ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਜਾਇਜ਼ ਮੰਗਾਂ ਪਹਿਲ ਦੇ ਆਧਾਰ 'ਤੇ ਹੋਣਗੀਆਂ ਹੱਲ: ਡਾ. ਬਲਜੀਤ ਕੌਰ
ਪੰਜਾਬ ਭਵਨ ਵਿਖੇ ਵੱਖ-ਵੱਖ ਆਂਗਣਵਾੜੀ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਮੰਤਰੀ ਨੇ ਅਧਿਕਾਰੀਆਂ ਨੂੰ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 25 ਨਵੰਬਰ (ਹਿੰ.ਸ.)| ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ''
ਮੀਟਿੰਗ ਕਰਦੇ ਹੋਏ ਮੰਤਰੀ ਡਾ. ਬਲਜੀਤ ਕੌਰ


ਪੰਜਾਬ ਭਵਨ ਵਿਖੇ ਵੱਖ-ਵੱਖ ਆਂਗਣਵਾੜੀ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਮੰਤਰੀ ਨੇ ਅਧਿਕਾਰੀਆਂ ਨੂੰ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 25 ਨਵੰਬਰ (ਹਿੰ.ਸ.)| ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਹੈ। ਇਹ ਭਰੋਸਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਭਵਨ ਵਿਖੇ ਵੱਖ-ਵੱਖ ਆਂਗਣਵਾੜੀ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਦਿੱਤਾ। ਉਨ੍ਹਾਂ ਕਿਹਾ ਕਿ ਵਰਕਰਾਂ ਅਤੇ ਹੈਲਪਰਾਂ ਦੀਆਂ ਸੇਵਾ ਤੇ ਭਲਾਈ ਨਾਲ ਸਬੰਧਤ ਮੰਗਾਂ ਦਾ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹੱਕਾਂ ਦੀ ਰਾਖੀ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਨਮਾਨਜਨਕ ਅਤੇ ਸਹਿਯੋਗੀ ਕੰਮਕਾਜੀ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸਤਰੀ ਅਤੇ ਬਾਲ ਵਿਕਾਸ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਡਾ. ਬਲਜੀਤ ਕੌਰ ਨੇ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੰਗਾਂ, ਸੁਝਾਵਾਂ ਅਤੇ ਸਮੱਸਿਆਵਾਂ ਨੂੰ ਸੁਣਿਆ। ਉਨ੍ਹਾਂ ਭਰੋਸਾ ਦਿੱਤਾ ਕਿ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਜਿਹੜੇ ਮਾਮਲੇ ਨੀਤੀਗਤ ਫੈਸਲਿਆਂ ਨਾਲ ਸਬੰਧਤ ਹਨ, ਉਨ੍ਹਾਂ ਨੂੰ ਸਮਰੱਥ ਅਥਾਰਟੀ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਉਨ੍ਹਾਂ ਦੇ ਹੱਲ ਲਈ ਜਲਦ ਤੋਂ ਜਲਦ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਰੀੜ੍ਹ ਦੀ ਹੱਡੀ ਮੰਨਿਆ ਜਾਂਦਾ ਹੈ। ਉਹ ਜ਼ਮੀਨੀ ਪੱਧਰ 'ਤੇ ਸਰਕਾਰੀ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਮਾਵਾਂ ਅਤੇ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਦੀ ਮਿਹਨਤ ਅਤੇ ਸੇਵਾਵਾਂ ਦਾ ਪੂਰਾ ਸਨਮਾਨ ਕਰਦੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।

ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਂਗਣਵਾੜੀ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦੀ ਸਮੇਂ ਸਿਰ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਨਾਲ ਲਗਾਤਾਰ ਸੰਪਰਕ ਤੇ ਤਾਲਮੇਲ ਬਣਾਈ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਮੰਗਾਂ ਦੇ ਨਿਪਟਾਰੇ ਵਿੱਚ ਕਿਸੇ ਤਰ੍ਹਾਂ ਦੀ ਬੇਲੋੜੀ ਦੇਰੀ ਨਹੀਂ ਹੋਣੀ ਚਾਹੀਦੀ। ਮੀਟਿੰਗ ਸਕਾਰਾਤਮਕ ਅਤੇ ਉਸਾਰੂ ਮਾਹੌਲ ਵਿੱਚ ਸਮਾਪਤ ਹੋਈ। ਇਸ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande