ਗਿਆਨੀ ਪਰਵਿੰਦਰਪਾਲ ਸਿੰਘ ਦੇ ਮਾਤਾ ਬੀਬੀ ਮਲਕੀਤ ਕੌਰ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 27 ਨਵੰਬਰ (ਹਿੰ.ਸ.)| ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਦੇ ਮਾਤਾ ਬੀਬੀ ਮਲਕੀਤ ਕੌਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋ
999935cf9d98524615b718964919abe7_618074913.jpg


ਅੰਮ੍ਰਿਤਸਰ, 27 ਨਵੰਬਰ (ਹਿੰ.ਸ.)| ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਦੇ ਮਾਤਾ ਬੀਬੀ ਮਲਕੀਤ ਕੌਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਮਾਤਾ ਜੀ ਦਾ ਅਕਾਲ ਚਲਾਣਾ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮਾਂ ਦਾ ਰਿਸ਼ਤਾ ਮਨੁੱਖੀ ਜੀਵਨ ਵਿੱਚ ਬੇਹੱਦ ਅਹਿਮ ਅਤੇ ਸਤਿਕਾਰਯੋਗ ਹੁੰਦਾ ਹੈ। ਉਨ੍ਹਾਂ ਇਸ ਦੁੱਖ ਦੀ ਘੜੀ ਵਿੱਚ ਗਿਆਨੀ ਪਰਵਿੰਦਰਪਾਲ ਸਿੰਘ ਅਤੇ ਸਮੁੱਚੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।

ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਕ ਮੈਂਬਰਾਂ ਤੇ ਸਨੇਹੀਆਂ ਨੂੰ ਇਸ ਭਾਣੇ ਨੂੰ ਮੰਨਣ ਦਾ ਬਲ ਪ੍ਰਦਾਨ ਕਰਨ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸਤਬੀਰ ਸਿੰਘ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ ਨੇ ਵੀ ਗਿਆਨੀ ਪਰਵਿੰਦਰਪਾਲ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਪਰਿਵਾਰ ਪ੍ਰਤੀ ਹਮਦਰਦੀ ਪ੍ਰਗਟਾਈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande