ਪੰਜਾਬ ਸਰਕਾਰ ਨੇ ਮਾਣ ਭੱਤੇ ਵਾਲੇ ਹਜ਼ਾਰਾਂ ਵਰਕਰਾਂ ਨਾਲ ਵੀ ਵਾਅਦਾਖਿਲਾਫੀ ਕੀਤੀ : ਕੇਵਲ ਸਿੰਘ ਢਿੱਲੋਂ
ਪੰਜਾਬ ਦੀਆਂ ਹਜ਼ਾਰਾਂ ਮਾਵਾਂ ਧੀਆਂ ਦਾ ਅਪਮਾਨ ਕਰ ਰਹੀ ਹੈ ਪੰਜਾਬ ਸਰਕਾਰ : ਕੇਵਲ ਸਿੰਘ ਢਿੱਲੋਂ ਚੰਡੀਗੜ੍ਹ, 21 ਨਵੰਬਰ (ਹਿੰ.ਸ.)| ਪੰਜਾਬ ਸਰਕਾਰ ਨੇ ਜਿੱਥੇ ਸਰਕਾਰੀ ਮੁਲਾਜ਼ਮਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਮੂੰਹ ਮੋੜ ਲਿਆ ਹੈ, ਉਥੇ ਮਾਣਭੱਤੇ ਵਾਲੇ ਹਜ਼ਾਰਾਂ ਵਰਕਰਾਂ ਨਾਲ ਕੀਤੇ ਵਾਅਦੇ ਤੋਂ ਵੀ ਸਰ
ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ


ਪੰਜਾਬ ਦੀਆਂ ਹਜ਼ਾਰਾਂ ਮਾਵਾਂ ਧੀਆਂ ਦਾ ਅਪਮਾਨ ਕਰ ਰਹੀ ਹੈ ਪੰਜਾਬ ਸਰਕਾਰ : ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 21 ਨਵੰਬਰ (ਹਿੰ.ਸ.)| ਪੰਜਾਬ ਸਰਕਾਰ ਨੇ ਜਿੱਥੇ ਸਰਕਾਰੀ ਮੁਲਾਜ਼ਮਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਮੂੰਹ ਮੋੜ ਲਿਆ ਹੈ, ਉਥੇ ਮਾਣਭੱਤੇ ਵਾਲੇ ਹਜ਼ਾਰਾਂ ਵਰਕਰਾਂ ਨਾਲ ਕੀਤੇ ਵਾਅਦੇ ਤੋਂ ਵੀ ਸਰਕਾਰ ਮੁਕਰ ਗਈ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦੋਸ਼ ਲਾਇਆ ਕਿ ਜਿਵੇਂ ਆਮ ਆਦਮੀ ਪਾਰਟੀ ਹੋਰ ਸਾਰੇ ਵਰਗਾਂ ਨਾਲ ਕੀਤੇ ਵਾਅਦਿਆਂ ਤੋਂ ਮੂੰਹ ਫੇਰ ਗਈ ਹੈ, ਉਥੇ ਮਾਣਭੱਤਾ ਵਾਲੇ ਹਜ਼ਾਰਾਂ ਵਰਕਰਾਂ ਨਾਲ ਧ੍ਰੋਹ ਕਮਾਇਆ ਹੈ। ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਹਜ਼ਾਰਾਂ ਆਗਨਵਾੜੀ, ਆਸ਼ਾ ਤੇ ਮਿੱਡ ਡੇ ਮੀਲ ਵਰਕਰਾਂ ਨਾਲ ਵਾਅਦਾ ਕੀਤਾ ਸੀ ਕਿ ਆਪ ਦੀ ਸਰਕਾਰ ਬਣਨ ਦੀ ਸੂਰਤ ‘ਚ ਮਾਣ ਭੱਤਾ ਦੋਗੁਣਾ ਕਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਹਜ਼ਾਰਾਂ ਮਹਿਲਾ ਵਰਕਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਸੰਘਰਸ਼ ਕਰਦੀਆਂ ਆ ਰਹੀਆਂ ਹਨ। ਸਰਕਾਰ ਵੱਲੋਂ ਇਸ ਵਰਗ ਨਾਲ ਕੀਤੀਆਂ ਕਈ ਮੀਟਿੰਗਾਂ ‘ਚ ਮਾਣ ਭੱਤਾ ਦੋਗੁਣਾ ਕਰਨ ਦੇ ਵਾਅਦੇ ਕੀਤੇ ਹਨ ਪਰ ਸਰਕਾਰ ਪੂਰੀ ਨਹੀਂ ਉਤਰੀ। ਉਲਟਾ ਸੰਘਰਸ਼ ਕਰ ਰਹੀਆਂ ਇਨ੍ਹਾਂ ਹਜ਼ਾਰਾਂ ਮਹਿਲਾ ਵਰਕਰਾਂ ਉਪਰ ਪੁਲੀਸ ਦਾ ਡੰਡਾ ਚਲਾਇਆ ਜਾ ਰਿਹਾ ਹੈ।

ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ ਕਿ ਮਾਨ ਸਰਕਾਰ ਨੇ ਮਹਿਲਾ ਵਰਕਰਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਨਾ ਕਰਕੇ ਵੱਡਾ ਧੱਕਾ ਕੀਤਾ ਹੈ। ਆਮ ਆਦਮੀ ਪਾਰਟੀ ਨੇ ਚੋਣਾਂ ਵੇਲੇ ਇਨ੍ਹਾਂ ਹਜ਼ਾਰਾਂ ਮਹਿਲਾ ਵਰਕਰਾਂ ਨਾਲ ਝੂਠਾ ਵਾਅਦਾ ਕਰਕੇ ਵੋਟਾਂ ਤਾਂ ਬਟੋਰ ਲਈਆਂ ਸਨ ਪਰ ਸਤਾ ‘ਚ ਆ ਕੇ ਇਸ ਵਰਗ ਨੂੰ ਅੰਗੂਠਾ ਦਿਖਾ ਦਿੱਤਾ ਹੈ। ਜਿਸ ਕਾਰਨ ਅਜਿਹੇ ਪੀੜਤ ਵਰਗ ਇਸ ਵਾਰ ਚੋਣਾਂ ‘ਚ ਆਮ ਆਦਮੀ ਪਾਰਟੀ ਨੂੰ ਮੁਆਫ ਨਹੀਂ ਕਰਨਗੇ। ਢਿੱਲੋਂ ਨੇ ਕਿਹਾ ਕਿ ਭਾਜਪਾ ਮਾਣ ਭੱਤੇ ਵਾਲੇ ਹਜ਼ਾਰਾਂ ਵਰਕਰਾਂ ਨਾਲ ਹੋ ਰਹੇ ਧੱਕੇ ਨੂੰ ਦੂਰ ਕਰੇਗੀ ਅਤੇ ਬਣਦਾ ਇਨਸਾਫ ਦੇਵੇਗੀ। ਭਾਜਪਾ ਸਰਕਾਰੀ ਮੁਲਾਜ਼ਮਾਂ ਦੀਆਂ ਵੀ ਡੀਏ ਸਮੇਤ ਹੋਰ ਮੰਗਾਂ ਉਪਰ ਹਮਦਰਦੀ ਨਾਲ ਵਿਚਾਰ ਕਰਕੇ ਇਨਸਾਫ ਦੇਵੇਗੀ।

ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ‘ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਪੱਕਾ ਮੋਰਚਾ 13 ਨਵੰਬਰ ਤੋਂ ਸੰਗਰੂਰ ਵਿਖੇ ਚੱਲ ਰਿਹਾ ਹੈ ਅਤੇ ਮੁਲਾਜ਼ਮ ਉਥੇ ਦਿਨ-ਰਾਤ ਦਾ ਧਰਨਾ ਮਾਰ ਕੇ ਡੱਟੇ ਹਨ ਪਰ ਸਰਕਾਰ ਨੇ ਹਾਲੇ ਤਕ ਆਗੂਆਂ ਨਾਲ ਗੱਲਬਾਤ ਦਾ ਰਸਤਾ ਨਹੀਂ ਖੋਲ੍ਹਿਆ, ਜਿਸ ਤੋਂ ਸਾਫ਼ ਹੈ ਕਿ ਸਰਕਾਰ ਮੁਲਾਜ਼ਮ ਵਰਗ ਨੂੰ ਇਨਸਾਫ ਦੇਣ ਤੋਂ ਇਨਕਾਰੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande