ਹਰਿਆਣਾ ਲੋਕ ਭਵਨ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ
ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਸੰਵਿਧਾਨ ਦੀ ਪ੍ਰਸਤਾਵਨਾ ਦੇ ਸਮੂਹਿਕ ਵਾਚਨ ਦੀ ਕੀਤੀ ਅਗਵਾਈ ਚੰਡੀਗੜ੍ਹ, 26 ਨਵੰਬਰ (ਹਿੰ.ਸ.)| ਹਰਿਆਣਾ ਲੋਕ ਭਵਨ ਵਿਖੇ ਵੀਰਵਾਰ ਨੂੰ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਭਾਰਤ ਦੇ ਸੰਵਿਧ
हरियाणा के राज्यपाल लाेक भवन में संविधान की प्रस्तावना पढ़ते हुए


ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਸੰਵਿਧਾਨ ਦੀ ਪ੍ਰਸਤਾਵਨਾ ਦੇ ਸਮੂਹਿਕ ਵਾਚਨ ਦੀ ਕੀਤੀ ਅਗਵਾਈ

ਚੰਡੀਗੜ੍ਹ, 26 ਨਵੰਬਰ (ਹਿੰ.ਸ.)| ਹਰਿਆਣਾ ਲੋਕ ਭਵਨ ਵਿਖੇ ਵੀਰਵਾਰ ਨੂੰ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਭਾਰਤ ਦੇ ਸੰਵਿਧਾਨ ਵਿੱਚ ਨਿਹਿਤ ਆਦਰਸ਼ਾਂ, ਮੁੱਲਾਂ ਅਤੇ ਸਿਧਾਂਤਾਂ ਪ੍ਰਤੀ ਨਿਸ਼ਠਾ ਬਣਾਈ ਰੱਖਣ ਦੀ ਸਹੁੰ ਚੁਕਾਈ।

ਪ੍ਰੋਗਰਾਮ ਦੌਰਾਨ ਲੋਕ ਭਵਨ ਦੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਸੰਵਿਧਾਨ ਦੀ ਪ੍ਰਸਤਾਵਨਾ ਦੇ ਸਮੂਹਿਕ ਵਾਚਨ ਲਈ ਹਾਲ ਵਿੱਚ ਇਕੱਠੇ ਹੋਏ। ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਪ੍ਰਸਤਾਵਨਾ ਦਾ ਵਾਚਨ ਕੀਤਾ ਅਤੇ ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਉਨ੍ਹਾਂ ਦੇ ਨਾਲ ਇਸ ਦਾ ਸਮੂਹਿਕ ਪਾਠ ਕੀਤਾ।

ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਰਾਜਪਾਲ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਹਰੇਕ ਨਾਗਰਿਕ ਨੂੰ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਦੇ ਬੁਨਿਆਦੀ ਆਦਰਸ਼ਾਂ ਦੀ ਗਾਰੰਟੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਨ੍ਹਾਂ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਆਪਣੇ ਆਚਰਣ ਅਤੇ ਕੰਮਕਾਜ ਦੀ ਸ਼ੈਲੀ ਵਿੱਚ ਅਪਣਾਉਣਾ ਚਾਹੀਦਾ ਹੈ ਅਤੇ ਨਿਯਮਾਂ ਤੇ ਨਿਰਧਾਰਤ ਪ੍ਰਕਿਰਿਆਵਾਂ ਅਨੁਸਾਰ ਆਪਣੇ ਫਰਜ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ, ਤਾਂ ਜੋ ਹਰੇਕ ਵਿਅਕਤੀ ਨਾਲ ਨਿਰਪੱਖਤਾ ਅਤੇ ਨਿਆਂ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਸਾਰਿਆਂ ਨੂੰ ਸੰਵਿਧਾਨ ਦੇ ਆਦਰਸ਼ਾਂ ਅਤੇ ਕਦਰਾਂ-ਕੀਮਤਾਂ ਪ੍ਰਤੀ ਹਮੇਸ਼ਾ ਵਚਨਬੱਧ ਰਹਿਣ ਦਾ ਸੱਦਾ ਦਿੱਤਾ।

ਇਸ ਮੌਕੇ ਰਾਜਪਾਲ ਦੇ ਸਕੱਤਰ ਵਿਜੇਕੁਮਾਰ ਭਾਵਿਕੱਟੀ, ਰਾਜਪਾਲ ਦੇ ਏ.ਡੀ.ਸੀ. ਮੋਹਿਤ ਹਾਂਡਾ, ਸਕੁਐਡਰਨ ਲੀਡਰ ਪੀ. ਭਰਤ ਸਮੇਤ ਲੋਕ ਭਵਨ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande