ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ ਹਰਿਆਣਾ ਸਰਕਾਰ
ਚੰਡੀਗੜ੍ਹ, 20 ਨਵੰਬਰ (ਹਿੰ.ਸ.)| ਹਰਿਆਣਾ ਸਰਕਾਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੂਬੇ ਦੇ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ। ਇਸ ਦੇ ਲਈ ਆਉਣ ਵਾਲੇ ਦਸੰਬਰ ਜਾਂ ਜਨਵਰੀ ਮਹੀਨੇ ਵਿੱਚ ਵਿਸ਼ੇਸ਼ ਰੇਲਗੱਡੀ ਰਾਹੀਂ ਸ਼ਰਧਾਲੂਆਂ ਨੂੰ ਵਾਰਾਣਸੀ ਲੈ ਕੇ ਜਾਣ ਯੋਜਨਾ ਹੈ। ਯ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ ਹਰਿਆਣਾ ਸਰਕਾਰ


ਚੰਡੀਗੜ੍ਹ, 20 ਨਵੰਬਰ (ਹਿੰ.ਸ.)| ਹਰਿਆਣਾ ਸਰਕਾਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੂਬੇ ਦੇ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ। ਇਸ ਦੇ ਲਈ ਆਉਣ ਵਾਲੇ ਦਸੰਬਰ ਜਾਂ ਜਨਵਰੀ ਮਹੀਨੇ ਵਿੱਚ ਵਿਸ਼ੇਸ਼ ਰੇਲਗੱਡੀ ਰਾਹੀਂ ਸ਼ਰਧਾਲੂਆਂ ਨੂੰ ਵਾਰਾਣਸੀ ਲੈ ਕੇ ਜਾਣ ਯੋਜਨਾ ਹੈ। ਯਾਤਰਾ ਲਈ ਯੋਗ ਸ਼ਰਧਾਲੂਆਂ ਤੋਂ ਅਰਜ਼ੀਆਂ ਮੰਗਣ ਵਾਸਤੇ ਜਲਦ ਹੀ ਪੋਰਟਲ ਖੋਲ੍ਹਿਆ ਜਾਵੇਗਾ।

ਇਸ ਸਬੰਧੀ ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਡਾ. ਆਦਿਤਿਆ ਦਹੀਆ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਆਈ.ਆਰ.ਸੀ.ਟੀ.ਸੀ. ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਡਾ. ਆਦਿਤਿਆ ਦਹੀਆ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਵਿਸ਼ੇਸ਼ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਜਾਵੇਗਾ। ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਵਾਰਾਣਸੀ ਦੇ ਪ੍ਰਮੁੱਖ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਰੇਲ ਯਾਤਰਾ ਦੌਰਾਨ ਹਰੇਕ ਸ਼ਰਧਾਲੂ ਨੂੰ ਟੂਰਿਸਟ ਕਿੱਟ ਵੀ ਉਪਲਬਧ ਕਰਵਾਈ ਜਾਵੇਗੀ। ਇਸ ਯੋਜਨਾ ਦਾ ਲਾਭ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗ ਸ਼ਰਧਾਲੂ ਉਠਾ ਸਕਣਗੇ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਇਸ ਤੋਂ ਪਹਿਲਾਂ ਸੂਬੇ ਦੇ ਸ਼ਰਧਾਲੂਆਂ ਨੂੰ ਅਯੁੱਧਿਆ ਅਤੇ ਮਹਾਰਾਸ਼ਟਰ ਸਥਿਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੀ ਮੁਫ਼ਤ ਤੀਰਥ ਯਾਤਰਾ ਕਰਵਾਈ ਜਾ ਚੁੱਕੀ ਹੈ। ਯੋਜਨਾ ਤਹਿਤ ਯੋਗਤਾ ਲਈ ਸ਼ਰਧਾਲੂ ਦੇ ਪਰਿਵਾਰ ਦੀ ਸਾਲਾਨਾ ਆਮਦਨ 1 ਲੱਖ 80 ਹਜ਼ਾਰ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਚਾਹਵਾਨ ਯੋਗ ਸ਼ਰਧਾਲੂ ਪੋਰਟਲ ਖੁੱਲ੍ਹਣ ਤੋਂ ਬਾਅਦ ਆਨਲਾਈਨ ਅਰਜ਼ੀ ਦੇ ਸਕਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande