ਈ.ਵੀ.ਐੱਮਜ਼ ਦੀ ਫਸਟ ਲੈਵਲ ਚੈਕਿੰਗ ਦਾ ਜੁਆਇੰਟ ਕਮਿਸ਼ਨਰ ਨਵਨੀਤ ਕੌਰ ਬੱਲ ਵੱਲੋਂ ਜਾਇਜ਼ਾ
ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਾਰਦਰਸ਼ੀ ਢੰਗ ਨਾਲ ਚੱਲ ਰਹੀ ਹੈ ਜਾਂਚ ਪ੍ਰਕਿਰਿਆ ਕਪੂਰਥਲਾ, 25 ਨਵੰਬਰ (ਹਿੰ.ਸ.)| ਜੁਆਇੰਟ ਕਮਿਸ਼ਨਰ (ਮੁੱਖ ਚੋਣ ਅਧਿਕਾਰੀ, ਪੰਜਾਬ) ਨਵਨੀਤ ਕੌਰ ਬੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਪੂਰਥਲਾ ਵਿਖੇ ਸਥਿਤ ਜ਼ਿਲ੍ਹਾ ਈ.ਵੀ.ਐੱਮ. ਵੇਅਰਹਾਊਸ ਵਿੱਚ ਇਲੈਕਟ੍ਰਾਨਿਕ
ਜੁਆਇੰਟ ਕਮਿਸ਼ਨਰ (ਮੁੱਖ ਚੋਣ ਅਧਿਕਾਰੀ, ਪੰਜਾਬ) ਨਵਨੀਤ ਕੌਰ ਬੱਲ ਜਾਇਜ਼ਾ ਲੈਂਦੇ ਹੋਏ।


ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਾਰਦਰਸ਼ੀ ਢੰਗ ਨਾਲ ਚੱਲ ਰਹੀ ਹੈ ਜਾਂਚ ਪ੍ਰਕਿਰਿਆ

ਕਪੂਰਥਲਾ, 25 ਨਵੰਬਰ (ਹਿੰ.ਸ.)| ਜੁਆਇੰਟ ਕਮਿਸ਼ਨਰ (ਮੁੱਖ ਚੋਣ ਅਧਿਕਾਰੀ, ਪੰਜਾਬ) ਨਵਨੀਤ ਕੌਰ ਬੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਪੂਰਥਲਾ ਵਿਖੇ ਸਥਿਤ ਜ਼ਿਲ੍ਹਾ ਈ.ਵੀ.ਐੱਮ. ਵੇਅਰਹਾਊਸ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮਜ਼) ਦੀ ਚੱਲ ਰਹੀ ਫਸਟ ਲੈਵਲ ਚੈਕਿੰਗ (ਐੱਫ.ਐੱਲ.ਸੀ.) ਦਾ ਜਾਇਜ਼ਾ ਲਿਆ।

ਇਸ ਮੌਕੇ ਉਨ੍ਹਾਂ ਨੇ ਚੈਕਿੰਗ ਪ੍ਰਕਿਰਿਆ ਦਾ ਨਿਰੀਖਣ ਕਰਦਿਆਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਹ ਕੰਮ ਸੁਚਾਰੂ ਅਤੇ ਪੂਰੀ ਪਾਰਦਰਸ਼ਤਾ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਐੱਫ.ਐੱਲ.ਸੀ. ਦੌਰਾਨ ਨਿਰਧਾਰਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਅਤੇ ਹਰ ਪੜਾਅ 'ਤੇ ਪੂਰੀ ਸ਼ੁੱਧਤਾ ਤੇ ਪਾਰਦਰਸ਼ਤਾ ਕਾਇਮ ਰੱਖਣ 'ਤੇ ਜ਼ੋਰ ਦਿੱਤਾ।

ਨਵਨੀਤ ਕੌਰ ਬੱਲ ਨੇ ਦੱਸਿਆ ਕਿ ਈ.ਵੀ.ਐੱਮਜ਼ ਦੀ ਇਹ ਫਸਟ ਲੈਵਲ ਚੈਕਿੰਗ ਬੈਂਗਲੁਰੂ ਸਥਿਤ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀ.ਈ.ਐੱਲ.) ਦੇ ਇੰਜੀਨੀਅਰਾਂ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਮੌਕੇ 'ਤੇ ਉਪਲਬਧ ਸਹੂਲਤਾਂ ਅਤੇ ਚੈਕਿੰਗ ਲਈ ਕੀਤੇ ਗਏ ਹੋਰ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ, ਜੋ ਤਸੱਲੀਬਖ਼ਸ਼ ਪਾਏ ਗਏ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande