ਅੰਮ੍ਰਿਤਸਰ ਪੁਲਿਸ ਵੱਲੋਂ 3 ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਸਪਲਾਈ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫਾਸ਼, 11 ਮੁਲਜ਼ਮ ਗ੍ਰਿਫ਼ਤਾਰ
12 ਨਾਜਾਇਜ਼ ਪਿਸਤੌਲ, 2 ਹੈਂਡ ਗ੍ਰਨੇਡ, 310.10 ਗ੍ਰਾਮ ਹੈਰੋਇਨ ਅਤੇ 33 ਜ਼ਿੰਦਾ ਕਾਰਤੂਸ ਬਰਾਮਦ; ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ''ਤੇ ਡਰੋਨ ਰਾਹੀਂ ਆਉਂਦੀ ਸੀ ਖੇਪ ਅੰਮ੍ਰਿਤਸਰ, 03 ਨਵੰਬਰ (ਹਿੰ.ਸ.)| ਅੰਮ੍ਰਿਤਸਰ ਵਿੱਚ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲ
ਅੰਮ੍ਰਿਤਸਰ ਪੁਲਿਸ ਵੱਲੋਂ ਬਰਾਮਦ ਕੀਤੇ ਗਏ ਹਥਿਆਰ।


12 ਨਾਜਾਇਜ਼ ਪਿਸਤੌਲ, 2 ਹੈਂਡ ਗ੍ਰਨੇਡ, 310.10 ਗ੍ਰਾਮ ਹੈਰੋਇਨ ਅਤੇ 33 ਜ਼ਿੰਦਾ ਕਾਰਤੂਸ ਬਰਾਮਦ; ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ 'ਤੇ ਡਰੋਨ ਰਾਹੀਂ ਆਉਂਦੀ ਸੀ ਖੇਪ

ਅੰਮ੍ਰਿਤਸਰ, 03 ਨਵੰਬਰ (ਹਿੰ.ਸ.)| ਅੰਮ੍ਰਿਤਸਰ ਵਿੱਚ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 12 ਨਾਜਾਇਜ਼ ਪਿਸਤੌਲ, 2 ਹੈਂਡ ਗ੍ਰਨੇਡ, 310.10 ਗ੍ਰਾਮ ਹੈਰੋਇਨ ਅਤੇ 33 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ਰਾਹੀਂ ਇਸ ਕਾਰਵਾਈ ਦੀ ਜਾਣਕਾਰੀ ਸਾਂਝੀ ਕੀਤੀ ਹੈ।

ਡੀਜੀਪੀ ਅਨੁਸਾਰ ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਅਤੇ ਗੈਂਗਸਟਰਾਂ ਦੇ ਸੰਪਰਕ ਵਿੱਚ ਸਨ। ਵਿਦੇਸ਼ੀ ਹੈਂਡਲਰਾਂ ਵੱਲੋਂ ਡਰੋਨ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਭਾਰਤ ਭੇਜੀ ਜਾਂਦੀ ਸੀ। ਇਸ ਤੋਂ ਬਾਅਦ ਮੁਲਜ਼ਮਾਂ ਰਾਹੀਂ ਇਹ ਖੇਪ ਅੱਗੇ ਅਪਰਾਧਿਕ ਅਨਸਰਾਂ ਤੱਕ ਪਹੁੰਚਾਈ ਜਾਂਦੀ ਸੀ।

ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਇਨ੍ਹਾਂ ਹਥਿਆਰਾਂ ਦੀ ਵਰਤੋਂ ਲੋਕਾਂ ਨੂੰ ਡਰਾਉਣ ਅਤੇ ਫਿਰੌਤੀ ਵਸੂਲਣ ਲਈ ਕਰਦੇ ਸਨ। ਜੇਕਰ ਕੋਈ ਵਿਅਕਤੀ ਫਿਰੌਤੀ ਦੀ ਮੰਗ ਪੂਰੀ ਨਹੀਂ ਕਰਦਾ ਸੀ ਤਾਂ ਉਸ ਦੇ ਘਰਾਂ ਅਤੇ ਦੁਕਾਨਾਂ 'ਤੇ ਗੋਲੀਬਾਰੀ ਕੀਤੀ ਜਾਂਦੀ ਸੀ।

ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਨ੍ਹਾਂ ਵਾਰਦਾਤਾਂ ਵਿੱਚ ਹੋਰ ਕਿਹੜੇ-ਕਿਹੜੇ ਵਿਅਕਤੀ ਸ਼ਾਮਲ ਸਨ ਅਤੇ ਹਥਿਆਰਾਂ ਦੀ ਸਪਲਾਈ ਕਿੱਥੋਂ ਕੀਤੀ ਜਾ ਰਹੀ ਸੀ।

ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵੇਨਿਊ, ਥਾਣਾ ਛੇਹਰਟਾ ਅਤੇ ਥਾਣਾ ਸੁਲਤਾਨਵਿੰਡ ਵਿੱਚ ਤਿੰਨ ਵੱਖ-ਵੱਖ FIR ਦਰਜ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਹਥਿਆਰਾਂ ਅਤੇ ਨਸ਼ੇ ਦੀ ਸਪਲਾਈ ਨਾਲ ਜੁੜੀਆਂ ਪਿਛਲੀਆਂ ਅਤੇ ਅਗਲੀਆਂ ਕੜੀਆਂ ਦਾ ਪਤਾ ਲਗਾਇਆ ਜਾ ਰਿਹਾ ਹੈ, ਤਾਂ ਜੋ ਪੂਰੇ ਨੈੱਟਵਰਕ ਨੂੰ ਤੋੜਿਆ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande