ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਾਕੀ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ, ਸਹੂਲਤਾਂ ਲਈ 1 ਲੱਖ ਰੁਪਏ ਦੇਣ ਦਾ ਐਲਾਨ
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦਾ ਦਿੱਤਾ ਸੱਦਾ; ਪੰਜਾਬ ਸਰਕਾਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਕੋਟਕਪੂਰਾ, 22 ਨਵੰਬਰ (ਹਿੰ.ਸ.)| ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਨੀਵਾਰ ਦੇਰ ਸ਼ਾਮ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸੀਨੀਅਰ ਸੈਕ
ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ


ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦਾ ਦਿੱਤਾ ਸੱਦਾ; ਪੰਜਾਬ ਸਰਕਾਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ

ਕੋਟਕਪੂਰਾ, 22 ਨਵੰਬਰ (ਹਿੰ.ਸ.)| ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਨੀਵਾਰ ਦੇਰ ਸ਼ਾਮ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ ਵਿਖੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਹਾਕੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਦੀਆਂ ਸਹੂਲਤਾਂ ਲਈ ਇੱਕ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਹਾਕੀ ਸਾਡੀ ਕੌਮੀ ਖੇਡ ਹੈ ਅਤੇ ਪੰਜਾਬ ਦੇ ਨੌਜਵਾਨਾਂ ਨੇ ਇਸ ਖੇਡ ਰਾਹੀਂ ਹਮੇਸ਼ਾ ਦੇਸ਼-ਵਿਦੇਸ਼ ਵਿੱਚ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਪ੍ਰਫੁੱਲਤ ਕਰਨ ਅਤੇ ਖਿਡਾਰੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ। ਖੇਡਾਂ ਨਾ ਸਿਰਫ਼ ਸਰੀਰਕ ਤੰਦਰੁਸਤੀ ਲਈ ਜ਼ਰੂਰੀ ਹਨ, ਸਗੋਂ ਇਹ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਅਲਾਮਤਾਂ ਤੋਂ ਦੂਰ ਰਹਿਣ ਅਤੇ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਦਾ ਸੱਦਾ ਦਿੱਤਾ।

ਸਪੀਕਰ ਸੰਧਵਾਂ ਨੇ ਭਰੋਸਾ ਦਿੱਤਾ ਕਿ ਖੇਡਾਂ ਅਤੇ ਖਿਡਾਰੀਆਂ ਦੀਆਂ ਸਹੂਲਤਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨਾ ਸਰਕਾਰ ਦੀ ਤਰਜੀਹ ਹੈ।

ਇਸ ਮੌਕੇ ਐਡਵੋਕੇਟ ਅਵਤਾਰ ਕ੍ਰਿਸ਼ਨ ਪ੍ਰਧਾਨ, ਪਰਮਜੀਤ ਸਿੰਘ ਜਨਰਲ ਸਕੱਤਰ, ਜਗਤਾਰ ਸਿੰਘ ਬਰਾੜ ਚੇਅਰਮੈਨ, ਨਵੀਨ ਕੁਮਾਰ ਜੈਨ ਕੈਸ਼ੀਅਰ, ਸਤਿੰਦਰਪਾਲ ਸਿੰਘ ਵਾਈਸ ਪ੍ਰਧਾਨ, ਲਖਵਿੰਦਰ ਸਿੰਘ ਲੱਖਾ, ਜਗਮੋਹਨ ਲਾਲ ਸ਼ਰਮਾ, ਰਮਨਦੀਪ ਸਿੰਘ, ਸੁਰਿੰਦਰਪਾਲ ਸਿੰਘ ਬਬਲੂ, ਗੁਰਜੰਟ ਸਿੰਘ, ਮਨਦੀਪ ਸਿੰਘ ਗਿੱਲ, ਲਖਵਿੰਦਰ ਸਿੰਘ, ਬਲਕਾਰ ਸਿੰਘ ਸੰਧੂ, ਗੁਰਚਰਨ ਸਿੰਘ ਵਿਰਦੀ, ਸੰਦੀਪ ਕੁਮਾਰ, ਗਗਨਦੀਪ ਸਿੰਘ, ਬਲਜਿੰਦਰ ਸਿੰਘ, ਸੂਰਜ ਕੁਮਾਰ, ਮੋਹਿਤ ਕੁਮਾਰ, ਕਰਨਦੀਪ ਸਿੰਘ ਅਮਨ, ਗੁਰਦੀਪ, ਹਰਮਨ ਹੈਰੀ, ਤੇਜਸਵੀਰ, ਚਰਨਜੀਤ ਸਿੰਘ ਅਤੇ ਹੋਰ ਖਿਡਾਰੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande