ਦਿੱਲੀ ਪ੍ਰਦੂਸ਼ਣ ਨੂੰ ਲੈ ਕੇ ਭਾਜਪਾ ਨੇ ਪੰਜਾਬ ਸਰਕਾਰ ਨੂੰ ਘੇਰਿਆ, ਸਿਰਸਾ ਨੇ ਪਰਾਲੀ ਸਾੜਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
ਮਨਜਿੰਦਰ ਸਿੰਘ ਸਿਰਸਾ ਨੇ ਬਿਨਾਂ ਨਾਮ ਵਾਲੀਆਂ FIR ਦਰਜ ਕਰਨ ''ਤੇ ਚੁੱਕੇ ਸਵਾਲ; ਖੇਤੀਬਾੜੀ ਮੰਤਰੀ ਖੁੱਡੀਆਂ ਬੋਲੇ- ਪੰਜਾਬ ਨੂੰ ਜਾਣਬੁੱਝ ਕੇ ਬਦਨਾਮ ਕੀਤਾ ਜਾ ਰਿਹਾ ਚੰਡੀਗੜ੍ਹ, 03 ਨਵੰਬਰ (ਹਿੰ.ਸ.)| ਦਿੱਲੀ ਵਿੱਚ ਵਧ ਰਹੇ ਪ੍ਰਦੂਸ਼ਣ ਨੂੰ ਲੈ ਕੇ ਭਾਜਪਾ ਸਰਕਾਰ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ
ਦਿੱਲੀ ਪ੍ਰਦੂਸ਼ਣ ਨੂੰ ਲੈ ਕੇ ਭਾਜਪਾ ਨੇ ਪੰਜਾਬ ਸਰਕਾਰ ਨੂੰ ਘੇਰਿਆ, ਸਿਰਸਾ ਨੇ ਪਰਾਲੀ ਸਾੜਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ


ਮਨਜਿੰਦਰ ਸਿੰਘ ਸਿਰਸਾ ਨੇ ਬਿਨਾਂ ਨਾਮ ਵਾਲੀਆਂ FIR ਦਰਜ ਕਰਨ 'ਤੇ ਚੁੱਕੇ ਸਵਾਲ; ਖੇਤੀਬਾੜੀ ਮੰਤਰੀ ਖੁੱਡੀਆਂ ਬੋਲੇ- ਪੰਜਾਬ ਨੂੰ ਜਾਣਬੁੱਝ ਕੇ ਬਦਨਾਮ ਕੀਤਾ ਜਾ ਰਿਹਾ

ਚੰਡੀਗੜ੍ਹ, 03 ਨਵੰਬਰ (ਹਿੰ.ਸ.)| ਦਿੱਲੀ ਵਿੱਚ ਵਧ ਰਹੇ ਪ੍ਰਦੂਸ਼ਣ ਨੂੰ ਲੈ ਕੇ ਭਾਜਪਾ ਸਰਕਾਰ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ। ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਸੋਸ਼ਲ ਮੀਡੀਆ 'ਤੇ ਪਰਾਲੀ ਸਾੜਨ ਦੀਆਂ ਤਸਵੀਰਾਂ ਅਤੇ ਐਫਆਈਅਰ ਦਰਜ ਕਰਨ ਨਾਲ ਜੁੜੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਸਰਕਾਰ ਦੀ ਕਾਰਵਾਈ 'ਤੇ ਸਵਾਲ ਚੁੱਕੇ ਹਨ।

ਸਿਰਸਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਐਕਸ' 'ਤੇ ਪੋਸਟ ਸਾਂਝੀ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਵਿੱਚ ਪੁਲਿਸ ਦੀ ਮੌਜੂਦਗੀ ਦੇ ਬਾਵਜੂਦ ਖੇਤਾਂ ਵਿੱਚ ਪਰਾਲੀ ਸਾੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿੱਚ ਹਰ ਮਾਮਲੇ ਵਿੱਚ ਗਠਜੋੜ ਕੰਮ ਕਰ ਰਿਹਾ ਹੈ। ਉਨ੍ਹਾਂ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਬਿਨਾਂ ਨਾਮ ਦੇ ਦਰਜ ਕੀਤੀਆਂ ਜਾ ਰਹੀਆਂ ਐਫਆਈਅਰ ਨੂੰ ਵੀ ਇਸ ਦਾ ਸਬੂਤ ਦੱਸਿਆ।

ਸਿਰਸਾ ਨੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਜਨੀਤੀ ਤੋਂ ਉੱਪਰ ਉੱਠ ਕੇ ਲੋਕਾਂ ਦੀ ਸਿਹਤ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੈਤਿਕ ਜ਼ਿੰਮੇਵਾਰੀ ਨਿਭਾਉਣ ਅਤੇ ਦਿੱਲੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਕਦਮ ਚੁੱਕਣ ਦੀ ਅਪੀਲ ਕੀਤੀ।

ਦੂਜੇ ਪਾਸੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਨ੍ਹਾਂ ਦੋਸ਼ਾਂ ਨੂੰ ਖਾਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੇ ਦੋਸ਼ ਲਗਾਏ ਜਾ ਰਹੇ ਹਨ, ਅਧਿਕਾਰੀ ਅਜਿਹਾ ਕੋਈ ਕੰਮ ਨਹੀਂ ਕਰਦੇ। ਅਧਿਕਾਰੀ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰ ਰਹੇ ਹਨ। ਪੰਜਾਬ ਨੂੰ ਬੇਵਜ੍ਹਾ ਬਦਨਾਮ ਕੀਤਾ ਜਾ ਰਿਹਾ ਹੈ।

ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਪਰਾਲੀ ਪ੍ਰਬੰਧਨ ਸਬੰਧੀ 4 ਹਜ਼ਾਰ ਤੋਂ ਵੱਧ ਜਾਗਰੂਕਤਾ ਕੈਂਪ ਲਗਾਏ ਗਏ ਹਨ। ਸਕੂਲਾਂ ਵਿੱਚ ਵੀ ਬੱਚਿਆਂ ਨੂੰ ਪਰਾਲੀ ਪ੍ਰਬੰਧਨ ਅਤੇ ਇਸ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਦੂਸ਼ਣ ਪੰਜਾਬ ਵਿੱਚ ਪੈਦਾ ਹੁੰਦਾ ਤਾਂ ਸਭ ਤੋਂ ਪਹਿਲਾਂ ਇੱਥੋਂ ਦੇ ਲੋਕ ਪ੍ਰਭਾਵਿਤ ਹੁੰਦੇ। ਉਨ੍ਹਾਂ ਕਿਹਾ ਕਿ ਸਾਨੂੰ ਵੀ ਆਪਣੇ ਬੱਚੇ ਅਤੇ ਪਰਿਵਾਰ ਪਿਆਰੇ ਹਨ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ 1 ਲੱਖ 62 ਹਜ਼ਾਰ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਕਰੀਬ 40 ਫੀਸਦੀ ਪਰਾਲੀ ਦੀ ਵਰਤੋਂ ਉਦਯੋਗਾਂ ਅਤੇ ਪਸ਼ੂਆਂ ਦੇ ਚਾਰੇ ਵਜੋਂ ਕੀਤੀ ਜਾ ਰਹੀ ਹੈ।

ਜਦੋਂ ਖੁੱਡੀਆਂ ਨੂੰ ਪੁੱਛਿਆ ਗਿਆ ਕਿ ਦਿੱਲੀ ਵਿੱਚ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨਹੀਂ ਹੈ ਤਾਂ ਭਾਜਪਾ ਸਰਕਾਰ ਵੱਲੋਂ ਪੰਜਾਬ 'ਤੇ ਦੋਸ਼ ਕਿਉਂ ਲਗਾਏ ਜਾ ਰਹੇ ਹਨ, ਤਾਂ ਉਨ੍ਹਾਂ ਕਿਹਾ ਕਿ ਭਾਵੇਂ ਦਿੱਲੀ ਵਿੱਚ ਹੁਣ 'ਆਪ' ਦੀ ਸਰਕਾਰ ਨਹੀਂ ਹੈ, ਪਰ ਉੱਥੇ ਰਹਿਣ ਵਾਲੇ ਲੋਕ ਤਾਂ ਆਪਣੇ ਹੀ ਹਨ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਇੱਕ ਗੰਭੀਰ ਜਨਤਕ ਸਿਹਤ ਦਾ ਮੁੱਦਾ ਹੈ ਅਤੇ ਇਸ 'ਤੇ ਰਾਜਨੀਤੀ ਕਰਨ ਦੀ ਬਜਾਏ ਸਾਂਝੇ ਤੌਰ 'ਤੇ ਹੱਲ ਲੱਭਣ ਦੀ ਲੋੜ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande