ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ 2 ਨਵੇਂ ਮੁਲਾਜ਼ਮ ਨਿਯੁਕਤ, ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ, 25 ਨਵੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਨਵੇਂ ਮੁਲਾਜ਼ਮਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਪੁੱਡਾ ਵਿੱਚ ਵੀ ਦੋ ਨਵੇਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।
ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਿਯੁਕਤੀ ਪੱਤਰ ਦਿੰਦੇ ਹੋਏ।


ਚੰਡੀਗੜ੍ਹ, 25 ਨਵੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਨਵੇਂ ਮੁਲਾਜ਼ਮਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਪੁੱਡਾ ਵਿੱਚ ਵੀ ਦੋ ਨਵੇਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਭਵਨ ਵਿਖੇ ਕਰਵਾਏ ਸਮਾਗਮ ਦੌਰਾਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੱਤੇ।

ਨਵੇਂ ਨਿਯੁਕਤ ਕੀਤੇ ਗਏ 54 ਮੁਲਾਜ਼ਮਾਂ ਵਿੱਚ 46 ਬਲਾਕ ਰਿਸੋਰਸ ਕੋਆਰਡੀਨੇਟਰ, ਪੰਜ ਕਮਿਊਨਿਟੀ ਡਿਵੈਲਪਮੈਂਟ ਸਪੈਸ਼ਲਿਸਟ ਅਤੇ ਤਿੰਨ ਆਈ.ਈ.ਸੀ. ਸਪੈਸ਼ਲਿਸਟ ਸ਼ਾਮਲ ਹਨ। ਸਾਰੇ ਉਮੀਦਵਾਰਾਂ ਦੀ ਚੋਣ ਮੈਰਿਟ ਦੇ ਆਧਾਰ ’ਤੇ ਕੀਤੀ ਗਈ ਹੈ। ਇਸ ਮੌਕੇ ਨਵ-ਨਿਯੁਕਤ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੰਦਿਆਂ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਨਵੇਂ ਮੁਲਾਜ਼ਮਾਂ ਦੇ ਵਿਭਾਗ ਨਾਲ ਜੁੜਨ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਹੋਰ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਯੋਗਤਾ ਅਤੇ ਮੈਰਿਟ ਦੇ ਆਧਾਰ ’ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਲਗਾਤਾਰ ਯਤਨ ਕਰ ਰਹੀ ਹੈ।

ਉਨ੍ਹਾਂ ਨਵੇਂ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀ ਸਿਰਫ਼ ਰੁਜ਼ਗਾਰ ਦਾ ਸਾਧਨ ਨਹੀਂ, ਸਗੋਂ ਲੋਕਾਂ ਦੀ ਸੇਵਾ ਕਰਨ ਦੀ ਵੱਡੀ ਜ਼ਿੰਮੇਵਾਰੀ ਵੀ ਹੈ। ਇਸ ਮੌਕੇ ਵਿਭਾਗ ਦੇ ਸਕੱਤਰ ਰਾਮਵੀਰ ਨੇ ਵੀ ਨਵ-ਨਿਯੁਕਤ ਮੁਲਾਜ਼ਮਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਅਨੁਸ਼ਾਸਨ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

ਇਸ ਤੋਂ ਇਲਾਵਾ ਪੁੱਡਾ ਭਵਨ ਵਿਖੇ ਹੋਏ ਵੱਖਰੇ ਸਮਾਗਮ ਦੌਰਾਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਤਰਸ ਦੇ ਆਧਾਰ ’ਤੇ ਨਿਯੁਕਤੀ ਨੀਤੀ ਤਹਿਤ ਭਰਤੀ ਕੀਤੇ ਗਏ ਦੋ ਕਲਰਕ-ਕਮ-ਡਾਟਾ ਐਂਟਰੀ ਆਪਰੇਟਰਾਂ ਨੂੰ ਵੀ ਨਿਯੁਕਤੀ ਪੱਤਰ ਸੌਂਪੇ। ਇਸ ਤਰ੍ਹਾਂ ਦੋਵਾਂ ਵਿਭਾਗਾਂ ਵਿੱਚ ਕੁੱਲ 56 ਨਵੇਂ ਮੁਲਾਜ਼ਮਾਂ ਦੀ ਨਿਯੁਕਤੀ ਹੋਈ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande