ਰੋਲ ਆਬਜ਼ਰਵਰ ਰਾਮਵੀਰ ਸਿੰਘ ਵੱਲੋਂ ਕਪੂਰਥਲਾ ਤੇ ਸੁਲਤਾਨਪੁਰ ਲੋਧੀ ਦੇ ਪੋਲਿੰਗ ਬੂਥਾਂ ਦਾ ਨਿਰੀਖਣ
ਬੀ.ਐੱਲ.ਓਜ਼ ਦੇ ਕੰਮਕਾਜ ਦਾ ਲਿਆ ਜਾਇਜ਼ਾ, 1 ਜਨਵਰੀ 2027 ਨੂੰ 18 ਸਾਲ ਦੇ ਹੋਣ ਵਾਲੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ’ਤੇ ਦਿੱਤਾ ਜ਼ੋਰ ਕਪੂਰਥਲਾ, 23 ਨਵੰਬਰ (ਹਿੰ.ਸ.)| ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 1 ਜਨਵਰੀ 2027 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼
ਪੋਲਿੰਗ ਬੂਥਾਂ ਦਾ ਜਾਇਜ਼ਾ ਲੈਂਦੇ ਹੋਏ ਡਿਵੀਜ਼ਨਲ ਕਮਿਸ਼ਨਰ ਜਲੰਧਰ-ਕਮ-ਰੋਲ ਆਬਜ਼ਰਵਰ ਰਾਮਵੀਰ ਸਿੰਘ


ਬੀ.ਐੱਲ.ਓਜ਼ ਦੇ ਕੰਮਕਾਜ ਦਾ ਲਿਆ ਜਾਇਜ਼ਾ, 1 ਜਨਵਰੀ 2027 ਨੂੰ 18 ਸਾਲ ਦੇ ਹੋਣ ਵਾਲੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ’ਤੇ ਦਿੱਤਾ ਜ਼ੋਰ

ਕਪੂਰਥਲਾ, 23 ਨਵੰਬਰ (ਹਿੰ.ਸ.)| ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 1 ਜਨਵਰੀ 2027 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸੰਖੇਪ ਸੁਧਾਈ ਦਾ ਜਾਇਜ਼ਾ ਲੈਣ ਲਈ ਡਿਵੀਜ਼ਨਲ ਕਮਿਸ਼ਨਰ ਜਲੰਧਰ-ਕਮ-ਰੋਲ ਆਬਜ਼ਰਵਰ ਰਾਮਵੀਰ ਸਿੰਘ ਵੱਲੋਂ ਜ਼ਿਲ੍ਹਾ ਕਪੂਰਥਲਾ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ ਗਿਆ।

ਇਸ ਦੌਰਾਨ ਉਨ੍ਹਾਂ ਵਿਧਾਨ ਸਭਾ ਹਲਕਾ ਕਪੂਰਥਲਾ ਦੇ ਬੂਥ ਨੰਬਰ 61, 62, 63 ਅਤੇ 64 ਅਤੇ ਸੁਲਤਾਨਪੁਰ ਲੋਧੀ ਹਲਕੇ ਦੇ ਬੂਥ ਨੰਬਰ 19 ਅਤੇ 20 ਦਾ ਦੌਰਾ ਕੀਤਾ। ਉਨ੍ਹਾਂ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼) ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਫਾਰਮ ਨੰਬਰ 6, 7 ਅਤੇ 8 ਦੀ ਜਾਂਚ ਕੀਤੀ। ਉਨ੍ਹਾਂ ਵੱਲੋਂ ਸਮੁੱਚਾ ਕੰਮਕਾਜ ਤਸੱਲੀਬਖ਼ਸ਼ ਪਾਇਆ ਗਿਆ।

ਰੋਲ ਆਬਜ਼ਰਵਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਸ਼ੇਸ਼ ਸੰਖੇਪ ਸੁਧਾਈ ਦੌਰਾਨ ਕੋਈ ਵੀ ਯੋਗ ਵਿਅਕਤੀ ਵੋਟਰ ਵਜੋਂ ਰਜਿਸਟਰ ਹੋਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਖ਼ਾਸ ਤੌਰ ’ਤੇ ਉਨ੍ਹਾਂ ਨੌਜਵਾਨਾਂ ਦੀਆਂ ਵੋਟਾਂ ਬਣਾਉਣ ’ਤੇ ਜ਼ੋਰ ਦਿੱਤਾ, ਜੋ 1 ਜਨਵਰੀ 2027 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਯੋਗ ਨਾਗਰਿਕਾਂ ਦੀਆਂ ਵੋਟਾਂ ਅਜੇ ਤੱਕ ਨਹੀਂ ਬਣੀਆਂ, ਉਹ ਨਿਰਧਾਰਤ ਫਾਰਮ ਭਰ ਕੇ ਆਪਣੀ ਵੋਟ ਬਣਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ, ਜਿੱਥੇ ਬੀ.ਐੱਲ.ਓਜ਼ ਮੌਜੂਦ ਰਹਿ ਕੇ ਵੋਟਰ ਸੂਚੀਆਂ ਵਿੱਚ ਨਾਮ ਦਰਜ ਕਰਵਾਉਣ, ਨਾਮ ਕਟਵਾਉਣ ਅਤੇ ਵੇਰਵਿਆਂ ਵਿੱਚ ਸੋਧ ਕਰਵਾਉਣ ਸਬੰਧੀ ਦਾਅਵਿਆਂ ਤੇ ਇਤਰਾਜ਼ਾਂ ਦੇ ਫਾਰਮ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਟੋਲ-ਫ੍ਰੀ ਨੰਬਰ 1950 ਜਾਰੀ ਕੀਤਾ ਗਿਆ ਹੈ। ਕੋਈ ਵੀ ਵਿਅਕਤੀ ਇਸ ਨੰਬਰ ’ਤੇ ਸੰਪਰਕ ਕਰਕੇ ਆਪਣੀ ਵੋਟ ਨਾਲ ਸਬੰਧਤ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। ਇਸ ਮੌਕੇ ਐੱਸ.ਡੀ.ਐੱਮਜ਼ ਅਤੇ ਚੋਣ ਅਮਲੇ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande