ਡੀਸੀ ਹਿਮਾਂਸ਼ੂ ਜੈਨ ਵੱਲੋਂ ਸਮਾਣਾ ਦੇ ਪਿੰਡਾਂ ਵਿੱਚ ਪਰਾਲੀ ਪ੍ਰਬੰਧਨ ਦਾ ਜਾਇਜ਼ਾ
ਕਿਸਾਨ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਖੇਤਾਂ ਵਿੱਚ ਹੀ ਮਿਲਾਉਣ ਨੂੰ ਦੇਣ ਤਰਜੀਹ: ਹਿਮਾਂਸ਼ੂ ਜੈਨ ਕਣਕ ਦੇ ਬੀਜ ''ਤੇ 50 ਫ਼ੀਸਦੀ ਸਬਸਿਡੀ, ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਾਂ ਵੀ ਸਬਸਿਡੀ ''ਤੇ ਮੁਹੱਈਆ ਪਟਿਆਲਾ, 23 ਨਵੰਬਰ (ਹਿੰ.ਸ.)| ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਨ ਦੀ
ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਂਦੇ ਹੋਏ ਪਟਿਆਲਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ


ਕਿਸਾਨ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਖੇਤਾਂ ਵਿੱਚ ਹੀ ਮਿਲਾਉਣ ਨੂੰ ਦੇਣ ਤਰਜੀਹ: ਹਿਮਾਂਸ਼ੂ ਜੈਨ

ਕਣਕ ਦੇ ਬੀਜ 'ਤੇ 50 ਫ਼ੀਸਦੀ ਸਬਸਿਡੀ, ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਾਂ ਵੀ ਸਬਸਿਡੀ 'ਤੇ ਮੁਹੱਈਆ

ਪਟਿਆਲਾ, 23 ਨਵੰਬਰ (ਹਿੰ.ਸ.)| ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਨ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਵਾਸਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਮਾਣਾ ਦੇ ਪਿੰਡ ਚੌਂਹਠ, ਅਸਰਪੁਰ ਅਤੇ ਲਾਲਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਰਾਲੀ ਪ੍ਰਬੰਧਨ ਦੀ ਐਕਸ-ਸੀਟੂ (ਖੇਤ ਤੋਂ ਬਾਹਰ) ਵਿਧੀ ਤਹਿਤ ਕੀਤੇ ਜਾ ਰਹੇ ਕੰਮਾਂ ਦਾ ਨਿਰੀਖਣ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਪਿੰਡ ਲਾਲਗੜ੍ਹ ਵਿਖੇ ਇਨ-ਸੀਟੂ (ਖੇਤ ਵਿੱਚ ਹੀ) ਵਿਧੀ ਰਾਹੀਂ ਪਰਾਲੀ ਦਾ ਪ੍ਰਬੰਧਨ ਕਰਕੇ ਕੀਤੀ ਜਾ ਰਹੀ ਕਣਕ ਦੀ ਬਿਜਾਈ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਇਸ ਤਕਨੀਕ ਦੇ ਫਾਇਦਿਆਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਕਣਕ ਦੀ ਬਿਜਾਈ ਕਰਨ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਕਿਸਾਨਾਂ ਨੂੰ ਅਪੀਲ ਕਰਦਿਆਂ ਹਿਮਾਂਸ਼ੂ ਜੈਨ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਖੇਤਾਂ ਵਿੱਚ ਹੀ ਮਿਲਾਉਣ ਨੂੰ ਤਰਜੀਹ ਦਿੱਤੀ ਜਾਵੇ। ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ, ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਵਿੱਚ ਮਦਦ ਮਿਲਦੀ ਹੈ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦਾ ਸਹੀ ਪ੍ਰਬੰਧਨ ਕਿਸਾਨਾਂ ਅਤੇ ਵਾਤਾਵਰਨ ਦੋਵਾਂ ਦੇ ਹਿੱਤ ਵਿੱਚ ਹੈ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਦਾਰਾ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਕਣਕ ਦਾ ਬੀਜ 50 ਫ਼ੀਸਦੀ ਸਬਸਿਡੀ 'ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪਰਾਲੀ ਪ੍ਰਬੰਧਨ ਲਈ ਸੁਪਰ ਸੀਡਰ, ਮਲਚਰ, ਬੇਲਰ ਅਤੇ ਪਲਟਾਵੇਂ ਹਲ ਵਰਗੀਆਂ ਮਸ਼ੀਨਾਂ ਵੀ ਸਬਸਿਡੀ 'ਤੇ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਪਿੰਡਾਂ ਦੇ ਸਰਪੰਚ ਅਤੇ ਕਿਸਾਨ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande