ਜੰਡਿਆਲਾ ਗੁਰੂ ਦੇ ਤਿੰਨ ਪਿੰਡਾਂ ਵਿੱਚ 44.52 ਲੱਖ ਦੀ ਲਾਗਤ ਨਾਲ ਬਣੇ ਖੇਡ ਮੈਦਾਨਾਂ ਦਾ ਉਦਘਾਟਨ
ਡਾ. ਹਰਭਜਨ ਸਿੰਘ ਈ.ਟੀ.ਓ. ਨੇ ਤਾਰਾਗੜ੍ਹ, ਬਾਲੀਆਂ ਮੰਝਪੁਰ ਤੇ ਵਡਾਲਾ ਜੋਹਲ ਵਿੱਚ ਖਿਡਾਰੀਆਂ ਨੂੰ ਸਮਰਪਿਤ ਕੀਤੇ ਮੈਦਾਨ ਅੰਮ੍ਰਿਤਸਰ, 23 ਨਵੰਬਰ (ਹਿੰ.ਸ.)| ਕੈਬਨਿਟ ਮੰਤਰੀ ਅਤੇ ਲੋਕ ਨਿਰਮਾਣ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਤਿੰਨ ਪਿੰਡਾਂ ਤਾਰਾਗੜ੍ਹ, ਬਾਲੀ
ਕੈਬਨਿਟ ਮੰਤਰੀ ਅਤੇ ਲੋਕ ਨਿਰਮਾਣ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਉਦਘਾਟਨ ਕਰਦੇ ਹੋਏ


ਡਾ. ਹਰਭਜਨ ਸਿੰਘ ਈ.ਟੀ.ਓ. ਨੇ ਤਾਰਾਗੜ੍ਹ, ਬਾਲੀਆਂ ਮੰਝਪੁਰ ਤੇ ਵਡਾਲਾ ਜੋਹਲ ਵਿੱਚ ਖਿਡਾਰੀਆਂ ਨੂੰ ਸਮਰਪਿਤ ਕੀਤੇ ਮੈਦਾਨ

ਅੰਮ੍ਰਿਤਸਰ, 23 ਨਵੰਬਰ (ਹਿੰ.ਸ.)| ਕੈਬਨਿਟ ਮੰਤਰੀ ਅਤੇ ਲੋਕ ਨਿਰਮਾਣ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਤਿੰਨ ਪਿੰਡਾਂ ਤਾਰਾਗੜ੍ਹ, ਬਾਲੀਆਂ ਮੰਝਪੁਰ ਅਤੇ ਵਡਾਲਾ ਜੋਹਲ ਵਿਖੇ ਨਵੇਂ ਤਿਆਰ ਕੀਤੇ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ। ਇਨ੍ਹਾਂ ਖੇਡ ਮੈਦਾਨਾਂ ਦੇ ਨਿਰਮਾਣ ’ਤੇ ਕੁੱਲ 44.52 ਲੱਖ ਰੁਪਏ ਖਰਚ ਕੀਤੇ ਗਏ ਹਨ।

ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪਿੰਡ ਤਾਰਾਗੜ੍ਹ ਦੇ ਖੇਡ ਮੈਦਾਨ ’ਤੇ 14.82 ਲੱਖ ਰੁਪਏ, ਬਾਲੀਆਂ ਮੰਝਪੁਰ ਵਿਖੇ 15.31 ਲੱਖ ਰੁਪਏ ਅਤੇ ਵਡਾਲਾ ਜੋਹਲ ਵਿਖੇ 14.39 ਲੱਖ ਰੁਪਏ ਦੀ ਲਾਗਤ ਆਈ ਹੈ। ਇਨ੍ਹਾਂ ਮੈਦਾਨਾਂ ਵਿੱਚ ਖਿਡਾਰੀਆਂ ਦੀ ਸਹੂਲਤ ਲਈ ਵਾਲੀਬਾਲ ਕੋਰਟ, ਚੇਨ ਲਿੰਕ ਫੈਂਸਿੰਗ, ਗੇਟ, ਹਾਈ ਮਾਸਟ ਲਾਈਟਾਂ, ਫਲੱਡ ਲਾਈਟਾਂ, ਪੇਂਟ, ਸਬਮਰਸੀਬਲ ਬੋਰ ਅਤੇ ਹਾਈਡ੍ਰੈਂਟ ਸਮੇਤ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹੈ। ਸੂਬੇ ਦੇ 3,000 ਤੋਂ ਵੱਧ ਪਿੰਡਾਂ ਵਿੱਚ ਖੇਡ ਸਟੇਡੀਅਮ ਅਤੇ ਮੈਦਾਨ ਵਿਕਸਿਤ ਕੀਤੇ ਗਏ ਹਨ ਅਤੇ ਖਿਡਾਰੀਆਂ ਨੂੰ ਖੇਡਾਂ ਨਾਲ ਸਬੰਧਤ ਲੋੜੀਂਦਾ ਸਾਮਾਨ ਵੀ ਮੁਹੱਈਆ ਕਰਵਾਇਆ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਇਨ੍ਹਾਂ ਉਪਰਾਲਿਆਂ ਸਦਕਾ ਪੰਜਾਬ ਦੇ ਨੌਜਵਾਨ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਰਹੇ ਹਨ। ਪੰਜਾਬੀ ਖਿਡਾਰੀਆਂ ਨੇ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਹਲਕਾ ਜੰਡਿਆਲਾ ਗੁਰੂ ਵਿੱਚ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਬਾਰੇ ਉਨ੍ਹਾਂ ਕਿਹਾ ਕਿ ਖੇਡ ਸਹੂਲਤਾਂ ਦਾ ਲਗਾਤਾਰ ਵਿਸਥਾਰ ਕੀਤਾ ਜਾ ਰਿਹਾ ਹੈ। ਇਨ੍ਹਾਂ ਨਵੇਂ ਮੈਦਾਨਾਂ ਨਾਲ ਪਿੰਡਾਂ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਦੇ ਬਿਹਤਰ ਮੌਕੇ ਮਿਲਣਗੇ। ਨਾਲ ਹੀ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਹੋਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande