ ਆਪਣੀ ਕਾਰ ਨਾਲ 12 ਸਾਲਾ ਬੱਚੀ ਨੂੰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿੱਚ ਬੱਚੀ ਦੀਆਂ ਲੱਤਾਂ 'ਤੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਮੁਤਾਬਕ ਬੱਚੀ ਦੀਆਂ ਲੱਤਾਂ ਵਿੱਚ ਫਰੈਕਚਰ ਆਇਆ ਹੈ। ਮਾਮਲਾ ਸੁਰਖੀਆ ਵਿੱਚ ਆਉਣ ਤੋਂ ਬਾਅਦ ਸੀਨੀਅਰ ਅਧਿਕਾਰੀਆ ਨੇ ਦੋਸ਼ੀ ਨੂੰ ਮੁਅੱਤਲ ਕਰ ਦਿੱਤਾ ਹੈ।

ਇਹ ਘਟਨਾ ਵੀਰਵਾਰ ਸ਼ਾਮ ਨੂੰ ਵਾਪਰੀ। ਜਾਣਕਾਰੀ ਅਨੁਸਾਰ, ਹਾਦਸੇ ਸਮੇਂ ਪੁਲਿਸ ਮੁਲਾਜ਼ਮ ਵਰਦੀ ਵਿੱਚ ਸੀ ਅਤੇ ਕਥਿਤ ਤੌਰ 'ਤੇ ਇੰਨਾ ਨਸ਼ੇ ਵਿੱਚ ਸੀ ਕਿ ਉਸ ਤੋਂ ਠੀਕ ਤਰ੍ਹਾਂ ਖੜ੍ਹਾ ਵੀ ਨਹੀਂ ਹੋਇਆ ਜਾ ਰਿਹਾ ਸੀ। ਹਾਦਸੇ ਤੋਂ ਬਾਅਦ ਆਸ-ਪਾਸ ਮੌਜੂਦ ਲੋਕਾਂ ਨੇ ਮੁਲਜ਼ਮ ਕਾਂਸਟੇਬਲ ਨੂੰ ਕਾਬੂ ਕਰ ਲਿਆ। ਲੋਕਾਂ ਵੱਲੋਂ ਮੁਲਜ਼ਮ ਅਤੇ ਉਸ ਦੀ ਕਾਰ ਦੀ ਵੀਡੀਓ ਵੀ ਬਣਾਈ ਗਈ। ਕਾਰ ਦੀ ਤਲਾਸ਼ੀ ਦੌਰਾਨ ਉਸ ਵਿੱਚੋਂ ਸ਼ਰਾਬ ਦੀ ਬੋਤਲ, ਬੀੜੀ ਅਤੇ ਸਿਗਰਟਾਂ ਵੀ ਮਿਲੀਆਂ।

ਇਸ ਤੋਂ ਬਾਅਦ ਲੋਕਾਂ ਨੇ ਮੁਲਜ਼ਮ ਨੂੰ ਕਾਰ ਸਮੇਤ ਥਾਣਾ ਸੁਲਤਾਨਵਿੰਡ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ। ਲੋਕਾਂ ਨੇ ਮੰਗ ਕੀਤੀ ਕਿ ਮੁਲਜ਼ਮ ਦਾ ਤੁਰੰਤ ਮੈਡੀਕਲ ਕਰਵਾਇਆ ਜਾਵੇ ਅਤੇ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਵਿੱਚ ਜ਼ਖ਼ਮੀ ਹੋਈ ਬੱਚੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਮੁਲਜ਼ਮ ਪੁਲਿਸ ਮੁਲਾਜ਼ਮ ਦਾ ਵੀ ਮੈਡੀਕਲ ਟੈਸਟ ਕਰਵਾਇਆ ਜਾਵੇਗਾ। ਮੈਡੀਕਲ ਰਿਪੋਰਟ ਅਤੇ ਜਾਂਚ ਦੇ ਆਧਾਰ 'ਤੇ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉੱਧਰ, ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਪੁਲਿਸ ਮੁਲਾਜ਼ਮ ਹੀ ਸ਼ਰਾਬ ਪੀ ਕੇ ਗੱਡੀਆਂ ਚਲਾਉਣਗੇ ਤਾਂ ਆਮ ਲੋਕਾਂ ਦੀ ਸੁਰੱਖਿਆ ਕਿਵੇਂ ਯਕੀਨੀ ਬਣਾਈ ਜਾ ਸਕਦੀ ਹੈ। ਉਨ੍ਹਾਂ ਨੇ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande