ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ, ਪੰਜਾਬ ਵਿੱਚ ਗੰਨੇ ਦਾ ਭਾਅ ਦੇਸ਼ ’ਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ: ਖੁੱਡੀਆਂ
ਖੇਤੀਬਾੜੀ ਮੰਤਰੀ ਨੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਨਾਲ ਕੀਤੀ ਮੀਟਿੰਗ, ਜਾਇਜ਼ ਮੰਗਾਂ ਦਾ ਸਮਾਂਬੱਧ ਹੱਲ ਕੱਢਣ ਦਾ ਦਿੱਤਾ ਭਰੋਸਾ ਚੰਡੀਗੜ੍ਹ, 27 ਨਵੰਬਰ (ਹਿੰ.ਸ.)| ਪੰਜਾਬ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਅਤੇ ਗੰਨਾ ਕਾਸ਼ਤਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਤਹਿਤ ਸੂਬ
ਕਿਸਾਨਾਂ ਅਤੇ ਗੰਨਾ ਕਾਸ਼ਤਕਾਰਾਂ ਨਾਲ ਮੰਤਰੀ ਗੁਰਮੀਤ ਸਿੰਘ ਖੁੱਡੀਆਂ।


ਖੇਤੀਬਾੜੀ ਮੰਤਰੀ ਨੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਨਾਲ ਕੀਤੀ ਮੀਟਿੰਗ, ਜਾਇਜ਼ ਮੰਗਾਂ ਦਾ ਸਮਾਂਬੱਧ ਹੱਲ ਕੱਢਣ ਦਾ ਦਿੱਤਾ ਭਰੋਸਾ

ਚੰਡੀਗੜ੍ਹ, 27 ਨਵੰਬਰ (ਹਿੰ.ਸ.)| ਪੰਜਾਬ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਅਤੇ ਗੰਨਾ ਕਾਸ਼ਤਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਤਹਿਤ ਸੂਬਾ ਸਰਕਾਰ ਵੱਲੋਂ ਗੰਨੇ ਦਾ ਸਟੇਟ ਐਗਰੀਡ ਪ੍ਰਾਈਸ (ਐਸਏਪੀ) 416 ਰੁਪਏ ਤੋਂ ਵਧਾ ਕੇ 431 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਹੈ, ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ। ਇਹ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ।

ਉਹ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਦੌਰਾਨ ਕਿਸਾਨ ਆਗੂਆਂ ਨੇ ਆਪਣੀਆਂ ਵੱਖ-ਵੱਖ ਮੰਗਾਂ ਅਤੇ ਸਮੱਸਿਆਵਾਂ ਮੰਤਰੀ ਦੇ ਧਿਆਨ ਵਿੱਚ ਲਿਆਂਦੀਆਂ। ਖੁੱਡੀਆਂ ਨੇ ਕਿਸਾਨਾਂ ਦੀਆਂ ਗੱਲਾਂ ਗੰਭੀਰਤਾ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਨਿਯਮਾਂ ਅਨੁਸਾਰ ਪਹਿਲ ਦੇ ਆਧਾਰ ’ਤੇ ਅਤੇ ਨਿਰਧਾਰਤ ਸਮੇਂ ਅੰਦਰ ਹੱਲ ਕੀਤਾ ਜਾਵੇਗਾ।

ਖੇਤੀਬਾੜੀ ਮੰਤਰੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੀਟਿੰਗ ਦੌਰਾਨ ਵਿਚਾਰੇ ਗਏ ਮੁੱਦਿਆਂ ਦੇ ਹੱਲ ਲਈ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ ਅਤੇ ਹਰ ਮਾਮਲੇ ਦੀ ਪ੍ਰਗਤੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਲਗਾਤਾਰ ਗੱਲਬਾਤ ਅਤੇ ਸਹਿਯੋਗ ਰਾਹੀਂ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ।

ਖੁੱਡੀਆਂ ਨੇ ਕਿਹਾ ਕਿ ਕਿਸਾਨ ਦੇਸ਼ ਦੀ ਆਰਥਿਕਤਾ ਅਤੇ ਖੁਰਾਕ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਹਨ। ਪੰਜਾਬ ਦੇ ਕਿਸਾਨਾਂ ਦੀ ਮਿਹਨਤ ਸਦਕਾ ਦੇਸ਼ ਦੀਆਂ ਅਨਾਜ ਲੋੜਾਂ ਪੂਰੀਆਂ ਕਰਨ ਵਿੱਚ ਸੂਬਾ ਅਹਿਮ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ, ਫ਼ਸਲਾਂ ਦਾ ਵਾਜਬ ਭਾਅ ਦਿਵਾਉਣਾ ਅਤੇ ਖੇਤੀਬਾੜੀ ਨਾਲ ਸਬੰਧਤ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ।

ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਕਿਸਾਨਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਗੰਨੇ ਦੇ ਭਾਅ ਵਿੱਚ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਵੀ ਇਸੇ ਦਿਸ਼ਾ ਵਿੱਚ ਚੁੱਕਿਆ ਗਿਆ ਅਹਿਮ ਕਦਮ ਹੈ।

ਮੀਟਿੰਗ ਸੁਖਾਵੇਂ ਅਤੇ ਉਸਾਰੂ ਮਾਹੌਲ ਵਿੱਚ ਸਮਾਪਤ ਹੋਈ। ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਉਨ੍ਹਾਂ ਦੀਆਂ ਮੰਗਾਂ ਸੁਣਨ ਅਤੇ ਹੱਲ ਲਈ ਭਰੋਸਾ ਦੇਣ ਵਾਸਤੇ ਮੰਤਰੀ ਦਾ ਧੰਨਵਾਦ ਕੀਤਾ।

ਇਸ ਮੌਕੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ, ਸ਼ੂਗਰਫੈੱਡ ਦੀ ਮੈਨੇਜਿੰਗ ਡਾਇਰੈਕਟਰ ਸੇਨੂੰ ਦੁੱਗਲ, ਵਿਸ਼ੇਸ਼ ਸਕੱਤਰ ਬਲਦੀਪ ਕੌਰ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ. ਗੁਰਜੀਤ ਸਿੰਘ ਬਰਾੜ ਅਤੇ ਕੇਨ ਕਮਿਸ਼ਨਰ ਕਰਨਜੀਤ ਸਿੰਘ ਸਮੇਤ ਕਈ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande